Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖਰਚਾ ਆਬਜ਼ਰਵਰਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਚੋਣ ਪ੍ਰਕਿਆ ਦਾ ਜਾਇਜ਼ਾ

ਸ਼ਾਂਤੀਪੂਰਨ, ਨਿਰਪੱਖ ਚੋਣਾਂ ਤੇ ਵੋਟਰਾਂ ਵਿਚ ਉਤਸ਼ਾਹ ਲਈ ਕੀਤੇ ਪ੍ਰਬੰਧਾਂ ’ਤੇ ਤਸੱਲੀ ਜਤਾਈ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 25 Jan 2022

Last updated on: Jan 25, 2022, 00:00 IST

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਬਰਾਂ ਮੁਹੰਮਦ ਮੁਨਜ਼ਾਰੁਲ ਹਸਨ ਆਈ.ਆਰ.ਏ.ਐਸ.(ਹਲਕਾ ਸੁਲਤਾਨਪੁਰ ਲੋਧੀ),ਸ੍ਰੀ ਅਸ਼ੀਸ ਕੁਮਾਰ ਆਈ.ਆਰ.ਐਸ.(ਹਲਕਾ ਭੁਲੱਥ) ਅਤੇ ਸ੍ਰੀ ਓਮ ਪ੍ਰਕਾਸ਼ ਯਾਦਵ ਆਈ.ਆਰ.ਏ.ਐਸ. (ਹਲਕਾ ਕਪੂਰਥਲਾ ਤੇ ਫਗਵਾੜਾ)ਵਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ,ਐਸ.ਐਸ.ਪੀ ਦਿਆਮਾ ਹਰੀਸ਼ ਓਮ ਪ੍ਰਕਾਸ਼ ਤੋਂ ਇਲਾਵਾ ਰਿਟਰਨਿੰਗ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਅਮਲ ਦਾ ਜਾਇਜ਼ਾ ਲਿਆ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਖਰਚਾ ਆਬਜ਼ਬਰਾਂ ਨੂੰ ਜ਼ਿਲ੍ਹੇ ਦੀ ਭੂਗੋਲਿਕ ਸਥਿਤੀ ਦੇ ਨਾਲ-ਨਾਲ ਵੋਟਰਾਂ ਦੀ ਗਿਣਤੀ ਤੇ ਚੱਲ ਰਹੇ ਚੋਣ ਅਮਲ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਈ ਵੀ ਵਿਧਾਨ ਸਭਾ ਹਲਕਾ ਖਰਚੇ ਪੱਖੋਂ ਸੰਵੇਦਨਸ਼ੀਲ ਨਹੀਂ ਹੈ ਪਰ ਉਮੀਦਵਾਰਾਂ ਦੇ ਚੋਣ ਖਰਚ ਉੱਪਰ ਕਰੜੀ ਨਿਗਰਾਨੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਖਰਚਾ ਆਬਜ਼ਰਬਰਾਂ ਵਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਚੋਣ ਨਾਮਜ਼ਦਗੀਆਂ ਦੀ ਪ੍ਰਕਿਰਿਆਂ ਸ਼ੁਰੂ ਹੋਣ ਦੇ ਨਾਲ ਹੀ ਉਹ ਸਟੈਟਿਕ ਸਰਵੀਲੈਂਸ ਟੀਮਾਂ,ਉਡਣ ਦਸਤਿਆਂ ਨੂੰ ਹੋਰ ਗਤੀਸ਼ੀਲ ਕੀਤੇ ਜਾਵੇ।ਉਨ੍ਹਾਂ ਕਿਹਾ ਕਿ ਚੋਣ ਖਰਚ ’ਤੇ ਬਾਜ਼ ਅੱਖ ਰੱਖਣ ਦੇ ਨਾਲ-ਨਾਲ ਵਿਸ਼ੇਸ਼ ਕਰਕੇ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਰਾਹੀਂ ਕੀਤੇ ਜਾਣ ਵਾਲੇ ਕਿਸੇ ਵੀ ਸ਼ੱਕੀ ਲੈਣ ਦੇਣ ਬਾਰੇ ਤੁਰੰਤ ਖਰਚਾ ਟੀਮਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਨਾਲ ਹੀ ਨਾਜਾਇਜ਼ ਸ਼ਰਾਬ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਵਿਚ ਪੈਂਦੀਆਂ ਸ਼ਰਾਬ ਦੀਆਂ ਫੈਕਟਰੀਆਂ ਅਤੇ ਪਰਚੀ ਸਿਸਟਮ ਰਾਹੀਂ ਵੋਟਰਾਂ ਨੂੰ ਸ਼ਰਾਬ ਦਾ ਲਾਲਚ ਦਿੱਤੇ ਜਾਣ ਨੂੰ ਰੋਕਣ ਲਈ ਸ਼ਰਾਬ ਦੀ ਖਰੀਦ ਅਤੇ ਵੇਚ ਦੇ ਹਫ਼ਤਾਵਰੀ ਅੰਕੜੇ ਇਕੱਤਰ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਚੋਣ ਅਮਲ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਚੋਣ ਮਸ਼ੀਨਰੀ ਪੂਰੀ ਤਨਦੇਹੀ ਨਾਲ ਕੰਮ ਕਰੇ ਤਾਂ ਜੋ ਵੋਟਰ ਬਿਨਾਂ ਕਿਸੇ ਡਰ,ਲਾਲਚ ਜਾਂ ਦਬਾਅ ਤੇ ਆਪਣੇ ਜ਼ਮਹੂਰੀ ਹੱਕ ਦੀ ਸਹੀ ਵਰਤੋਂ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਚੋਣ ਖਰਚ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਜ਼ਿਲ੍ਹਾ ਅਤੇ ਹਲਕਾ ਪੱਧਰ ਤੇ ਸ਼ਿਕਾਇਤ ਸੈੱਲਾਂ ਤੋਂ ਇਲਾਵਾ ਸੀ-ਵਿਜ਼ਲ ਐਪ ਬਾਰੇ ਵੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਹੁਣ ਤੱਕ ਮਿਲੀਆਂ 228 ਸ਼ਿਕਾਇਤਾਂ ਵਿਚੋਂ 222 ਦਾ ਨਿਪਟਾਰਾ ਹੋ ਚੁੱਕਾ ਹੈ।ਐਸ.ਐਸ.ਪੀ ਕਪੂਰਥਲਾ ਨੇ ਆਬਜ਼ਰਵਰਾਂ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿਚ 36 ਉੱਡਣ ਦਸਤੇ ਕੰਮ ਕਰ ਰਹੇ ਹਨ ਅਤੇ 19 ਹਾਈਟੈਕ ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਐਨ.ਡੀ.ਪੀ.ਸੀ. ਐਕਟ ਤੇ 13 ਅਤੇ ਐਕਸਾਈਜ਼ ਐਕਟ ਤਹਿਤ 30 ਮਾਮਲੇ ਦਰਜ਼ ਕੀਤੇ ਜਾ ਚੁੱਕੇ ਹਨ ਅਤੇ 17400 ਰੁਪੈ ਦੀ ਡਰੱਗ ਮਨੀ, ਦੋ ਗੈਰ ਕਾਨੂੰਨੀ ਹਥਿਆਰ ਤੇ 17 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।ਉਨਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੀਡੀਓ ਕਾਨਫ਼ਰੰਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਚੇਅਰਮੈਨ ਐਮ.ਸੀ.ਐਮ.ਸੀ ਅਦਿਤਿਆ ਉੱਪਲ,ਵਧੀਕ ਡਿਪਟੀ ਕਮਿਸ਼ਨਰ ਫਗਵਾੜਾ-ਕਮ- ਨੋਡਲ ਅਫ਼ਸਰ ਖਰਚਾ ਦਲਜੀਤ ਕੌਰ ਤੋਂਂ ਇਲਾਵਾ ਚਾਰਾਂ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਤੇ ਨੋਡਲ ਅਫ਼ਸਰ ਹਾਜ਼ਰ ਸਨ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD