Saturday, 18 May 2024

 

 

ਖ਼ਾਸ ਖਬਰਾਂ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ

 

ਐਮ.ਸੀ.ਐਮ.ਸੀ ਕਪੂਰਥਲਾ ਨੇ ਨੈਤਿਕ ਚੋਣ ਪ੍ਰਚਾਰ ਪ੍ਰਤੀ ਜਾਗਰੂਕਤਾ ਮੁਹਿੰਮ "ਮਿਆਰੀ ਪ੍ਰਚਾਰ-ਮਿਆਰੀ ਸਰਕਾਰ" ਸ਼ੁਰੂ ਕੀਤੀ

ਡੀਸੀ ਕਮ ਜ਼ਿਲ੍ਹਾ ਚੋਣ ਅਧਿਕਾਰੀ ਦੀਪਤੀ ਉੱਪਲ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਵੀ ਜਾਰੀ ਕੀਤਾ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 25 Jan 2022

ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੌਂਪੀਆਂ ਗਈਆਂ ਡਿਊਟੀਆਂ ਦੀ ਪਾਲਣਾ ਕਰਦੇ ਹੋਏ, ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਤਿਕ ਚੋਣ ਪ੍ਰਚਾਰ ਲਈ ਪਹਿਲ ਕਦਮੀ ਕੀਤੀ ਹੈ। ਇਹ "ਮਿਆਰੀ ਪ੍ਰਚਾਰ-ਮਿਆਰੀ ਸਰਕਾਰ" ਸਿਰਲੇਖ ਵਾਲੀ ਇੱਕ ਮੁਹਿੰਮ ਹੈ। ਇਹ ਮੁਹਿੰਮ ਸਿਆਸੀ ਪਾਰਟੀਆਂ ਦੇ ਨਾਲ-ਨਾਲ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਚਿਤ ਕਰੇਗੀ ਜੋ ਆਪੋ-ਆਪਣੇ ਹਲਕਿਆਂ ਵਿੱਚ ਉਮੀਦਵਾਰਾਂ/ਪਾਰਟੀਆਂ ਦੀਆਂ ਚੋਣ ਮੁਹਿੰਮਾਂ ਦਾ ਪ੍ਰਚਾਰ ਕਰਨ ਲਈ ਕੰਮ ਕਰ ਰਹੇ ਹਨ।ਇਹ ਮੁਹਿੰਮ ਨੈਤਿਕ ਚੋਣ ਪ੍ਰਚਾਰ ਦਾ ਸਮਰਥਨ ਕਰੇਗੀ, ਖਾਸ ਤੌਰ 'ਤੇ ਜ਼ਿਲ੍ਹਾ ਕਪੂਰਥਲਾ ਦੇ ਚਾਰ ਹਲਕਿਆਂ ਜੋ ਕਿ ਫਗਵਾੜਾ, ਸੁਲਤਾਨਪੁਰ ਲੋਧੀ, ਭੁਲੱਥ ਅਤੇ ਕਪੂਰਥਲਾ ਹਨ, ਦੇ ਪੇਂਡੂ ਖੇਤਰਾਂ ਵਿੱਚ,ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ, ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈਕੇਜੀਪੀਟੀਯੂ) ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ (ਡੀਪੀਆਰਓ) ਦੀ ਟੀਮ ਗਠਿਤ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨੀ ਕਮੇਟੀ (ਐਮਸੀਐਮਸੀ) ਦੇ ਅਧੀਨ ਸਾਂਝੇ ਤੌਰ 'ਤੇ ਕੰਮ ਕਰੇਗੀ।ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ, ਆਈ.ਏ.ਐਸ ਨੇ ਇਸ ਮੁਹਿੰਮ ਦੇ ਨਾਅਰੇ ਵਾਲੇ ਪੋਸਟਰ ਐਮ.ਸੀ.ਐਮ.ਸੀ ਕਮਰਾ ਨੰ. 320, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਕਪੂਰਥਲਾ ਵਿਖੇ ਜਾਰੀ ਕੀਤੇ ।

ਉਨ੍ਹਾਂ ਕਿਹਾ ਕਿ ਨੈਤਿਕ ਸਿਆਸੀ ਪ੍ਰਚਾਰ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਇਸ ਤਰ੍ਹਾਂ ਦੀਆਂ ਮੁਹਿੰਮਾਂ ਬਹੁਤ ਜ਼ਰੂਰੀ ਹਨ।"ਜ਼ਿਲ੍ਹਾ ਕਪੂਰਥਲਾ ਦੀ ਤਰੱਕੀ ਦਾ ਆਧਾਰ-ਮਿਆਰੀ ਪ੍ਰਚਾਰ-ਮਿਆਰੀ ਸਰਕਾਰ", "ਚਾਹੁੰਦੇ ਹਾਂ ਜੇ ਸਹੀ ਸਰਕਾਰ-ਰੋਕੋ ਮਿਲਕੇ ਕੂੜ ਪ੍ਰਚਾਰ" ਮੁਹਿੰਮ ਦੇ ਮੁੱਖ ਨਾਅਰੇ ਹਨ।ਵਧੀਕ ਡਿਪਟੀ ਕਮਿਸ਼ਨਰ (ਏਡੀਸੀ) (ਜੀ) ਕਪੂਰਥਲਾ ਕਮ ਏਡੀਈਓ ਅਦਿੱਤਿਆ ਉੱਪਲ, ਆਈਏਐਸ ਨੇ ਸਾਂਝਾ ਕੀਤਾ ਕਿ ਐਮਸੀਐਮਸੀ ਟੀਮ ਦੇ ਮੈਂਬਰ ਸਿਆਸੀ ਉਮੀਦਵਾਰਾਂ ਦੀਆਂ ਸਥਾਨਕ ਪੀਆਰ ਟੀਮਾਂ ਵਿਚਕਾਰ ਸਿਆਸੀ ਪਾਰਟੀ ਦਫ਼ਤਰਾਂ ਵਿੱਚ ਜਾਗਰੂਕਤਾ ਪੋਸਟਰ ਵੰਡਣਗੇ।ਉਨ੍ਹਾਂ ਕਿਹਾ ਕਿ ਐਮ.ਸੀ.ਐਮ.ਸੀ ਟੀਮ ਦੇ ਮੈਂਬਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਜਾਣਕਾਰੀ ਵੰਡਣਗੇ। ਉਸਨੇ ਐਮਸੀਐਮਸੀ ਟੀਮ ਨੂੰ ਕੁਝ ਜਾਗਰੂਕਤਾ ਸਟੈਂਡ ਵੀ ਸੌਂਪੀਆਂ। ਉਨ੍ਹਾਂ ਦੁਹਰਾਇਆ ਕਿ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰ ਆਪਣੇ ਹਰ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਨੂੰ ਇਸ ਕਮੇਟੀ ਤੋਂ ਪ੍ਰਵਾਨ ਕਰਵਾਉਣ ਤਾਂ ਜੋ ਮਿਆਰੀ ਚੋਣ ਪ੍ਰਚਾਰ ਦਾ ਨਾਅਰਾ ਸਾਰਥਕ ਹੋ ਸਕੇ।ਇਸ ਮੌਕੇ ਡੀ.ਪੀ.ਆਰ.ਓ ਕਪੂਰਥਲਾ ਸੁਬੇਗ ਸਿੰਘ, ਡਿਪਟੀ ਰਜਿਸਟਰਾਰ ਪੀ.ਆਰ.ਆਈ.ਕੇ.ਜੀ.ਪੀ.ਟੀ.ਯੂ. ਰਜਨੀਸ਼ ਸ਼ਰਮਾ ਤੇ ਐਮ ਸੀ ਐਮ ਸੀ ਸੈਲ ਵਿਚ ਡਿਊਟੀ ਨਿਭਾ ਰਹੇ ਵੱਖੋ ਵੱਖ ਵਿਭਾਗਾਂ ਦੇ ਕਰਮਚਾਰੀ ਸੁਰਜੀਤ ਸਿੰਘ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ, ਵਿਜੈ ਕੁਮਾਰ, ਸੁਰਿੰਦਰ ਸਿੰਘ, ਸਰਬਜੀਤ ਸਿੰਘ ਅਤੇ ਹੋਰ ਵੀ ਮੌਜੂਦ ਰਹੇ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD