Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 25 Jan 2022

Last updated on: Jan 25, 2022, 00:00 IST

ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ 'ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ 'ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ - ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।

ਡਾ. ਰਾਜੂ ਨੇ 'ਨੋਅ ਯੂਅਰ ਕੈਂਡੀਡੇਟ' ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ।ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ 'ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD