Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਐੱਸ.ਡੀ.ਐੱਮ ਬਟਾਲਾ ਰਾਮ ਸਿੰਘ ਨੇ ਲਹਿਰਾਇਆ ਕੌਮੀ ਝੰਡਾ

#RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਬਟਾਲਾ , 26 Jan 2022

Last updated on: Jan 26, 2022, 00:00 IST

73ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਰਾਮ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ 73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਆਪਣੇ ਗਣਤੰਤਰ ਦੇ 72 ਸਾਲ ਸ਼ਾਨ ਨਾਲ ਪੂਰੇ ਕਰ ਲਏ ਹਨ। ਉਨਾਂ ਕਿਹਾ ਕਿ ਭਾਂਵੇ ਸਾਡਾ ਦੇਸ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਸੀ ਪਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਸਹੀ ਮਾਅਨਿਆਂ ਵਿੱਚ ਸਾਡਾ ਦੇਸ਼ ਪੂਰਨ ਗਣਰਾਜ ਬਣਿਆ। ਉਨਾਂ ਕਿਹਾ ਕਿ ਸਾਡਾ ਸੰਵਿਧਾਨ ਮਨੁੱਖੀ ਅਧਿਕਾਰਾਂ ਦਾ ਚਾਰਟਰ ਹੈ ਅਤੇ ਭਾਰਤੀ ਸੰਵਿਧਾਨ ਹਰ ਦੇਸ਼ ਵਾਸੀ ਨੂੰ ਅਜ਼ਾਦੀ ਤੇ ਬਰਾਬਰੀ ਦਾ ਹੱਕ ਦਿੰਦਾ ਹੈ।ਅਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਨੂੰ ਯਾਦ ਕਰਦਿਆਂ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਅੱਜ ਜੋ ਅਸੀਂ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਇਹ ਉਨਾਂ ਅਜ਼ਾਦੀ ਪਰਵਾਨਿਆਂ ਦੀਆਂ ਕੁਰਬਾਨੀਆਂ ਦੇ ਸਦਕਾ ਹੀ ਹੈ ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਾਇਆ ਸੀ। ਉਨਾਂ ਕਿਹਾ ਕਿ ਪੰਜਾਬ ਨੇ ਅਜ਼ਾਦੀ ਸੰਗਰਾਮ ਦੀ ਅਗਵਾਈ ਕੀਤੀ ਅਤੇ ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾ ਮਾਰੂ ਲਹਿਰਾਂ ਨੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਉਨਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾਂ ਲੋਕਾਂ ਦੇ ਦਿਲਾਂ ’ਚ ਕਾਇਮ ਰਹਿਣਗੀਆਂ। 

ਇਸ ਮੌਕੇ ਸ੍ਰੀ ਰਾਮ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜ਼ਾਦੀ ਪਰਵਾਨਿਆਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ।ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਪੂਰੀ ਦੁਨੀਆਂ ਉੱਪਰ ਆਪਣਾ ਅਸਰ ਦਿਖਾਇਆ ਹੈ। ਸਾਡਾ ਦੇਸ਼ ਭਾਰਤ ਅਤੇ ਪੰਜਾਬ ਵੀ ਕੋਰੋਨਾ ਮਹਾਂਮਾਰੀ ਤੋਂ ਅਛੂਤੇ ਨਹੀਂ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਅਤੇ 15 ਸਾਲ ਤੋਂ ਉੱਪਰ ਦਾ ਹਰ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਵਾਏ। ਉਨ੍ਹਾਂ ਨਾਲ ਹੀ ਕਿਹਾ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹਰ ਵੋਟਰ ਦਾ ਇਹ ਫਰਜ ਬਣਦਾ ਹੈ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।ਗਣਤੰਤਰ ਦਿਵਸ ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀ ਸ੍ਰੀਮਤੀ ਕਰਮ ਦਈ ਅਤੇ ਸ੍ਰੀਮਤੀ ਮਹਿੰਦਰ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪਰੇਡ ਵਿੱਚ ਹਿੱਸਾ ਲੈਣ ਵਾਲੀਆਂ ਪਲਟੂਨਾਂ ਦੇ ਕਮਾਂਡਰਾਂ ਨੂੰ ਸਨਮਾਨਤ ਕੀਤਾ ਗਿਆ।ਗਣਤੰਤਰ ਦਿਵਸ ਸਮਾਗਮ ਵਿੱਚ ਹੋਰਨਾ ਤੋਂ ਇਲਾਵਾ ਬਟਾਲਾ ਦੇ ਜੱਜ ਸਾਹਿਬਾਨ ਸ੍ਰੀਮਤੀ ਵਨੀਤਾ ਲੂਥਰਾ, ਸ. ਬਿਕਰਮਦੀਪ ਸਿੰਘ, ਸ੍ਰੀਮਤੀ ਜਗਮਿੰਦਰ ਕੌਰ, ਸ੍ਰੀਮਤੀ ਹਰਸਿਮਰਨਦੀਪ ਕੌਰ, ਸ੍ਰੀਮਤੀ ਪ੍ਰਭਜੋਤ ਕੌਰ, ਸ. ਮਹਿੰਦਰ ਪ੍ਰਤਾਪ ਸਿੰਘ ਲਿਬਰਾ,  ਮਨਪ੍ਰੀਤ ਸੋਹੀ, ਸ੍ਰੀਮਤੀ ਅਮਨਦੀਪ ਕੌਰ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ, ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ, ਡੀ.ਐੱਸ.ਪੀ. ਸ੍ਰੀ ਦੇਵ ਸਿੰਘ, ਸਵਰਨ ਮੁੱਢ, ਸ਼ਸ਼ੀ ਭੂਸ਼ਨ ਵਰਮਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

    

 

Tags: #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD