Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਵਿਡ-19 ਬਚਾਅ ਸਬੰਧੀ ਦੂਜੀ ਡੋਜ਼ ਲਈ ਜ਼ਿਲ੍ਹੇ ’ਚ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਅਪਨੀਤ ਰਿਆਤ

ਮੁਹਿੰਮ ਤਹਿਤ ਬੀ.ਡੀ.ਪੀ.ਓਜ਼, ਈ.ਓਜ਼ ਸੰਭਾਲਣਗੇ ਜਾਗਰੂਕਤਾ ਦੀ ਕਮਾਨ, ਐਸ.ਐਮ.ਓਜ਼ ਮੋਬਾਇਲ ਟੀਮਾਂ ਰਾਹੀਂ ਵਧਾਉਣਗੇ ਟੀਕਾਕਰਨ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 26 Jan 2022

Last updated on: Jan 26, 2022, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਬਚਾਅ ਸਬੰਧੀ ਦੂਜੀ ਡੋਜ਼ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਪੂਰਨ ਟੀਕਾਕਰਨ ਕਰਵਾ ਕੇ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਚ ਐਸ.ਐਮ.ਓਜ਼, ਬੀ.ਡੀ.ਪੀ.ਓਜ਼, ਈ.ਓਜ਼ ਤੇ ਜੀ.ਓ.ਜੀਜ਼ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਨ ਦੀ ਦੂਜੀ ਡੋਜ਼ ਦੀ ਪੈਂਡੈਂਸੀ ਕਲੀਅਰ ਕਰਨ ਲਈ ਸਮੂਹ ਐਸ.ਐਮ.ਓਜ਼ ਨੂੰ ਵਧੇਰੇ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ ਬਲਾਕ ਪੱਧਰ ’ਤੇ ਪਿੰਡਾਂ ਤੇ ਸ਼ਹਿਰਾਂ ਦਾ ਵੱਖ-ਵੱਖ ਸ਼ਡਿਊਲ ਬਣਾ ਕੇ ਉਨ੍ਹਾਂ ਨੂੰ ਸੌਂਪਣ ਅਤੇ ਤਿਆਰ ਕੀਤੇ ਗਏ ਸ਼ਡਿਊਲ ਅਨੁਸਾਰ ਦੋ ਸ਼ਿਫਟਾਂ ਵਿਚ ਮੋਬਾਇਲ ਟੀਮਾਂ ਰਾਹੀਂ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਐਸ.ਐਮ.ਓਜ਼ ਵਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਪਿੰਡਾਂ ਤੇ ਸ਼ਹਿਰਾਂ ਵਿਚ ਬੀ.ਡੀ.ਪੀ.ਓਜ਼, ਈ.ਓਜ਼ ਤੇ ਜੀ.ਓ.ਜੀਜ਼ ਜਾਗਰੂਕਤਾ ਫੈਲਾਉਣਗੇ ਤਾਂ ਜੋ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।

ਸ੍ਰੀਮਤੀ ਅਪਨੀਤ ਰਿਆਤ ਨੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਗਲੇ 5 ਦਿਨ ਕੋਵਿਡ ਬਚਾਅ ਸਬੰਧੀ ਟੀਕਾਕਰਨ ਦੀ ਦੂਜੀ ਡੋਜ਼ ਲਗਾਉਣ ਲਈ ਮੁਹਿੰਮ ਚਲਾਈ ਜਾਵੇ ਅਤੇ ਦੂਜੀ ਡੋਜ਼ ਦੀ ਪੈਂਡੈਂਸੀ ਵਾਲੇ ਪਿੰਡਾਂ ਤੇ ਸ਼ਹਿਰੀ ਹਲਕਿਆਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਕੋਵਿਡ ਬਚਾਅ ਸਬੰਧੀ 1929186 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ, ਜਿਸ ਵਿਚ 1136732 ਪਹਿਲੀ ਡੋਜ਼ ਤੇ 792454 ਦੂਜੀ ਡੋਜ਼ ਸ਼ਾਮਲ ਹੈ। ਇਸ ਤੋਂ ਇਲਾਵਾ 15 ਸਾਲ ਤੋਂ ਵੱਧ ਉਮਰ ਵਰਗ ਦੇ ਬੱਚਿਆ ਨੂੰ 36476 ਡੋਜ਼ਾਂ ਲਗਾਈਆਂ ਚੁੱਕੀਆਂ ਹਨ। ਇਸ ਦੌਰਾਨ ਹਾਜ਼ਰ ਐਸ.ਐਮ.ਓਜ਼ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਲਈ ਬਲਾਕ ਭੂੰਗਾ ਵਿਚ 10, ਬੁੱਢਾਬੜ ਵਿਚ 11, ਗੜ੍ਹਸ਼ੰਕਰ ਵਿਚ 4, ਹਾਰਟਾ ਬੱਡਲਾ ਵਿਚ 10, ਮੁਕੇਰੀਆਂ ਵਿਚ 4, ਚੱਕੋਵਾਲ ਵਿਚ 8, ਦਸੂਹਾ ਵਿਚ 4, ਹਾਜੀਪੁਰ ਵਿਚ 10, ਹੁਸ਼ਿਆਰਪੁਰ ਸ਼ਹਿਰ ਵਿਚ 4, ਮੰਡ ਮੰਡੇਰ ਵਿਚ 8, ਪਾਲਦੀ ਵਿਚ 8, ਪੋਸੀ ਵਿਚ 10 ਤੇ ਟਾਂਡਾ ਵਿਚ 10 ਮੋਬਾਇਲ ਟੀਮਾਂ ਬਣਾ ਲਈਆਂ ਗਈਆਂ ਹਨ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ, ਸਕੱਤਰ ਆਰ.ਟੀ.ਏ. ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਸਾਰੇ ਐਸ.ਐਮ.ਓਜ਼, ਈ.ਓਜ਼ ਤੇ ਜੀ.ਓ.ਜੀਜ਼ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD