Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਵੀਜਨ ਕਮਿਸ਼ਨਰ ਆਰ.ਕੇ. ਕੌਸਿ਼ਕ ਨੇ ਲਹਿਰਾਇਆ ਰਾਸ਼ਟਰੀ ਝੰਡਾ

ਭਾਰਤ ਦਾ ਸੰਵਿਧਾਨ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ-ਕੌਸਿ਼ਕ

DC Faridkot, Vimal Kumar Setia, Deputy Commissioner Faridkot, Faridkot, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਫਰੀਦਕੋਟ , 26 Jan 2022

Last updated on: Jan 26, 2022, 00:00 IST

ਅੱਜ ਭਾਰਤ ਦੇ ਗਣਤੰਤਰਾ ਦਿਵਸ ਦੀ 72ਵੀਂ ਵਰੇਗੰਢ ਸਮਾਰੋਹ ਦੇ ਸਬੰਧ ਵਿੱਚ ਇਥੋ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਕੋਵਿਡ ਸਾਵਧਾਨੀਆਂ ਵਰਤਦੇ ਹੋਏ ਜਿ਼ਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫਰੀਦਕੋਟ ਡਵੀਜਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸਿ਼ਕ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ, ਐਸ.ਐਸ.ਪੀ. ਸ੍ਰੀ  ਵਰੁਣ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਰਵਿੰਦਰ ਕੁਮਾਰ ਕੌਸਿ਼ਕ ਕਮਿਸ਼ਨਰ ਫਰੀਦਕੋਟ ਡਵੀਜਨ ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ,ਸ਼ਹੀਦਾਂ ਤੇ ਧਾਰਮਿਕ ਅਤੇ ਦਾਰਸ਼ਨਿਕ ਸਖ਼ਸ਼ੀਅਤਾਂ  ਸਮੇਤ ਰੱਖਿਆ ਸੇਵਾਵਾਂ, ਪੈਰਾ ਮਿਲਟਰੀ ਫੋਰਸਿਜ, ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਵੀ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਤੇ ਸੰਵਿਧਾਨ ਕਮੇਟੀ ਦੇ ਹੋਰ ਮੈਬਰਾਂ ਵੱਲੋਂ ਦਿੱਤੇ ਗਏ ਵਿਸ਼ੇਸ਼ ਯੋਗਦਾਨ ਸਦਕਾ 26 ਜਨਵਰੀ 1950 ਨੂੰ ਸਾਨੂੰ ਵਿਸਥਾਰ ਲਿਖਤੀ ਸੰਵਿਧਾਨ ਮਿਲਿਆ ਜਿਸ ਨੇ ਕਿ ਸਾਨੂੰ ਸੰਵਿਧਾਨਿਕ ਹੱਕਾਂ ਦੇ ਨਾਲ ਨਾਲ ਵੋਟ ਪਾਉਣ ਦਾ ਹੱਕ ਵੀ ਪ੍ਰਦਾਨ ਕੀਤਾ ਜਿਸ ਨਾਲ ਅਸੀਂ ਆਪਣੀ ਮਰਜੀ ਦੇ ਲੋਕ ਨੁਮਾਇੰਦਾ ਅਤੇ ਸਰਕਾਰ ਚੁਣਦੇ ਹਾਂ। ਉਨ੍ਹਾਂ ਸਮੂਹ ਜਿਲਾ ਵਾਸੀਆਂ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਕੇ ਲੋਕਤੰਤਰ ਨੂੰ ਹੋਰ ਮਜਬੂਤ ਕਰਨ ਦਾ ਸੱਦਾ ਦਿੱਤਾ। 

ਸ੍ਰੀ ਕੋਸ਼ਿਕ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਦੀ ਰੋਕਥਾਮ ਲਈ ਉਹ ਟੀਕਾਕਰਨ ਕਰਾਉਣ ਦੇ ਨਾਲ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵੀ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਵਿਧਾਨਕ ਦਿਵਸ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸੰਵਿਧਾਨ ਦੇ ਰਾਖੀ, ਆਪਸੀ ਭਾਈਚਾਰਕ ਸਾਂਝ,ਪਿਆਰ ਤੇ ਮਾਨਵਤਾ ਦੇ ਭਲੇ ਤੋਂ ਇਲਾਵਾ ਦੇਸ਼ ਦੀ ਤਰੱਕੀ ਅਤੇ ਖੁਸਹਾਲੀ ਲਈ ਇਕਜੁੱਟ ਹੋ ਕੇ ਕੰਮ ਕਰੀਏ।ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਪੁਲਿਸ,ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਿਸ, ਐਮ ਜੀ ਐਮ ਸੀਨੀ ਸੈਕੰ ਸਕੂਲ ਅਤੇ ਬਾਬਾ ਫਰੀਦ ਸਕੂਲ ਦੇ ਬੈਂਡ ਨੇ ਮਾਰਚ ਪਾਸਟ ਕੀਤਾ। ਜਦਕਿ ਡਾ. ਮਹਿੰਦਰ ਬਰਾੜ ਸਾਂਭੀ ਦੀਆਂ ਵਿਦਿਆਰਥਣਾਂ ਵੱਲੋ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਡੀ.ਐਸ.ਪੀ ਸ੍ਰੀ ਰਮਨਦੀਪ ਸਿੰਘ ਭੁੱਲਰ ਵੱਲੋਂ ਸਮੁੱਚੀ ਪਰੇਡ ਦੀ ਅਗਵਾਈ ਕੀਤੀ ਗਈ।ਇਸ ਸਮਾਗਮ ਵਿੱਚ ਸ੍ਰੀ ਸੁਮੀਤ ਮਲਹੋਤਰਾ ਜਿ਼ਲ੍ਹਾ ਤੇ ਸੈਸ਼ਨ ਜੱਜ,  ਸ੍ਰੀ ਜਗਦੀਪ ਸਿੰਘ ਮਹਿਰੋਕ ਐਡੀਸ਼ਨਲ ਜਿਲਾ ਸੈਸ਼ਨ ਜੱਜ, ਸ੍ਰੀ ਰਾਜੀਵ ਕਾਲੜਾ ਐਡੀਸ਼ਨਲ ਜਿਲਾ ਸ਼ੈਸ਼ਨ ਜੱਜ,ਸ੍ਰੀ ਹਰਬੰਸ ਸਿੰਘ ਲੇਖੀ ਵਧੀਕ  ਜਿ਼ਲ੍ਹਾ ਤੇ ਸੈਸ਼ਨ ਜੱਜ,  ਨਿਤਿਕਾ ਵਰਮਾ ਫੈਮਲੀ ਕੋਰਟ ਜੱਜ, ਸ੍ਰੀ ਸੰਜੀਵ ਕੁੰਦੀ ਸੀ.ਜੇ.ਐਮ. ਸ੍ਰੀ ਅਜੈਪਾਲ ਐਡੀਸ਼ਨਲ ਸਿਵਲ ਜੱਜ, ਮੈਡਮ ਰਿਫੀ ਭੱਟੀ ਸਿਵਲ ਜੱਜ ਜੂਨੀਅਰ ਡਿਵੀਜਨ, ਸ੍ਰੀ ਤਰਜਨੀ ਸਿਵਲ ਜੱਜ ਜੂਨੀਆਰ ਡਵੀਜਨ, ਸ੍ਰੀ ਮਦਨ ਚੰਦਨ ਸਿਵਲ ਜੱਜ (ਜੂਨੀਅਰ),  ਸੁਪਤਨੀ ਕਮਿਸ਼ਨਰ ਮੈਡਮ ਨੰਦਨੀ ਕੋਸ਼ਿਕ, ਬੇਟੀ ਆਸ਼ਿਤਾ ਕੌਸ਼ਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ੍ਰੀ ਪਰਮਦੀਪ ਸਿੰਘ, ਐਸ.ਡੀ.ਐਮ. ਮੈਡਮ ਬਲਜੀਤ ਕੋਰ , ਸਹਾਇਕ ਕਮਿਸ਼ਨਰ ਸ੍ਰੀ ਸੁਖਰਾਜ ਸਿੰਘ ਢਿੱਲੋਂ, ਸਿਵਲ ਸਰਜਨ ਡਾ ਸੰਜੇ ਕਪੂਰ, ਸ੍ਰੀ ਜ਼ਸਬੀਰ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਪਤਵੰਤੇ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD