Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ :ਸੁਖਜਿੰਦਰ ਸਿੰਘ ਰੰਧਾਵਾ

ਗਣਤੰਤਰ ਦਿਵਸ ਮੌਕੇ ਭਾਵੁਕ ਭਾਸ਼ਣ ਵਿਚ ਸ਼ਹੀਦਾਂ ਨੂੰ ਯਾਦ ਕੀਤਾ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਅੰਮ੍ਰਿਤਸਰ , 26 Jan 2022

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਮੇਰੇ ਦੇਸ਼ ਦੇ ਜਵਾਨ, ਜਿਸ ਵਿਚ ਫੌਜ, ਪੈਰਾ ਮਿਲਟਰੀ ਫੋਰਸ ਤੇ ਪੁਲਿਸ ਦੇ ਜਵਾਨ ਸ਼ਾਮਿਲ ਹਨ, ਨੇ ਦੇਸ਼ ਉਤੇ ਅੰਦਰੋਂ ਤੇ ਬਾਹਰੋਂ ਆਏ ਹਰ ਦੁਸ਼ਮਣ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ, ਉਥੇ ਸਾਡੇ ਕਿਸਾਨਾਂ ਨੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ। ਉਨਾਂ ਕਿਹਾ ਕਿ ਕਿਸੇ ਸਮੇਂ ਦੇਸ਼ ਨੂੰ ਅੰਨ ਲਈ ਬਾਹਰ ਦੇ ਮੁਲਕਾਂ ਅੱਗੇ ਹੱਥ ਫੈਲਾਣਾ ਪੈਂਦਾ ਸੀ, ਪਰ ਸਾਡੇ ਕਿਸਾਨਾਂ ਨੇ ਜੋ ਕਿ ਗਿਣਤੀ ਵਿਚ ਸਿਰਫ 2 ਫੀਸਦੀ ਹੀ ਹਨ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਵਾਸੀਆਂ ਦਾ ਪੇਟ ਭਰਿਆ ਹੈ। ਉਨਾਂ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।  

ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ। ਉਨਾਂ ਕਿਹਾ ਕਿ ਗੁਰੂ ਨਗਰੀ ਨੇ ਵੱਡੇ ਸਾਕੇ ਆਪਣੀ ਹਿੱਕ ਉਤੇ ਹਿੰਡਾਏ ਹਨ, ਜਿੰਨਾ ਦੀ ਬਦੌਲਤ ਅੱਜ ਦਾ ਦਿਨ ਵੇਖਣਾ ਨਸੀਬ ਹੋਇਆ ਹੈ। ਉਨਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਗੁਰੂ ਨਗਰੀ ਵਿਚ ਮੈਨੂੰ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ।ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੁੱਖ ਮਹਿਮਾਨ ਸ: ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਜ਼ਿਲਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ,  ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਸਹਾਇਕ ਕਮਿਸ਼ਨਰ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ, ਜਿਲ੍ਹਾ ਮਾਲ ਅਧਿਕਾਰੀ ਸ. ਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD