Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਲੁਧਿਆਣਾ ਵਿਖੇ ਰਣਦੀਪ ਸਿੰਘ ਨਾਭਾ ਨੇ ਲਹਿਰਾਇਆ ਤਿਰੰਗਾ

ਕਿਹਾ! ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ

Randeep Singh Nabha, Congress, Punjab Congress, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਲੁਧਿਆਣਾ , 26 Jan 2022

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਾਭਾ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਸਮਾਗਮ ਦੌਰਾਨ ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਵਿਧਾਇਕ ਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਸ੍ਰ.ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੰਜੇ ਤਲਵਾੜ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਬਾਵਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਇਨਫੋਟੈਕ ਸ੍ਰੀ ਹਰਪ੍ਰੀਤ ਸੰਧੂ, ਪੀ.ਐਲ.ਆਈ.ਡੀ.ਬੀ. ਦੇ ਸੀਨੀਅਰ ਵਾਇਸ ਚੇਅਰਮੈਨ ਸ੍ਰੀ ਰਮੇਸ਼਼ ਜੋਸ਼ੀ, ਡੀ.ਜੀ.ਪੀ. ਸ੍ਰੀ ਡੀ.ਆਰ. ਭੱਟੀ (ਸੇਵਾ ਮੁਕਤ), ਡਿਪਟੀ ਮੇਅਰ ਸ੍ਰੀਮਤੀ ਜਰਨੈਲ ਕੌਰ ਸ਼ਿਮਲਾਪੁਰੀ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਡੀ.ਸੀ.ਪੀ. ਸ੍ਰੀ ਸਿਮਰਤਪਾਲ ਸਿੰਘ ਢਿੰਡਸਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਸ੍ਰੀ ਪ੍ਰਦੀਪ ਸਿੰਘ ਬੈਂਸ, ਏ.ਡੀ.ਸੀ.ਪੀ. ਮੈਡਮ ਅਸ਼ਵਨੀ ਗੋਟਿਆਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Randeep Singh Nabha , Congress , Punjab Congress , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD