Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

73ਵੇਂ ਗਣਤੰਤਰ ਦਿਵਸ ’ਤੇ ਹੁਸ਼ਿਆਰਪੁਰ ’ਚ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਲਹਿਰਾਇਆ ਤਿਰੰਗਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਮੁਲਕ ਨੂੰ ਇਕ ਮਾਲਾ ’ਚ ਪਰੋਇਆ : ਅਰੁਨਾ ਚੌਧਰੀ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਹੁਸ਼ਿਆਰਪੁਰ , 26 Jan 2022

ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਹੁਸ਼ਿਆਰਪੁਰ ਦੀ ਪੁਲਿਸ ਲਾਈਨ ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਸ੍ਰੀਮਤੀ ਚੌਧਰੀ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਧਰੁਮਨ ਐਚ ਨਿੰਬਾਲੇ ਵੀ ਉਨ੍ਹਾਂ ਨਾਲ ਮੌਜੂਦ ਸਨ। ਉਪਰੰਤ ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਇਆ ਹੈ ਪਰ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਾਡਾ ਦੇਸ਼ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਰਾਜ ਦੇਸ਼ ਸਾਡੇ ਭਾਰਤ ਨੇ ਗਣਰਾਜ ਦੇ 72 ਵਰ੍ਹੇ ਪੂਰੇ ਕਰ ਲਏ ਹਨ ਅਤੇ ਅੱਜ ਸਾਰਾ ਮੁਲਕ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅਰੁਨਾ ਚੌਧਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਸਭਿਆਚਾਰਾਂ ਵਾਲੇ ਮੁਲਕ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਸਦਕਾ ਅੱਜ ਸਾਡੇ ਮੁਲਕ ਨੂੰ ‘ਅਨੇਕਤਾ ਵਿਚ ਏਕਤਾ’ ਦੀ ਖੂਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਤਿੰਨਾਂ ਸੈਨਾਵਾਂ, ਅਰਧ ਸੈਨਿਕ ਬੱਲਾਂ ਤੋਂ ਇਲਾਵਾ ਸੂਬਾ ਪੁਲਿਸ ਦੇ ਬਹਾਦਰ ਜਵਾਨਾਂ ਨੂੰ ਜਿਥੇ ਸਲਾਮ ਕੀਤਾ, ਉਥੇ ਆਜ਼ਾਦੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਬਹਾਦਰ ਸੂਰਮਿਆਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਂਸੀ ਦੇ ਰੱਸੇ ਚੁੰਮਣ ਤੋਂ ਲੈ ਕੇ ਕਾਲੇ ਪਾਣੀ ਵਰਗੀਆਂ ਸਖਤ ਸਜਾਵਾਂ ਵੀ ਪੰਜਾਬੀਆਂ ਨੇ ਹੱਸ-ਹੱਸ ਕੇ ਕੱਟੀਆਂ ਹਨ। 

ਉਨ੍ਹਾਂ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ, ਸੁਖਦੇਵ ਥਾਪਰ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਸਮੇਤ ਆਜ਼ਾਦੀ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ। ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੈਡ ਕਰਾਸ ਵਲੋਂ ਜ਼ਰੂਰਤਮੰਦਾਂ ਨੂੰ 20 ਸਿਲਾਈ ਮਸ਼ੀਨਾਂ ਤੋਂ ਇਲਾਵਾ 5 ਵੀਲ੍ਹ ਚੇਅਰਜ਼ ਵੀ ਸੌਂਪੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ 63 ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ। ਸਮਾਰੋਹ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਮਾਨਵਜੀਤ ਸਿੰਘ ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ. ਜਹਾਨਖੇਲਾਂ ਦੀ ਮਹਿਲਾ ਟੁਕੜੀ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਤੇ ਪੰਜਾਬ ਪੁਲਿਸ ਦੇ ਸਾਂਝੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ ਨਿੰਬਾਲੇ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਵੀ ਸੌਂਪਿਆ ਗਿਆ।ਇਸ ਮੌਕੇ ਆਈ.ਜੀ. ਜਲੰਧਰ ਰੇਂਜ ਸ੍ਰੀ ਅਰੁਨ ਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਪੀ. (ਹੈਡਕੁਆਟਰ) ਸ੍ਰੀ ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD