Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

Sukhbinder Singh Sarkaria, Punjab Congress, Government of Punjab, Punjab Government, Punjab, DC Tarntaran, Kulwant Singh, Tarntaran, Deputy Commissioner Tarntaran, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਤਰਨ ਤਾਰਨ , 26 Jan 2022

73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਜ਼ਿਲਾ ਪੁਲਿਸ ਮੁਖੀ ਤਰਨ ਤਾਰਨ ਸ੍ਰੀ ਗੁਲਨੀਤ ਸਿੰਘ ਖੁਰਾਣਾ ਵੀ ਉਨਾਂ ਦੇ ਨਾਲ ਸਨ।ਕੋਵਿਡ ਕਾਰਨ ਸੰਖੇਪ ਰੂਪ ਵਿਚ ਹੋਏ ਸਮਾਗਮ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ. ਸ੍ਰੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ ਅਤੇ ਪੰਜਾਬ ਹੋਮ ਗਾਰਡਜ਼ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਸੈਕਿੰਡ ਪਰੇਡ ਕਮਾਂਡਰ ਵਜੋਂ ਐੱਸ. ਆਈ. ਹਰਜੀਤ ਸਿੰਘ, ਪੰਜਾਬ ਪੁਲਿਸ (ਪੁਰਸ਼) ਦੀ ਅਗਵਾਈ ਐਸ. ਆਈ. ਪ੍ਰਗਟ ਸਿੰਘ, ਪੰਜਾਬ ਪੁਲਿਸ (ਮਹਿਲਾ) ਐਸ. ਆਈ. ਬਲਜੀਤ ਕੌਰ ਅਤੇ ਪੰਜਾਬ ਹੋਮ ਗਾਰਡਜ਼ ਦੀ ਅਗਵਾਈ ਐਸ. ਆਈ. ਸੋਹਣ ਸਿੰਘ ਨੇ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਮੈਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਯੋਗਦਾਨ ਦੇਣ ਵਾਲੇ ਹਰ ਸਖਸ਼ ਨੂੰ ਸਿਜਦਾ ਕਰਦਾ ਹਾਂ। ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵੱਜੋਂ ਉੱਭਰ ਕੇ ਸਾਹਮਣੇ ਆਇਆ ਹੈ।ਸਾਡੇ ਮਹਾਨ ਦੇਸ਼ ਦਾ ਸੰਵਿਧਾਨ ਵੀ ਇੱਕ ਮਹਾਨ ਦਸਤਾਵੇਜ਼ ਹੈ, ਜਿਸ ਨੇ ਇਸ ਮੁਲਕ ਦੇ ਅਵਾਮ ਨੂੰ ਬਰਾਬਰੀ ਅਤੇ ਧਰਮ ਨਿਰੱਪਖਤਾ ਦੇ ਮੌਕੇ ਦੇ ਕੇ ਸਭ ਨੂੰ ਅੱਗੇ ਵੱਧਣ ਦੇ ਬਰਾਬਰ ਅਵਸਰ ਮੁਹੱਈਆ ਕਰਵਾਏ।ਉਹਨਾਂ ਕਿਹਾ ਕਿ ਸਾਡਾ ਸੰਵਿਧਾਨ ਅਜ਼ਾਦੀ ਦੇ ਐਨ੍ਹੇ ਸਾਲ ਬਾਅਦ ਵੀ ਪੂਰੀ ਕਾਮਯਾਬੀ ਨਾਲ ਸਾਡਾ ਮਾਰਗ ਦਰਸ਼ਨ ਕਰ ਰਿਹਾ ਹੈ। ਬੇਸ਼ੱਕ ਦੁਨੀਆਂ ਦੇ ਅਨੇਕਾਂ ਮੁਲਕਾਂ ਵਿੱਚ ਸਮੇਂ ਦੇ ਨਾਲ-ਨਾਲ ਲੋਕਤੰਤਰ ‘ਤੇ ਸਕੰਟ ਆਏ, ਪਰ ਸਾਡੇ ਮੁਲਕ ਦਾ ਸੰਵਿਧਾਨ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉੱਤਰਿਆ ਤੇ ਸਾਡੇ ਦੇਸ਼ ਵਿੱਚ ਲੋਕਤੰਤਰ ਹਰ ਬੀਤਦੇ ਦਿਨ ਨਾਲ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਬੇਸ਼ੱਕ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ ਹਰ ਇੱਕ ਭਾਰਤੀ ਨੇ ਯੋਗਦਾਨ ਪਾਇਆ, ਪਰ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿੱਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ।ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ।ਸ੍ਰੀ ਸਰਕਾਰੀਆਂ ਨੇ ਕਿਹਾ ਕਿ ਭਾਰਤ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਮੁਕਤ ਕਰਵਾਉਣ ਲਈ ਪੰਜਾਬੀਆਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦੀ ਧਰਤੀ ਦਾ ਇਤਿਹਾਸ, ਖੂਨੀ ਸਾਕਿਆਂ ਦਾ ਇਤਿਹਾਸ ਹੈ। ਬਰਤਾਨਵੀ ਸਰਕਾਰ ਦੇ ਖਿਲਾਫ਼ ਸੂਰਬੀਰਤਾ ਤੇ ਦਲੇਰੀ ਨਾਲ ਲੜਦਿਆਂ ਅਨੇਕਾਂ ਹੀ ਪੰਜਾਬੀ ਸੂਰਬੀਰ ਸ਼ਹੀਦੀਆਂ ਪਾ ਗਏ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣ-ਗਿਣਤ ਲਹਿਰਾਂ ਨੇ ਜਨਮ ਲੈ ਕੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ ਹੈ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਹਿਰ ਵਿਚ ਪਾਏ ਯੋਗਦਾਨ ਨੇ ਭਾਰਤ ਦੀ ਦਿਸ਼ਾ ਅਤੇ ਦਸ਼ਾ ਨੂੰ ਇੱਕ ਨਵਾਂ ਮੋੜ ਦਿੱਤਾ ਸੀ।ਉਹਨਾਂ ਕਿਹਾ ਕਿ ਇਸ ਸਾਲ ਸਾਡੀ ਅਜ਼ਾਦੀ ਦੇ ਵੀ 75 ਸਾਲ ਪੂਰੇ ਹੋ ਰਹੇ ਹਨ।ਸਾਨੂੰ ਸਾਡੇ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਵਤਨ ਦੇ ਰੌਸ਼ਨ ਭਵਿੱਖ ਲਈ ਵੇਖੇ ਸੁਪਨਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਸੁਪਨਿਆਂ ਦੀ ਪੂਰਤੀ ਲਈ ਸਾਰਥਕ ਹੰਭਲੇ ਮਾਰਨ ਦਾ ਸੰਕਲਪ ਕਰਨਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ ) ਤਰਨ ਤਾਰਨ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Sukhbinder Singh Sarkaria , Punjab Congress , Government of Punjab , Punjab Government , Punjab , DC Tarntaran , Kulwant Singh , Tarntaran , Deputy Commissioner Tarntaran , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD