Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਣਾ ਗੁਰਜੀਤ ਸਿੰਘ, ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ

ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਗੁਰਦਾਸਪੁਰ , 26 Jan 2022

Last updated on: Jan 26, 2022, 00:00 IST

ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਬਾਗਬਾਨੀ ਵਿਭਾਗ, ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਗਣਤੰਤਰ ਦਿਵਸ ਸਮਾਗਮ ਵਿਚ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀ ਮੋਹਨੀਸ਼ ਚਾਵਲਾ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ੍ਰੀਮਤੀ ਰਾਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਿਹਾ ਕਿ ਅੱਜ ਅਸੀਂ ਆਪਣੇ ਮੁਲਕ ਦਾ 73ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਸਾਡੀਆਂ ਹਥਿਆਰਬੰਦ ਫੌਜਾਂ ਦੇ ਬਹਾਦਰ ਸੈਨਿਕਾਂ, ਪੈਰਾ ਮਿਲਟਰੀ ਫੋਰਸਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਜਵਾਨਾਂ ਨੂੰ ਵੀ ਸਲਾਮ ਕਰਦਾ ਹਾਂ ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਿਹਾ ਹੈ। 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ। ਅੱਜ ਦੇ ਦਿਨ ਮੈਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਵੀ ਸਿਜਦਾ ਕਰਦਾ ਹੈ।  ਉਨਾਂ ਨੇ ਅਜਿਹਾ ਸੰਵਿਧਾਨ ਬਣਾਇਆ, ਜਿਸ ਨੇ ਵੱਖ-ਵੱਖ ਧਰਮਾਂ, ਜਾਤਾਂ, ਸੱਭਿਆਚਾਰਾਂ ਵਾਲ ਮੁਲਕ ਨੂੰ ਇਕ ਮਾਲ ਵਿਚ ਪਰੋਇਆ ਅਤੇ ਅੱਜ ਸਾਡੇ ਮੁਲਕ ਨੂੰ ‘ਅਨੇਕਤਾ ਵਿਚ ਏਕਤਾ’ ਦੀ ਖੂਬਸੂਰਤ ਮਿਸਾਲ ਵਜੋਂ ਜਾਣਿਆਂ ਜਾਂਦਾ ਹੈ। ਉਨਾਂ ਕਿਹਾ ਕਿ ਹਜ਼ਾਰਾਂ ਕੁਰਬਾਨੀਆਂ ਬਾਅਦ ਭਾਰਤ ਦੇ ਆਜ਼ਾਦ ਹੋਣ ਉੱਤੇ ਸੰਵਿਧਾਨ ਸਭਾ ਦਾ ਐਲਾਨ ਕੀਤਾ ਗਿਆ ਸੀ। 

ਡਾ. ਭੀਮ ਰਾਓ ਅੰਬਦੇਕਰ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ, ਸਰਦਾਰ ਵੱਲਭ ਭਾਈ ਪਟੇਲ, ਮੌਲਾਨਾ ਅਬੁਲ ਕਲਾਮ ਆਜ਼ਾਦ, ਇਸ ਸਭਾ ਦੇ ਪ੍ਰਮੁੱਖ ਮੈਂਬਰ ਸਨ। ਡਰਾਫਟ ਕਮੇਟੀ ਦੇ ਚੈਅਰਮੈਨ ਡਾ. ਭੀਮ ਰਾਓ ਅੰਬੇਦਕਰ ਜੀ ਸਨ। ਇਸ ਕਮੇਟੀ ਨੇ 2 ਸਾਲ, 11 ਮਹੀਨੇ, 18 ਦਿਨਾਂ ਵਿਚ ਭਾਰਤੀ ਸੰਵਿਧਾਨ ਦਾ ਨਿਰਮਾਣ ਕੀਤਾ ਅਤੇ 26 ਨਵਬੰਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੂੰ ਭਾਰਤ ਦਾ ਸੰਵਿਧਾਨ ਸੋਪਿਆ, ਇਸ ਲਈ 26 ਨਵੰਬਰ ਨੂੰ ਹਰ ਸਾਲ ਭਾਰਤ ਵਿਚ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਨਾਂ ਅੱਗੇ ਕਿਹਾ ਕਿ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਸਾਡੇ ਪੰਜਾਬੀਆਂ ਨੇ ਕਾਲੇ ਪਾਣੀ ਵਰਗੀਆਂ ਸਖਤ ਸਜ਼ਾਵਾਂ ਹੱਸ-ਹੱਸ ਕੇ ਕੱਟੀਆਂ। ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਮੈਂ ਖੁਦ ਜਾ ਕੇ ਦੇਖ ਕੇ ਆਇਆ ਕਿਵੇਂ ਪੰਜਾਬੀਆਂ ਨੇ ਕੁਰਬਾਨੀਆਂ ਕੀਤੀਆਂ।  ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਹਾਨ ਸੂਰਮੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ, ਲਾਲਾ ਹਰਦਿਆਲ ਵਰਗੇ ਸੂਰਬੀਰਾਂ ਨੂੰ ਵੀ ਅੱਜ ਮੈਂ ਸਿਜਦਾ ਕਰਦਾ ਹਾਂ।ਆਪਣੇ ਸੰਬੋਧਨਨ ਵਿਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਹੀਦਾਂ ਦੀ ਯਾਦ ਵਿਚ ਸਥਾਪਤ ਕੀਤੀ ਗਈ ‘ਸ਼ਹੀਦ ਗੈਲਰੀ’ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਆਪਣੇ ਆਪ ਵਿਚ ਇਕ ਵੱਖਰੀ ਕਿਸਮ ਦੀ ਪਹਿਲਕਦਮੀ ਹੈ , ਜਿਸ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ, ਓਨੀ ਘੱਟ ਹੈ।  ਉਨਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣ ਦੇ ਮੰਤਵ ਨਾਲ ਸ਼ਹੀਦ ਗੈਲਰੀ ਸਥਾਪਤ ਕੀਤੀ ਗਈ ਹੈ, ਜੋ ਸਾਰਿਆਂ ਲਈ ਇਕ ਮਿਸਾਲ ਹੈ। ਉਨਾਂ ਕਿਹਾ ਕਿ ਸ਼ਹੀਦ ਸਾਡਾ ਕੀਮਤੀ ਸਰਮਾਇਆ ਹਨ ਅਤੇ ਉਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਲੋਕਤੰਤਰ ਪ੍ਰਣਾਲੀ ਦਾ ਹਿੱਸਾ ਹਾਂ।ਉਨਾਂ ਅੱਗੇ ਕਿਹਾ ਕਿ ਅੱਜ ਸਮੁੱਚਾ ਰਾਸਟਰ ਗਣਤੰਤਰ ਦਿਵਸ ਮਨਾ ਰਿਹਾ ਹੈ ਅਤੇ ਇਸ ਮੌਕੇ ਸਾਨੂੰ ਸਾਰਿਆਂ ਨੂੰ ਪਰਣ ਕਰਨਾ ਚਾਹੀਦਾ ਹੈ ਇਸ ਮਹਾਨ ਮੁਲਕ ਨੂੰ ਹੋਰ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਅਸੀਂ ਸਿਰਤੋੜ ਯਤਨ ਜਾਰੀ ਰੱਖਾਂਗੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਾਂਗੇ।

ਉਨਾਂ ਅੱਗੇ ਕਿਹਾ ਕਿ ਜਮਹੂਰੀਅਤ ਵਿਚ ਲੋਕਾਂ ਦੀ, ਲੋਕਾਂ ਵਲੋਂ ਅਤੇ ਲੋਕਾਂ ਲਈ ਸਰਕਾਰ ਹੁੰਦੀ ਹੈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹੈ ਕਿ ਉਹ ਬਿਨਾਂ ਜਾਤ, ਧਰਮ ਜਾਂ ਲਾਲਚ ਅਤੇ ਭੈਅ ਦੇ ਬਗੈਰ 20 ਫਰਵਰੀ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਇਹੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ। ਨਾਲ ਹੀ ਉਨਾਂ ਕਿਹਾ ਕਿ ਚੋਣਾਂ ਦੌਰਾਨ ਡਿਊਟੀ ਨਿਭਾ ਰਹੇ ਸਾਰੇ ਕਰਮਚਾਰੀਆਂ ਨੂੰ ਵੀ ਪੋਸਟਲ ਬੈਲਟ ਜ਼ਰੀਏ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨਾ ਚਾਹੀਦਾ ਹੈ।ਉਨਾਂ ਕੋਵਿਡ ਮਹਾਂਮਾਰੀ ਵਿਚ ਵਲੰਟੀਅਰਾਂ ਅਤੇ ਸਿਹਤ ਵਿਭਾਗ ਦੇ ਕਰਮੀਆਂ ਵਲੋਂ ਨਿਭਾਈਆਂ ਗਈਆਂ ਅਤੇ ਹੁਣ ਤੀਜੀ ਲਹਿਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਨੇ ਹਰੇਕ ਨੂੰ ਪ੍ਰਭਾਵਿਤ ਕੀਤਾ ਅਤੇ ਉਹ ਕਾਮਨਾ ਕਰਦੇ ਹਨ ਕਿ ਇਸ ਮਹਾਂਮਾਰੀ ਤੋਂ ਮਨੁੱਖਤਾ ਨੂੰ ਜਲਦ ਨਿਜਾਤ ਮਿਲੇ। ਮੈਂ ਆਖਰ ਵਿਚ ਇਕ ਵਾਰ ਫਿਰ ਆਪ ਸਭ ਨੂੰ ਗਣਤੰਤਰ ਦਿਵਸ ਦੀ ਲੱਖ –ਲੱਖ ਮੁਬਾਰਕਾਂ ਦਿੰਦਾ ਹਾਂ। ਜੈ ਹਿੰਦ। ਜੈ ਪੰਜਾਬ।ਉਪਰੰਤ ਮੁੱਖ ਮਹਿਮਾਨ ਵਲੋਂ ਸਮਾਗਮ ਵਿਚ ਪੁਹੰਚੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਸਮੁੱਚੀ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਤੇ ਕਲਵਿੰਦਰ ਸਿੰਘ ਵਿਰਕ, ਡੀ.ਐਸ.ਪੀ (ਦਿਹਾਤੀ) ਗੁਰਦਾਸਪੁਰ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ । ਇਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਗਿਆਨ ਅੰਜਨ ਪਬਲਿਕ ਹਾਈ ਸਕੂਲ ਗੁਰਦਾਸਪੁਰ ਦੇ ਅਧਿਆਪਕਾਂ ਵਲੋਂ ਸ਼ਬਦ ਗਾਇਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ ਗਿਆ।ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ, ਦੀਨਾਨਗਰ, ਕਾਦੀਆਂ ਵਿਖੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸਰਵ ਸ੍ਰੀ ਗੁਰਪ੍ਰੀਤ ਸਿੰਘ ਐਸ.ਪੀ ਹੈੱਡਕੁਆਟਰ, ਪਵਨਜੀਤ ਸਿੰਘ ਆਬਕਾਰੀ ਕਮਿਸ਼ਨਰ, ਜਗਤਾਰ ਸਿੰਘ ਤਹਿਸੀਲਦਾਰ ਡੀ.ਐਸ.ਪੀ ਸੁਖਪਾਲ ਸਿੰਘ, ਹਰਜਿੰਦਰ ਸਿੰਘ ਸੰਧੂ ਡੀ.ਡੀ.ਪੀ.ਓ, ਹਰਪਾਲ ਸਿੰਘ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਮਦਨ ਲਾਲ ਸ਼ਰਮਾ ਜ਼ਿਲਾ ਸਿੱਖਿਆ ਅਫਸਰ (ਪ), ਸੰਜੇ ਕੁਮਾਰ, ਡੀ.ਐਸ.ਐਫ.ਸੀ, ਅਮਰਜੀਤ ਸਿੰਘ ਜ਼ਿਲਵਾ ਪ੍ਰੋਗਰਾਮ ਅਫਸਰ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਐਕਸੀਅਨ ਰਾਜੇਸ਼ ਮੋਹਨ, ਪਰਮਿੰਦਰ ਸਿੰਘ ਸੈਣੀ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD