Monday, 06 May 2024

 

 

ਖ਼ਾਸ ਖਬਰਾਂ PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

 

ਗਣਤੰਤਰ ਦਿਵਸ ਦੇਸ਼ ਵਾਸੀਆਂ ਲਈ ਇੱਕ ਮੁਕੱਦਸ ਦਿਨ : ਬ੍ਰਹਮ ਮਹਿੰਦਰਾ

ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਜਮੂਹਰੀਅਤ ਦੇਸ਼ ਹੋਣ ਦਾ ਮਾਣ ਹਾਸਲ

Brahm Mohindra, Punjab Pradesh Congress Committee, Congress, Punjab Congress, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Jan 2022

ਗਣਤੰਤਰ ਦਿਵਸ ਸਮੂਹ ਦੇਸ਼ ਵਾਸੀਆਂ ਲਈ ਇੱਕ ਮੁਕੱਦਸ ਦਿਨ ਹੈ ਕਿਉਂਕਿ ਅੱਜ ਤੋਂ 72 ਸਾਲ ਪਹਿਲਾਂ ਆਜ਼ਾਦ ਭਾਰਤ ਦਾ ਅਪਣਾ ਸੰਵਿਧਾਨ ਲਾਗੂ ਹੋਇਆ ਸੀ। ਡਾ. ਭੀਮ ਰਾਓ ਅੰਬੇਦਕਰ ਦੀ ਰਹਿਨੁਮਾਈ ਤਹਿਤ ਸੰਵਿਧਾਨ ਨੇ ਸਾਡੇ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਬਣਾਇਆ, ਜਿਸ ਵਿੱਚ ਸਮੂਹ ਭਾਰਤ ਵਾਸੀਆਂ ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਸਨ। 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਭਾਰਤ ਦਾ ਸੰਵਿਧਾਨ ਸੌਂਪਿਆ, ਇਸ ਲਈ 26 ਨਵੰਬਰ ਨੂੰ ਹਰ ਸਾਲ ਭਾਰਤ ਵਿੱਚ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੇਸ਼ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ, ਜਿਸ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੰਸਦੀ ਮਾਮਲੇ ਤੇ ਚੋਣਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ 73ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਯੋਜਿਤ ਕੀਤੇ ਗਏ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਲੋਕਾਂ ਨੂੰ ਦਿੱਤੇ ਸੰਦੇਸ਼ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਦੀ ਰਚਨਾ ਕਰਕੇ ਸਾਡੇ ਦੇਸ਼ ਨੂੰ ਦੁਨੀਆਂ ਭਰ ਵਿੱਚ ਸਭ ਤੋਂ ਵੱਡੇ ਜਮਹੂਰੀਅਤ ਵਾਲੇ ਦੇਸ਼ ਹੋਣ ਦਾ ਮਾਣ ਦਿਵਾਇਆ। ਇਸ ਲਈ ਸਾਡਾ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਸ਼ੁਭ ਦਿਹਾੜੇ 'ਤੇ ਉਹਨਾਂ ਮਹਾਨ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰੀਏ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਬਹਾਦਰ ਯੋਧਿਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ। ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ।

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਮੰਨਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਕੌਮੀ ਝੰਡਾ ਲਹਿਰਾਉਣ ਦਾ ਅਵਸਰ ਮਿਲਿਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਧਰਮਾਂ ਅਤੇ ਕੌਮਾਂ ਦੇ ਲੋਕ ਰਹਿੰਦੇ ਹਨ ਪ੍ਰੰਤੂ ਬਾਬਾ ਸਾਹਿਬ ਵੱਲੋਂ ਲਿਖੇ ਇਸ ਸੰਵਿਧਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਇਕੋ ਕੜੀ ਵਿੱਚ ਪਰੋਇਆ ਅਤੇ ਅਨੇਕਤਾ ਨੂੰ ਏਕਤਾ ਵਿੱਚ ਬਦਲ ਦਿੱਤਾ।  ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਸੰਵਿਧਾਨ ਦੀ ਹੱਥ ਲਿਖਿਤ ਕਾਪੀ ਦੇਸ਼ ਦੇ ਸੰਸਦ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ, ਜਦੋਂ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫ਼ਤ ਵਿਚ ਲਿਆ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਗਣਤੰਤਰ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਮਨਾ ਰਹੇ ਹਾਂ।ਸ਼੍ਰੀ ਮਹਿੰਦਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇਕ ਮਹਾਨ ਕਾਰਜ ਸੀ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੂਹ ਨਾਗਰਿਕਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਤੋਂ ਅਤੇ ਜਾਤ-ਪਾਤ, ਭੇਦ-ਭਾਵ ਤੋਂ ਉੱਪਰ ਉੱਠ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਅੱਜ ਦੇ ਇਸ ਮੁਬਾਰਕ ਦਿਵਸ ਉਤੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧਤਾ, ਸਮਰਪਣ ਅਤੇ ਪੂਰੇ ਭਰੋਸੇ ਨਾਲ ਕੰਮ ਕਰਦੇ ਹੋਏ ਦੇਸ਼ ਦੇ ਸੰਵਿਧਾਨ ਪ੍ਰਤੀ ਸੱਚੀ ਨਿਸ਼ਠਾ ਰੱਖਾਂਗੇ।ਇਸ ਮੌਕੇ ਪੰਜਾਬ ਪੁਲਿਸ, ਹੋਮ ਗਾਰਡ ਤੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਵੀ ਕੀਤਾ। ਉਨ੍ਹਾਂ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਵੀ ਕੀਤਾ, ਜਿਨ੍ਹਾਂ ਵਿਚ ਕਰੋਨਾ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣ ਵਾਲਿਆਂ ਸਮੇਤ ਸ਼ਹੀਦੀ ਸਭਾ 2021 ਦੌਰਾਨ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਸ਼ਖ਼ਸੀਅਤਾਂ ਸ਼ਾਮਲ ਸਨ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪੁਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD