Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

73ਵੇਂ ਗਣਤੰਤਰ ਦਿਵਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ

Sangat Singh Gilzian, Congress, Punjab Congress, DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 26 Jan 2022

73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੋਨਾਲੀ ਗਿਰਿ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਿਵੇਕ ਐਸ ਸੋਨੀ ਉਨਾਂ ਦੇ ਨਾਲ ਸਨ।ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ 73ਵੇਂ ਗਣਤੰਤਰ ਦਿਵਸ ਮੌਕੇ ਸ਼੍ਰੀ ਸੰਗਤ ਸਿੰਘ ਗਿਲਜ਼ੀਆਂ ਨੇ ਇਸ ਮੁਬਾਰਕ ਮੌਕੇ ’ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਸਮੂਹ ਦੇਸ਼ ਵਾਸੀਆਂ ਲਈ ਹੋਰ ਵਧੀਆ ਹੋਵੇ। ਉਨਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ  ਏਕਤਾ ਦੀ ਰਾਖੀ ਕਰ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ।

ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਤੋਂ ਅਤੇ ਜਾਤ-ਪਾਤ, ਭੇਦ-ਭਾਵ ਤੋਂ ਉੱਪਰ ਉੱਠ ਕੇ ਕਰੋ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਮੁਕਾਬਲਾ ਕਰਨ ਲਈ ਸਾਨੂੰ ਟੀਕਾਕਰਣ ਮੁਹਿੰਮ ਵਿੱਚ ਵੀ ਅੱਗੇ ਹੋ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਦੇਸ਼ ਅਤੇ ਰਾਜ ਨੂੰ ਇਸ ਖਤਰੇ ਤੋਂ ਮੁਕਤ ਕਰ ਸਕੀਏ।ਓਮੀਕਰੋਨ ਦੇ ਵੱਧਦੇ ਹੋਏ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਹੀ ਸਨਮਾਨਿਤ ਕੀਤਾ ਗਿਆ।ਕੋਵਿਡ ਕਾਰਨ ਹੀ ਜਿੱਥੇ ਵਿਦਿਆਰਥੀਆਂ, ਆਮ ਲੋਕਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ ਉੱਥੇ ਹੀ ਮਾਰਚ ਪਾਸਟ ਵਿੱਚ ਕੇਵਲ ਕੁੱਲ 5 ਟੁੱਕੜੀਆਂ ਨੂੰ ਹੀ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ।ਜ਼ਿਕਰਯੋਗ ਹੈ ਕਿ ਇਸ ਕੌਮੀ ਮਹੱਹਤਵ ਵਾਲੇ ਦਿਹਾੜੇ ਮੌਕੇ ਮਾਰਚ ਪਾਸਟ ਤੇ ਸਮੁੱਚੀ ਪਰੇਡ ਦੀ ਤਿਆਰੀ ਰੂਪਨਗਰ ਡੀ.ਐਸ.ਪੀ ਸ. ਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਰੂਪਨਗਰ ਦੇ ਏ.ਐਸ.ਆਈ ਸ਼੍ਰੀ ਪਰਮਜੀਤ ਸਿੰਘ ਨੇ ਕਰਵਾਈ।ਪੰਜਾਬ ਪੁਲਿਸ ਟੁੱਕੜੀ ਦੀ ਅਗਵਾਈ ਪਲਟੂਨ ਕਮਾਂਡਰ ਸਬ-ਇੰਸਪੈਕਟਰ ਰਣਵੀਰ ਸਿੰਘ, ਪੰਜਾਬ ਪੁਲਿਸ ਦੇ ਮਹਿਲਾ ਵਿੰਗ ਦੀ ਅਗਵਾਈ ਪਲਟੂਨ ਕਮਾਂਡਰ ਸਬ-ਇੰਸਪੈਕਟਰ ਸਵਾਤੀ ਧਿਮਾਨ, ਪੰਜਾਬ ਹੋਮ ਗਾਰਡਜ਼ ਟੁੱਕੜੀ ਦੀ ਅਗਵਾਈ ਪੀ.ਐਚ.ਜੀ ਰਘੂਵੀਰ ਸਿੰਘ ਅਤੇ ਐਨ.ਸੀ.ਸੀ ਐਕਡਮੀ ਦੀ ਅਗਵਾਈ ਸੀਨੀਅਰ ਅੰਡਰ ਅਫਸਰ ਹਰਮੀਤ ਸਿੰਘ ਕੀਤੀ। ਕੇਵਲ ਸ਼ਿਵਾਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ ਜਿਸ ਵਿੱਚ ਬੈਂਡ ਦੀ ਅਗਵਾਈ ਜਤਿਨ ਵਰਮਾ ਵਲੋਂ ਕੀਤੀ ਗਈ ਜਿਸ ਦੀ ਤਿਆਰੀ ਬੈਂਡ ਮਾਸਟਰ ਮਨਪ੍ਰੀਤ ਸਿੰਘ ਵਲੋਂ ਕਰਵਾਈ ਗਈ ਸੀ।

 

Tags: Sangat Singh Gilzian , Congress , Punjab Congress , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD