Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਲਈ ਹਰੇਕ ਨੌਜਵਾਨ ਨੂੰ ਪਹਿਰਾ ਦੇਣ ਦੀ ਅਪੀਲ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਮਾਨਸਾ , 26 Jan 2022

Last updated on: Jan 26, 2022, 00:00 IST

ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 73ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮਾਨਸਾ ਵਾਸੀਆਂ ਸਮੇਤ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਦਬੇਦਰ ਨੂੰ ਮਹਾਨ ਰਣਨੀਤੀਕਾਰ, ਦੂਰ ਅੰਦੇਸ਼ੀ ਸਿਆਸਤਦਾਨ ਦਾ ਦਰਜ਼ਾ ਦਿੱਤਾ, ਜਿਨਾਂ ਨੇ ਵੱਖ-ਵੱਖ ਧਰਮਾਂ, ਜਾਤਾਂ , ਸੱਭਿਆਚਾਰ ਵਾਲੇ ਮੁਲਕ ਨੂੰ ਇਕ ਮਾਲਾ ਵਿੱਚ ਪਿਰੋਇਆ।ਉਨਾਂ ਆਪਣੇ ਸੰਦੇਸ਼ ’ਚ ਜਿੱਥੇ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਵਰਗੇ ਸੂਰਬੀਰਾਂ ਨੂੰ ਸਿਜਦਾ ਕੀਤਾ, ਉਥੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਸਾਡੇ ਮਹਾਨ ਦੇਸ਼ ਭਗਤਾਂ ਵਰਗੀ ਦੇਸ਼ ਭਾਵਨਾ ਰੱਖ ਕੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਲਈ ਪਹਿਰਾ ਦੇਣਾ ਚਾਹੀਦਾ ਹੈ।ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਮਾਨਸਾ ਸ੍ਰ. ਗੋਬਿੰਦਰ ਸਿੰਘ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਗੋਬਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਪੋ੍ਰਗਰਾਮ ਦੇ ਅੰਤ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵੱਲੋਂ ਕੌਮੀ ਗੀਤ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਪੀ. ਰਾਕੇਸ਼ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ  ਹਾਜ਼ਰ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD