Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੇ ਵੋਟ ਪਾਉਣ ਦੇ ਅਧਿਕਾਰ ਦੀ ਖੁਲ੍ਹਕੇ ਵਰਤੋਂ ਕਰਨ ਪੰਜਾਬ ਵਾਸੀ-ਮਨਪ੍ਰੀਤ ਸਿੰਘ ਬਾਦਲ

Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਪਟਿਆਲਾ , 26 Jan 2022

ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ, ਕਰ, ਪ੍ਰਸ਼ਾਸਕੀ ਸੁਧਾਰ, ਯੋਜਨਾਬੰਦੀ ਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਵਿਭਾਗਾਂ ਦੇ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਗਏ ਗਣਤੰਤਰ ਦਿਵਸ ਦੇ ਇਸ ਸਮਾਗਮ ਮੌਕੇ ਸ. ਬਾਦਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੀ ਮੌਜੂਦ ਸਨ।ਆਪਣੇ ਸੰਬੋਧਨ ਦੌਰਾਨ ਸ. ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਭਾਰਤ, ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ, ਜਿੱਥੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ, ਦੇਸ਼ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ।ਸ. ਬਾਦਲ ਨੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ, ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਨਿਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਖੁੱਲ੍ਹਕੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਹ ਅਧਿਕਾਰ, ਉਨ੍ਹਾਂ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਹੈ, ਜਿਨ੍ਹਾਂ ਨੇ ਆਪਣੀ ਧਰਤੀ ਮਾਂ ਦਾ ਕਰਜ ਚੁਕਾਉਣ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ।

ਵਿੱਤ ਮੰਤਰੀ ਨੇ ਮਹਾਨ ਸ਼ਹੀਦਾਂ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਹੋਰਨਾਂ ਦਾ ਜਿਕਰ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਹਲਫ਼ ਲੈਣ, ਕਿ ਉਹ ਦੇਸ਼ ਵਿੱਚੋਂ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ, ਨਸ਼ਾਖੋਰੀ ਅਤੇ ਵਤਨ ਦੇ ਦੁਸ਼ਮਣਾਂ ਦਾ ਖਾਤਮਾ ਕਰਨਗੇ ਅਤੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।ਇਸ ਮੌਕੇ ਵਿਧਾਇਕ ਸਮਾਣਾ ਰਾਜਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਚੇਅਰਮੈਨ ਪੀ.ਆਰ.ਟੀ.ਸੀ. ਸਤਵਿੰਦਰ ਸਿੰਘ ਚੈੜੀਆਂ, ਮੇਅਰ ਨਗਰ ਨਿਗਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰਾਜਿੰਦਰ ਅਗਰਵਾਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ, ਭਾਰਤੀ ਫੌਜ ਦੀ ਪਹਿਲੀ ਆਰਮਰਡ ਡਵੀਜਨ ਤੋਂ ਲੈਫਟੀਨੈਟ ਕਰਨਲ ਅਜੇ ਕੁਮਾਰ, ਏ.ਈ.ਟੀ.ਸੀ. ਆਬਕਾਰੀ ਸਾਗਰ ਸੇਤੀਆ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਚੰਦਰ ਜੋਤੀ ਸਿੰਘ, ਐਸ.ਪੀ ਮਹਿਤਾਬ ਸਿੰਘ, ਐਸ.ਪੀ. ਹਰਕੰਵਲ ਕੌਰ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਤੇ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ. ਮਨਪ੍ਰੀਤ ਸਿੰਘ ਬਾਦਲ ਨੂੰ ਸਨਮਾਨਤ ਕੀਤਾ ਗਿਆ। ਜਦਕਿ ਪਟਿਆਲਾ ਵਾਸੀ ਅਤੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ, ਜਿਨ੍ਹਾਂ ਦੀ ਇਸ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਅਵਾਰਡ ਲਈ ਚੋਣ ਕੀਤੀ ਗਈ ਹੈ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਪਰੇਡ ਕਮਾਂਡਰ ਡੀ.ਐਸ.ਪੀ. ਮੋਹਿਤ ਅਗਰਵਾਲ, ਪਹਿਲੇ ਸਥਾਨ 'ਤੇ ਆਉਣ ਵਾਲੀ ਪਰੇਡ ਟੁਕੜੀ ਦੇ ਪਲਟੂਨ ਕਮਾਂਡਰ ਆਕਾਸ਼ ਸ਼ਰਮਾ, ਬੈਂਡ ਮਾਸਟਰ ਐਸ.ਆਈ. ਵਿਕਾਸ ਕੁਮਾਰ ਨੂੰ ਵੀ ਸਨਮਾਨਤ ਕੀਤਾ ਗਿਆ।ਗਣਤੰਤਰ ਦਿਵਸ ਦੀ ਪਰੇਡ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਮੋਹਿਤ ਅਗਰਵਾਲ ਦੀ ਅਗਵਾਈ ਹੇਠ 8 ਟੁਕੜੀਆਂ ਨੇ ਹਿੱਸਾ ਲਿਆ, ਜਿਨ੍ਹਾਂ 'ਚ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਤੇ ਇੱਕ ਟੁਕੜੀ ਮਹਿਲਾ ਵਿੰਗ ਸਮੇਤ ਹੋਮ ਗਾਰਡਜ਼ ਦੀ ਇੱਕ ਟੁਕੜੀ, ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾਦਾ ਪਾਈਪ ਬੈਂਡਸ਼ਾਮਲ ਸੀ। ਇਸ ਮੌਕੇ ਪਟਿਆਲਾ ਦੇ ਮਾਣਮੱਤੇ ਇਤਿਹਾਸ, ਕਲਾ, ਸਾਹਿਤ, ਖੇਡਾਂ ਅਤੇ ਟੈਕਨਾਲੋਜੀ ਨਾਲ ਸਬੰਧਤ ਮਹਾਨ ਹਸਤੀਆਂ, ਜਿਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ, ਨੂੰ ਦਰਸਾਉਂਦੀ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸੀਸ ਸਿੰਘ ਅੰਟਾਲ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD