Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਕਿਹਾ, ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਲੋਂ ਦੇਸ਼ ਦਾ ਸੰਵਿਧਾਨ ਤਿਆਰ ਕਰਨ ਦੇ ਵੱਡਮੁੱਲੇ ਕਾਰਜ ਨੂੰ ਵੀ ਕੀਤਾ ਯਾਦ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਜਲੰਧਰ , 26 Jan 2022

Last updated on: Jan 26, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਬੁੱਧਵਾਰ ਨੂੰ ਕਿਹਾ ਕਿ ਇਹ ਇਲਾਕਾ ਗ਼ਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨ੍ਹਾਂ ਨੇ ਬ੍ਰਿਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨ੍ਹਿਆ ਸੀ।ਅੱਜ ਇੱਥੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ । ਸੁਤੰਤਰਤਾ ਅੰਦੋਲਨ ਦੌਰਾਨ ਅਣਗਿਣਤ ਕੁਰਬਾਨੀਆਂ ਦੇਣ ਵਾਲੇ ਯੋਧੇ ਜਿਵੇਂ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਚੰਨੀ ਨੇ ਕਿਹਾ, "ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਿਕ, ਆਰਥਿਕ ਅਤੇ ਕਾਨੂੰਨੀ ਅਸਮਾਨਤਾਵਾਂ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਮੈਂ ਜਲੰਧਰ ਦੀ ਪਵਿੱਤਰ ਧਰਤੀ ਤੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾ ਅਤੇ ਸੁਹਿਰਦਤਾ ਨਾਲ ਸਿਰ ਝੁਕਾਉਂਦਾ ਹਾਂ।" ਉਨ੍ਹਾਂ ਇਹ ਵੀ ਚਿਤਾਰਿਆ ਕਿ ਵਿਦੇਸ਼ੀ ਸਾਮਰਾਜ ਦੇ ਜੂਲੇ ਨੂੰ ਲਾਹੁਣ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਜ਼ਾਦੀ ਤੋਂ ਬਾਅਦ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬੀਆਂ ਖਾਸ ਕਰਕੇ ਮਿਹਨਤਕਸ਼ ਤੇ ਸਿਰੜੀ ਕਿਸਾਨਾਂ ਵੱਲੋਂ ਨਿਭਾਈ ਜਾ ਰਹੀ ਵਡਮੁੱਲੀ ਸੇਵਾ ਦਾ ਵੀ ਜਿ਼ਕਰ ਕੀਤਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਾਡੇ ਦੇਸ਼ ਨੂੰ ਅੱਗੇ ਵਧਾਉਣ ਤੇ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਨੇ ਰਾਸ਼ਟਰੀ ਅੰਨਭੰਡਾਰ ਵਿੱਚ 60 ਫੀਸਦੀ ਤੋਂ ਵੱਧ ਦਾ ਯੋਗਦਾਨ  ਪਾ ਕੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ।ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਦੇਸ਼ ਦਾ ਸੰਵਿਧਾਨ ਤਿਆਰ ਕਰਨ ਵਿੱਚ ਪਾਏ ਲਾਸਾਨੀ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਰਗੇ ਬਹੁ-ਸਭਿਆਚਾਰਕ ਤੇ ਵਿਭਿੰਨਤਾ ਭਰਪੂਰ ਦੇਸ਼ ਲਈ ਸੰਵਿਧਾਨ ਘੜਨਾ ਬਹੁਤ ਵੱਡਾ ਤੇ ਗੁੰਝਲਦਾਰ ਕਾਰਜ ਸੀ ਪਰ ਬਾਬਾ ਸਾਹਿਬ ਦੀਆਂ ਅਣਥੱਕ ਕੋਸਿ਼ਸ਼ਾਂ ਨੇ ਇਸ ਵਿਸ਼ਾਲ ਕੰਮ ਨੂੰ ਬੜੀ ਅਡੋਲਤਾ ਨਾਲ ਨੇਪਰੇ ਚੜ੍ਹਾਇਆ। ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ ਜੋ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੂੰ ਸੌਂਪਿਆ ਗਿਆ ਅਤੇ ਇਸ ਤਰ੍ਹਾਂ 26 ਜਨਵਰੀ 1950 ਨੂੰ ਦੇਸ਼ ਦੇ ਗਣਤੰਤਰ ਬਣਨ ਦਾ ਰਾਹ ਪੱਧਰਾ ਹੋ ਗਿਆ।    

ਲੋਕਾਂ ਨੂੰ ਦੇਸ਼ ਦੇ ਵਿਕਾਸ ਦੇ ਨਿਰਵਿਘਨ ਸਫ਼ਰ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਦੀ ਅਗਵਾਈ ਆਈ.ਪੀ.ਐਸ. ਜਸਰੂਪ ਕੌਰ ਬਾਠ, ਡੀ.ਐਸ.ਪੀ. ਸਤਬੀਰ ਸਿੰਘ ਨੇ ਕੀਤੀ ਅਤੇ ਇਸ ਵਿੱਚ ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.), ਕਮਿਸ਼ਨਰੇਟ ਪੁਲਿਸ (ਪੁਰਸ਼ ਅਤੇ ਮਹਿਲਾ), ਪੀ.ਆਰ.ਟੀ.ਸੀ. ਜਹਾਨ ਖੇਲਾਂ (3 ਟੁਕੜੀਆਂ), ਅਤੇ ਕਮਿਸ਼ਨਰੇਟ ਪੁਲਿਸ ਦੇ ਹੋਮ ਗਾਰਡ ਵਿੰਗ ਦੇ ਦਸਤਿਆਂ ਨੇ ਭਾਗ ਲਿਆ।ਮੁੱਖ ਮੰਤਰੀ ਨੇ ਸਮਾਜ ਦੇ ਹਿੱਤਾਂ ਲਈ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਵੱਖ-ਵੱਖ ਖੇਤਰਾਂ ਦੇ 135 ਵਿਅਕਤੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਮਾਰਚ ਪਾਸਟ ਕਰਨ ਵਾਲੇ ਦਸਤੇ ਦੇ ਮੈਂਬਰਾਂ ਨੂੰ ਵੀ ਯਾਦਗਾਰੀ ਚਿੰਨ੍ਹ(ਮੋਮੈਂਟੋ) ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਘਣਸਿ਼ਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD