Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅਸਲਾ ਡੀਲਰ ਲੋਕਾਂ ਦੇ ਜਮ੍ਹਾਂ ਕਰਵਾਏ ਲਾਇਸੰਸੀ ਹਥਿਆਰਾਂ ਦੇ ਮੁਕੰਮਲ ਵੇਰਵੇ ਸਬੰਧਤ ਥਾਣਿਆਂ ਵਿੱਚ ਦੇਣ :- ਸੰਜੀਵ ਕਾਲੜਾ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 06 Apr 2014

Last updated on: Apr 06, 2014, 00:00 IST

ਪੁਲਿਸ ਕਮਿਸ਼ਨਰ ਲੁਧਿਆਣਾ ਸੰਜੀਵ ਕਾਲੜਾ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਸਲਾ ਡੀਲਰਾਂ ਨੂੰ ਹੁਕਮ ਜ਼ਾਰੀ ਕੀਤਾ ਗਿਆ ਹੈ ਕਿ ਲਾਇਸੰਸ ਹੋਲਡਰਾਂ ਵੱਲੋਂ ਜਮ੍ਹਾ ਕਰਵਾਏ ਗਏ ਲਾਇਸੰਸੀ ਹਥਿਆਰਾਂ ਦੀ ਸਹੀ ਰਸੀਦ, ਜਿਸ ਵਿੱਚ ਹਥਿਆਰਾਂ ਅਤੇ ਲਾਇਸੰਸ ਦਾ ਵੇਰਵਾ ਦਰਜ ਹੋਵੇ ਅਸਲਾ ਧਾਰਕ ਨੂੰ ਜ਼ਾਰੀ ਕੀਤਾ ਜਾਵੇ ਅਤੇ ਉਸ ਦਾ ਇੰਦਰਾਜ ਬਕਾਇਦਾ ਰਜਿਸਟਰ ਵਿੱਚ ਦਰਜ ਕਰਕੇ ਮੁਕੰਮਲ ਵੇਰਵਾ ਸਬੰਧਤ ਥਾਣਾ ਨੂੰ ਸੂਚਿਤ ਕੀਤਾ ਜਾਵੇ ਅਤੇ ਚੋਣ ਜਾਬਤਾ ਖਤਮ ਹੋਣ ਤੋਂ ਇੱਕ ਹਫ਼ਤੇ ਬਾਅਦ ਹੀ ਇਹਨਾ ਜਮ੍ਹਾਂ ਕੀਤੇ ਹਥਿਆਰਾਂ ਨੂੰ ਸਬੰਧਤ ਅਸਲਾ ਹੋਲਡਰ ਨੂੰ ਵਾਪਸ ਕੀਤਾ ਜਾਵੇਗਾ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਚੋਣਾ-2014 ਨੂੰ ਧਿਆਨ ਵਿੱਚ ਰੱਖ ਕੇ ਚੋਣ ਕਮਿਸ਼ਨ ਆਫ ਇੰਡੀਆ ਦੀ ਹਦਾਇਤ ਅਨੁਸਾਰ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਸਲਾ ਲਾਇਸੰਸ ਹੋਲਡਰ ਆਪਣੇ-ਆਪਣੇ ਲਾਇਸੰਸੀ ਹਥਿਆਰ ਮੰਨਜ਼ੂਰ-ਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾ ਰਹੇ ਹਨ ਅਤੇ ਇਸ ਦੀ ਰਸੀਦ ਸਬੰਧਤ ਥਾਣਿਆ ਨੂੰ ਦੇ ਰਹੇ ਹਨ। ਉਹਨਾ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਸਲਾ ਡੀਲਰ ਇਹਨਾਂ ਹਥਿਆਰਾਂ ਨੂੰ ਜਮ੍ਹਾ ਕਰਕੇ ਰਸੀਦਾਂ ਦੇ ਕੇ ਹਥਿਆਰਾਂ ਨੂੰ ਗਲਤ ਤਰੀਕੇ ਨਾਲ ਉਹਨਾਂ ਹੀ ਲਾਇਸੰਸ ਹੋਲਡਰਾਂ ਨੂੰ ਵਾਪਸ ਕਰ ਸਕਦੇ ਹਨ, ਜਿਸ ਨਾਲ ਇਹਨਾਂ ਲਾਇਸੰਸੀ ਹਥਿਆਰਾਂ ਦੀ ਦੁਰਵਰਤੋਂ ਹੋ ਸਕਦੀ ਹੈ, ਜਿਸ ਨਾਲ ਕੋਈ ਅਣ-ਸਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਆਮ ਜਨਤਾ ਦੀ ਸ਼ਾਂਤੀ ਅਤੇ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ।  

 

Tags: election 2014

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD