Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੰਗਰੂਰ ਵਿਖੇ 73ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਲਹਿਰਾਇਆ ਤਿਰੰਗਾ

DC Sangrur, Deputy Commissioner Sangrur, Ramvir, Sangrur, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਸੰਗਰੂਰ , 26 Jan 2022

Last updated on: Jan 26, 2022, 00:00 IST

ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਸੰਗਰੂਰ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ ਵਿਚਰ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਅਤੇ ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਵੀ ਪੰਜਾਬੀਆਂ ਨੇ ਹੱਸ ਹੱਸ ਕੇ ਕੱਟੀਆਂ। ਉਨਾਂ ਨੇ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਜਿਹੇ ਸੂਰਬੀਰਾਂ  ਨੂੰ ਵੀ ਸਿਜਦਾ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ 15 ਅਗਸਤ 1947 ਨੂੰ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਸਾਡੇ ਅੱਗੇ ਸਭ ਤੋਂ ਵੱਡੀ ਚੁਣੌਤੀ ਸੀ ਕਿ ਵੱਖ ਵੱਖ ਸੂਬਿਆਂ, ਖਿੱਤਿਆਂ, ਸਭਿਆਚਾਰਾਂ, ਫਿਰਕਿਆਂ, ਧਰਮਾਂ ਵਿੱਚ ਰਹਿੰਦੇ ਲੋਕਾਂ ਨੂੰ ਇਕਜੁਟ ਕਰਨ ਦੀ ਲੋੜ ਸੀ ਅਤੇ ਇਸ ਕੰਮ ਦਾ ਬੀੜਾ ਸਾਡੀ ਸੰਵਿਧਾਨ ਸਭਾ ਨੇ ਚੁੱਕਿਆ ਅਤੇ ਸੰਵਿਧਾਨ ਦੇ ਨਿਰਮਾਣ  ਲਈ ਕਮੇਟੀਆਂ ਦਾ ਗਠਨ ਹੋਇਆ ਜਿਸ ਵਿੱਚੋਂ ਡਰਾਫਟਿੰਗ ਕਮੇਟੀ ਸਭ ਤੋਂ ਅਹਿਮ ਸੀ ਜਿਸ ਦੇ ਚੇਅਰਮੈਨ ਡਾ. ਭੀਮ ਰਾਓ ਅੰਬੇਦਕਰ ਸਨ। 

ਉਨਾਂ ਕਿਹਾ ਕਿ ਡਰਾਫਟਿੰਗ ਕਮੇਟੀ ਨੇ 2 ਸਾਲ, 11 ਮਹੀਨੇ, 18 ਦਿਨਾਂ ਵਿੱਚ ਭਾਰਤੀ ਸੰਵਿਧਾਨ ਦਾ ਨਿਰਮਾਣ ਕੀਤਾ ਅਤੇ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ  ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੂੰ ਭਾਰਤ ਦਾ ਸੰਵਿਧਾਨ ਸੌਂਪਿਆ ਅਤੇ 26 ਜਨਵਰੀ 1950 ਦਾ ਇਤਿਹਾਸਕ ਦਿਹਾੜਾ ਆਇਆ ਜਦੋਂ ਸਾਡਾ ਸੰਵਿਧਾਨ ਲਾਗੂ ਹੋਇਆ। ਡਿਪਟੀ ਕਮਿਸ਼ਨਰ ਨੇ ਆਪਣੇ ਸੰਦੇਸ਼ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਿਜਦਾ ਕੀਤਾ ਅਤੇ ਦੇਸ਼ ਦੀਆਂ ਤਿੰਨੋ ਸੈਨਾਵਾਂ, ਅਰਧ ਸੈਨਿਕ ਬਲਾਂ ਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਬਹਾਦਰ ਜਵਾਨਾਂ ਨੂੰ ਵੀ ਸਲਾਮ ਕੀਤਾ ਜਿਨਾਂ ਨੇ ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਨਿਰੰਤਰ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਰਾਖੀ ਕਰ ਰਹੇ ਹਨ।ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਮੁੱਖ ਮਹਿਮਾਨ ਵੱਲੋਂ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਸ਼੍ਰੀ ਪਿ੍ਰਥੀ ਸਿੰਘ ਚਹਿਲ ਦੀ ਅਗਵਾਈ ਹੇਠ ਪੁਲਿਸ ਪੁਲਿਸ ਦੇ ਜਵਾਨਾਂ ਦੀਆਂ ਤਿੰਨ ਟੁਕੜੀਆਂ, ਪੰਜਾਬ ਪੁਲਿਸ ਦੀ ਇੱਕ ਮਹਿਲਾ ਟੁਕੜੀ, ਪੰਜਾਬ ਹੋਮਗਾਰਡਜ਼ ਅਤੇ ਅਕਾਲ ਅਕੈਡਮੀ ਚੀਮਾ ਦੇ ਬੈਂਡ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਕਮਾਂਡਰ ਸਮੇਤ ਹੋਰ ਟੁਕੜੀਆਂ ਦੇ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਐਸ.ਐਸ.ਪੀ ਸ਼੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਪੀ ਸ਼੍ਰੀ ਪਲਵਿੰਦਰ ਸਿੰਘ ਚੀਮਾ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਕੀਤਾ ਗਿਆ।ਅਖੀਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਦੀ ਟੀਮ ਵੱਲੋਂ ਰਾਸ਼ਟਰੀ ਗਾਨ ਦੀ ਪੇਸ਼ਕਾਰੀ ਕੀਤੀ ਗਈ। ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਨਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਜੁਡੀਸ਼ੀਅਲ ਅਧਿਕਾਰੀਆਂ ਦੇ ਨਾਲ ਨਾਲ ਪੁਲਿਸ ਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।    

 

Tags: DC Sangrur , Deputy Commissioner Sangrur , Ramvir , Sangrur , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD