Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਦੇਸ਼ ਦੀ ਏਕਤਾ ਅਤੇ ਅਮਨ-ਸ਼ਾਂਤੀ ਲਈ ਹਰ ਵਿਅਕਤੀ ਨਿਭਾਵੇ ਫਰਜ਼ : ਵਿਜੈ ਇੰਦਰ ਸਿੰਗਲਾ

ਬਰਨਾਲਾ ’ਚ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਲਹਿਰਾਇਆ ਕੌਮੀ ਝੰਡਾ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਬਰਨਾਲਾ , 26 Jan 2022

ਦੇਸ਼ ਦੇ ਗਣਤੰਤਰ ਦੇ 73ਵੇਂ ਵਰੇ ਦੇ ਸ਼ੁੱਭ ਮੌਕੇ ’ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਏ ਸੰਖੇਪ ਜ਼ਿਲਾ ਪੱਧਰੀ ਸਮਾਗਮ ’ਚ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡੀਐਸਪੀ ਸੰਦੀਪ ਕੌਰ ਸੰਧੂ ਦੀ ਅਗਵਾਈ ਵਾਲੀ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੀ ਮੌਜੂਦ ਸਨ।ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲਾ ਵਾਸੀਆਂ ਦੇ ਨਾਮ ਸੰਦੇਸ਼ ਦਿੰਦਿਆਂ ਮੁੱਖ ਮਹਿਮਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ। ਉਨਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਵਾਲੇ ਹਰ ਸ਼ਖ਼ਸ ਨੂੰ ਸਿਜਦਾ ਕਰਨਾ ਬਣਦਾ ਹੈ। 

ਉਨਾਂ ਕਿਹਾ ਕਿ ਸਾਡੇ ਮਹਾਨ ਦੇਸ਼ ਦਾ ਸੰਵਿਧਾਨ ਇਕ ਮਹਾਨ ਦਸਤਾਵੇਜ਼ ਹੈ, ਜਿਸ ਨੇ ਇਸ ਮੁਲਕ ਦੀ ਅਵਾਮ ਨੂੰ ਬਰਾਬਰੀ ਅਤੇ ਧਰਮ ਨਿਰੱਪਖਤਾ ਦੇ ਮੌਕੇ ਦੇ ਕੇ ਸਭ ਨੂੰ ਅੱਗੇ ਵਧਣ ਦੇ ਬਰਾਬਰ ਅਵਸਰ ਮੁਹੱਈਆ ਕਰਵਾਏ। ਉਨਾਂ ਕਿਹਾ ਕਿ ਹਰ ਤਰਾਂ ਦੀ ਕੁਰਬਾਨੀ ਵਿਚ ਪੰਜਾਬੀਆਂ ਦਾ ਵਡਮੁੱਲਾ ਯੋਗਦਾਨ ਹੈ। ਅੱਜ ਦੇ ਦਿਨ ਸਾਰੇ ਪੰਜਾਬੀਆਂ ਨੂੰ ਏਕਤਾ ਅਤੇ ਅਮਨ-ਅਮਾਨ ਦਾ ਸੰਕਲਪ ਲੈਣਾ ਚਾਹੀਦਾ ਹੈ ਅਤੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਕਰੋਨਾ ਮਹਾਂਮਾਰੀ ਵਿਰੁੱਧ ਜੰਗ ਜਿੱਤਣ ਲਈ ਕਦਮ ਵਧਾਉਣਾ ਚਾਹੀਦਾ ਹੈ।ਇਸ ਮੌਕੇ ਪੁਲੀਸ ਟੁਕੜੀ ਦੀ ਅਗਵਾਈ ਕਰਨ ਵਾਲੀ ਡੀਐਸਪੀ ਸੰਦੀਪ ਕੌਰ ਸੰਧੂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਰਾਸ਼ਟਰੀ ਗਾਣ ਸਿੱਖਿਆ ਵਿਭਾਗ (ਸੈਕੰਡਰੀ) ਦੇ ਅਧਿਆਪਕਾਂ ਵੱਲੋਂ ਪੇਸ਼ ਕੀਤਾ ਗਿਆ।ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਹਾਸਪਿਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਤੇ ਡਿਪਟੀ ਕਮਿਸ਼ਨਰ ਬਰਨਾਲਾ ਦੀ ਪਤਨੀ ਸ੍ਰੀਮਤੀ ਜਯੋਤੀ ਸਿੰਘ ਰਾਜ,  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ, ਐਸੀਡੀਐਮ ਸ੍ਰੀ ਵਰਜੀਤ ਵਾਲੀਆ, ਆਈਟੀਬੀਪੀ ਬਰਨਾਲਾ ਬਟਾਲੀਅਨ ਕਮਾਂਡੈਂਟ ਸ੍ਰੀ ਭਾਗੀਰਥ ਪ੍ਰਸਾਦ, ਐਸਪੀ ਕੁਲਦੀਪ ਸਿੰਘ ਸੋਹੀ ਤੇ ਹੋਰ ਵਿਭਾਗਾਂ ਦੇ ਮੁਖੀ ਤੇ ਸਟਾਫ ਮੈਂਬਰ ਹਾਜ਼ਰ ਸਨ।    

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD