Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਲਹਿਰਾਇਆ ਕੌਮੀ ਝੰਡਾ

Dr. Raj Kumar Verka, Congress, Punjab Congress, Raj Kumar Verka, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਫ਼ਿਰੋਜ਼ਪੁਰ , 26 Jan 2022

Last updated on: Jan 26, 2022, 00:00 IST

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਅਵਸਰ 'ਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਉਪਰੰਤ ਮੁੱਖ ਮਹਿਮਾਨ ਅਤੇ  ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਪੰਜਾਬ ਪੁਲਿਸ ਅਤੇ ਹੋਮ ਗਾਰਡਜ਼ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ ਇੰਦਰਬੀਰ ਸਿੰਘ ਅਤੇ ਕਮਾਂਡੈਂਟ-116 ਬੀਐੱਸਐੱਫ. ਓਮ ਪ੍ਰਕਾਸ਼, ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਨਰਿੰਦਰ ਭਾਰਗਵ  ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਸ੍ਰੀ ਰਾਜ ਕੁਮਾਰ ਵੇਰਕਾ ਨੇ ਇਸ ਸ਼ੁੱਭ ਦਿਹਾੜੇ ਦੀ ਜ਼ਿਲ੍ਹਾ ਨਿਵਾਸੀਆਂ ਨੂੰ ਵਧਾਈ ਦਿੱਤੀ ਤੇ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। 

ਇਸ ਉਪਰੰਤ ਉਨ੍ਹਾਂ ਕਿਹਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ ਜਿਨ੍ਹਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ।   26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਰੀ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਅਸੀਂ ਅੱਜ ਜੋ ਇਸ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਨ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਕਰਕੇ ਹੀ ਹੈ।  ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਸਾਨੂੰ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਨੇ ਦੇਸ਼ ਦੇ ਰੋਸ਼ਨ ਭਵਿੱਖ ਲਈ ਜੋ ਸੁਪਨੇ ਵੇਖੇ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲਜੁਲ ਸਾਰਥਕ ਹੰਭਲੇ ਮਾਰਨ ਦੀ ਲੋੜ ਹੈ।ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨ. ਫਿਰੋਜ਼ਪੁਰ ਅਮਿਤ ਮਹਾਜਨ, ਐੱਸ.ਡੀ.ਐੱਮ. ਫਿਰੋਜ਼ਪੁਰ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਅਤੇ ਡਿਪਟੀ ਡੀਈਓ ਸੁਖਵਿੰਦਰ ਸਿੰਘ ਆਦਿ  ਵੀ ਹਾਜ਼ਰ ਸਨ।

 

Tags: Dr. Raj Kumar Verka , Congress , Punjab Congress , Raj Kumar Verka , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD