Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਵੀਡਿਓ ਵੈਨ ਰਾਹੀਂ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਲਾਜ਼ਮੀ

DC Ferozepur, Deputy Commissioner Ferozepur, Ferozepur, Girish Dayalan

Web Admin

Web Admin

5 Dariya News

ਫ਼ਿਰੋਜ਼ਪੁਰ , 27 Jan 2022

Last updated on: Jan 27, 2022, 00:00 IST

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ ਜਿਸ ਦੀ ਪ੍ਰਵਾਨਗੀ ਰਾਜ ਪੱਧਰ ਉਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋਂ ਲਾਜ਼ਮੀ ਤੌਰ ਤੇ ਲੈਣ।ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡਿਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨਿਤਕ ਪਾਰਟੀ/ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਜ਼ਿਲ੍ਹੇ ਦੇ 4 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿੱਚ ਲਿਆ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਿਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟ੍ਰਾਂਸਪੋਰਟ ਨੋਡਲ ਅਫਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ। ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿੱਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ/ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਇਹ ਵੀਡਿਓ ਵੈਨਾਂ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ ਅਤੇ ਇਹ ਵੈਨਾਂ ਕਿਸੇ ਵੀ ਰੈਲੀਆਂ ਅਤੇ ਰੋਡ ਸ਼ੋਅ ਲਈ ਨਹੀਂ ਵਰਤੀਆਂ ਜਾ ਸਕਦੀਆਂ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਸਾਰਿਆਂ ਵਲੋਂ ਪ੍ਰਚਾਰ ਕਰਦੇ ਹੋਏ ਸ਼ੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਪਾਲਣਾ ਯਕੀਨੀ ਕੀਤੀ ਜਾਵੇ।

 

Tags: DC Ferozepur , Deputy Commissioner Ferozepur , Ferozepur , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD