Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਆਲੀ ਦੀ ਜਿੱਤ ਲਈ ਬੀਬੀਆਂ ਨੇ ਚੋਣ ਮੁਹਿੰਮ ਦੀ ਕਮਾਨ ਸੰਭਾਲੀ

ਭ੍ਰਿਸ਼ਟ ਕਾਂਗਰਸ ਅਤੇ ਗੱਦਾਰਾਂ ਨੂੰ ਧੂੜ ਚਟਾ ਕੇ ਦਮ ਲਵਾਂਗੇ-ਪ੍ਰਧਾਨ ਬੀਬੀ ਦਿਆਲ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 06 Apr 2014

Last updated on: Apr 06, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਸਰਗਰਮ ਕਰਦਿਆਂ ਬੀਬੀਆਂ ਦੇ ਜੱਥੇ ਨੇ ਇੰਦਰਜੀਤ ਕੌਰ ਦੀ ਅਗਵਾਈ ਹੇਠ ਵਿਸ਼ਵਕਰਮਾ ਕਲੋਨੀ ਵਿਖੇ ਚੋਣ ਮੀਟਿੰਗ ਹੋਈ, ਜਿਸਨੂੰ ਸੰਬੋਧਨ ਕਰਦਿਆਂ ਇਸਤਰੀ ਵਿੰਗ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਭ੍ਰਿਸ਼ਟ ਕਾਂਗਰਸ ਨੇ ਮਹਿੰਗਾਈ ਅਤੇ ਬੇਰੋਜ਼ਗਾਰੀ ਦੇਸ਼ ਵਾਸੀਆਂ ਨੂੰ ਤੋਹਫੇ 'ਚ ਦੇ ਕੇ ਆਮ ਲੋਕਾਂ ਨੂੰ ਰੋਟੀ-ਰੋਜ਼ੀ ਤੋਂ ਅਵਾਜਾਰ ਕੀਤਾ ਹੈ। ਜਿਸ ਕਾਰਨ ਅੱਜ ਦੇਸ਼ ਦਾ ਹਰ ਵਰਗ ਕਾਂਗਰਸ ਤੋਂ ਖਹਿੜਾ ਛੁਡਾਉਣ ਲਈ ਉਤਾਵਲਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੁਧਿਆਣਾ ਸ਼ਹਿਰ ਵਾਸੀਆਂ ਦਾ ਕੁੱਝ ਨਹੀਂ ਸੰਵਾਰ ਸਕਦੇ। ਅੱਜ ਲੋੜ ਹੈ ਇਹਨਾਂ ਗੱਦਾਰਾਂ ਅਤੇ ਭ੍ਰਿਸ਼ਟ ਕਾਂਗਰਸ ਨੂੰ ਧੂੜ ਚਟਾ ਕੇ ਕਰਾਰੀ ਹਾਰ ਦੇਈਏ ਅਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਜੋ ਕਿ ਵਿਕਾਸ ਪੁਰਸ਼ ਦੇ ਨਾਂ ਨਾਲ ਜਾਣੇ ਜਾਂਦੇ ਹਨ ਅਤੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਚੋਣ ਮੈਦਾਨ ਵਿੱਚ ਉੱਤਰੇ ਹਨ, ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਈਏ ਤਾਂ ਜੋ ਸ਼ਹਿਰ ਦੀ ਕਾਇਆ ਕਲਪ ਕਰ ਸਕਣ। ਬੀਬੀਆਂ ਦੇ ਜੱਥੇ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਇਆਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਬੀਬੀ ਅਵਨੀਤ ਕੌਰ ਖਾਲਸਾ, ਬੀਬੀ ਕਿਰਨ, ਬੀਬੀ ਸਵਰਨ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਸ਼ਮਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਮਨਜਿੰਦਰ ਕੌਰ, ਮੈਡਮ ਪੂਨਮ ਅਰੋੜਾ, ਬੀਬੀ ਬਲਜੀਤ ਕੌਰ, ਬੀਬੀ ਪਰਮਿੰਦਰ ਕੌਰ, ਸਵਿਤਾ ਜੈਨ, ਰਾਣੀ ਧਾਲੀਵਾਲ, ਕਿਰਨ ਵਰਮਾ, ਬਲਜੀਤ ਕੌਰ, ਹਰਜਿੰਦਰ ਕੌਰ, ਪ੍ਰਕਾਸ਼ ਕੌਰ, ਗੁਰਦੀਪ ਕੌਰ, ਮਨਜੀਤ ਕੌਰ, ਬਲਬੀਰ ਕੌਰ ਆਦਿ ਭਾਰੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਉਮੀਦਵਾਰ ਇਆਲੀ ਨੂੰ ਰਿਕਾਰਡਤੋੜ ਲੀਡ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ ਦਾ ਭਰੋਸਾ ਦੁਆਇਆ।

 

Tags: manpreet singh ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD