Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੈਂਪਸ ਅੰਬੈਸਡਰ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਵਿੱਚ ਨਿਭਾਉਂਦੇ ਹਨ ਅਹਿਮ ਭੂਮਿਕਾ: ਅਪਨੀਤ ਰਿਆਤ

ਕੌਫੀ ਵਿਦ ਡੀ.ਈ.ਓ.ਪ੍ਰੋਗਰਾਮ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਕੈਂਪਸ ਅੰਬੈਸਡਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਵਾਉਣ ਲਈ ਪ੍ਰੇਰਿਤ ਕੀਤਾ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 28 Jan 2022

Last updated on: Jan 28, 2022, 00:00 IST

ਕੌਫੀ ਵਿਦ ਡੀ.ਈ.ਓ.  ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕੈਂਪਸ ਅੰਬੈਸਡਰਾਂ ਅਤੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਸਮੇਤ ਅੰਗਹੀਣਾਂ ਅਤੇ ਬਜ਼ੁਰਗਾਂ ਦੀ ਵੋਟਰ ਸ਼ਮੂਲੀਅਤ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਕਿ ਜ਼ਿਲ੍ਹੇ ਦੇ ਸਮੂਹ ਵੋਟਰ ਜਾਗਰੂਕ ਹੋ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ 'ਤੇ ਜ਼ਰੂਰ ਪਹੁੰਚਣ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਿੱਚ ਕੈਂਪਸ ਅੰਬੈਸਡਰ ਅਤੇ ਸਵੀਪ ਨੋਡਲ ਅਫਸਰਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਕੈਂਪਸ ਅੰਬੈਸਡਰਾਂ ਨੇ 18-19 ਸਾਲ ਦੀ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਉਨ੍ਹਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਵੋਟਾਂ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ ਚੋਣ ਕਮਿਸ਼ਨ ਵੱਲੋਂ ਬੈਸਟ ਕੈਂਪਸ ਅੰਬੈਸਡਰ ਦੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਬੈਸਟ ਕੈਂਪਸ ਅੰਬੈਸਡਰ ਨੂੰ ਕ੍ਰਮਵਾਰ 11 ਹਜ਼ਾਰ ਰੁਪਏ, 7100 ਰੁਪਏ ਅਤੇ 5100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ।

ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਲਾਲਚ ਤੋਂ ਮਤਦਾਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਜੇਕਰ ਅਸੀਂ ਵੋਟ ਨਹੀਂ ਕਰਦੇ, ਤਾਂ ਸਾਨੂੰ ਸ਼ਿਕਾਇਤ ਕਰਨ ਦਾ ਅਧਿਕਾਰ ਵੀ ਨਹੀਂ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 20 ਫਰਵਰੀ ਨੂੰ ਰਿਕਾਰਡ ਤੋੜ ਵੋਟਿੰਗ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ।ਸ਼੍ਰੀਮਤੀ ਅਪਨੀਤ ਰਿਆਤ ਨੇ  ਸਾਰੇ ਕੈਂਪਸ ਅੰਬੈਸਡਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਆਪਣੇ ਮੋਬਾਈਲਾਂ ਵਿੱਚ “ਨੋ ਯੂਅਰ ਕੈਂਡੀਡੇਟ ਐਪ” ਨੂੰ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਉਹ ਆਪਣੇ ਅਤੇ ਹੋਰ ਖੇਤਰਾਂ ਦੇ ਉਮੀਦਵਾਰਾਂ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਪੋਲਿੰਗ ਬੂਥ 'ਤੇ ਪਹਿਲਾਂ  ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਨਾਲ ਨਾਲ ਵੱਖ-ਵੱਖ ਰੈਸਟੋਰੈਂਟਾਂ, ਜਿੰਮਾਂ ਆਦਿ ਲਈ ਡਿਸਕਾਊਂਟ ਕੂਪਨ ਵੀ ਦਿੱਤੇ ਜਾਣਗੇ।ਇਸ ਮੌਕੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਰਚਨਾ ਕੌਰ, ਸਹਾਇਕ ਨੋਡਲ ਅਫ਼ਸਰ ਸ੍ਰੀ ਅਦਿੱਤਿਆ ਮਦਾਨ, ਚੰਦਰ ਪ੍ਰਕਾਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

                 

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD