Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦੀ ਖੇਤਰ ਤੇ ਪੁਲਿਸ ਅਤੇ ਆਬਕਾਰੀ ਤੇ ਕਰ ਵਿਭਾਗ ਨੇ ਕੀਤੀ ਛਾਪੇਮਾਰੀ

1 ਲੱਖ 1 ਹਜ਼ਾਰ 200 ਲੀਟਰ ਲਾਹਣ, 16 ਡਰੰਮ, 12 ਪਤੀਲੇ, 28 ਤਰਪਾਲਾਂ ਅਤੇ 15 ਪੇਟੀਆਂ ਨਾਜਾਇਜ਼ ਸਰਾਬ ਕੀਤੀ ਬਰਾਮਦ:-ਐੱਸ.ਐੱਸ.ਪੀ. ਨਰਿੰਦਰ ਭਾਰਗਵ

DC Ferozepur, Deputy Commissioner Ferozepur, Ferozepur, Girish Dayalan

Web Admin

Web Admin

5 Dariya News

ਫਿਰੋਜ਼ਪੁਰ , 28 Jan 2022

Last updated on: Jan 28, 2022, 00:00 IST

ਪੁਲਿਸ ਪ੍ਰਸ਼ਾਸਨ ਅਤੇ ਆਬਕਾਰੀ ਤੇ ਕਰ ਵਿਭਾਗ ਫਿਰੋਜ਼ਪੁਰ ਨੇ ਸੰਯੁਕਤ ਅਭਿਆਨ ਰਾਹੀਂ ਭਾਰਤ ਪਾਕਿਸਤਾਨ ਨਾਲ ਲੱਗਦੇ ਬਾਰਡਰ ਦੇ ਸਰਹੱਦੀ ਇਲਾਕੇ ਵਿੱਚ ਅਚਨਚੇਤ ਛਾਪੇਮਾਰੀ ਕਰਕੇ 1 ਲੱਖ 1 ਹਜ਼ਾਰ 200 ਲੀਟਰ ਲਾਹਣ, 16 ਡਰੰਮ, 12 ਪਤੀਲੇ, 28 ਤਰਪਾਲਾਂ ਅਤੇ 15 ਪੇਟੀਆਂ ਨਾਜਾਇਜ਼ ਸਰਾਬ ਬਰਾਮਦ ਕੀਤੀ ਹੈ।   ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਸ੍ਰੀ. ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਜ਼ਿਲ੍ਹਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਰਹੱਦੀ ਖੇਤਰ ਦੇ ਨੇੜੇ ਭਾਰੀ ਮਾਤਰਾ ਵਿੱਚ ਲਾਹਣ, ਸ਼ਰਾਬ ਕੱਢੀ ਜਾ ਰਹੀ ਹੈ ਜੋ ਕਿ ਚੋਣਾਂ ਦੌਰਾਨ ਵਰਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਸੰਯੁਕਤ ਟੀਮ ਨਾਲ ਮਿਲਕੇ ਸਰਹੱਦੀ ਖੇਤਰ ਨੇੜੇ ਛਾਪਾਮਾਰੀ ਕਰਕੇ ਉਕਤ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਗਈ।ਐੱਸ.ਐੱਸ.ਪੀ. ਸ੍ਰੀ. ਨਰਿੰਦਰ ਭਾਰਗਵ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਤੇ ਸਾਂਤੀਪੂਰਵਕ ਚੋਣਾਂ ਕਰਵਾਉਣ ਲਈ ਪੂਰਨ ਤੌਰ ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਜਿੱਥੇ ਕਿਤੇ ਵੀ ਗੈਰ ਸਮਾਜਿਕ ਗਤੀਵਿਧੀਆਂ ਦੀ ਸੂਚਨਾ ਮਿਲਦੀ ਹੈ ਗਠਿਤ ਕੀਤੀਆਂ ਟੀਮਾਂ ਵੱਲੋਂ ਤੁਰੰਤ ਛਾਪਾਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਜਾਬਤਾ ਤੋਂ ਬਾਅਦ 27 ਜਨਵਰੀ ਤੱਕ ਐਨ.ਡੀ.ਪੀ.ਐੱਸ ਐਕਟ, ਐਕਸਾਈਜ਼ ਐਕਟ, ਆਰਮਜ਼ ਐਕਟ, ਨਾਰਕੋਟਿਕ ਐਕਟ ਦੇ ਤਹਿਤ ਕਾਰਵਾਈ ਕਰਦੇ ਹੋਏ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਸੀ. ਐਕਟ ਦੇ ਤਹਿਤ 26 ਪਰਚੇ ਦਰਜ ਕਰਕੇ 33 ਆਰੋਪੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ ਅਤੇ 5 ਕਿੱਲੋ 661 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਅਫੀਮ 1 ਕਿੱਲੋ 500 ਗ੍ਰਾਮ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਨਾਰਕੋਟਿਕ ਐਕਟ ਦੇ ਤਹਿਤ 1 ਗ੍ਰਾਮ ਨਸ਼ੀਲਾ ਪਾਊਡਰ, 7550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਐਕਸਾਇਜ਼ ਐਕਟ ਦੇ ਤਹਿਤ 60 ਪਰਚੇ ਦਰਜ ਕੀਤੇ ਗਏ ਹਨ ਅਤੇ 56 ਵਿਅਕਤੀਆਂ ਦੀ ਗ੍ਰਿਫਤਾਰੀ ਕਰਕੇ 707.90 ਲੀਟਰ ਨਾਜਾਇਜ਼ ਸਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 89 ਹਜ਼ਾਰ 870 ਲੀਟਰ ਲਾਹਣ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰਮਜ਼ ਐਕਟ ਦੇ ਤਹਿਤ 7 ਪਰਚੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 7 ਆਰੋਪੀ ਨਾਜਾਇਜ਼ ਅਸਲੇ ਸਮੇਤ ਫੜੇ ਗਏ ਹਨ।ਇਸ ਤੋਂ ਇਲਾਵਾ 1 ਮੈਗਜ਼ੀਨ, 42 ਕਾਰਤੂਸ ਆਦਿ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਸਰਹੱਦੀ ਖੇਤਰਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਅਤੇ ਗੈਰ ਸਮਾਜਿਕ ਗਤੀਵਿਧੀਆਂ ਤੇ ਕਾਬੂ ਪਾਉਣ ਲਈ ਵਿਲੇਜ਼ ਡਿਫੈਂਸ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ ਅਤੇ ਸਰਹੱਦੀ ਖੇਤਰ ਦੇ ਰਹਿਣ ਵਾਲਿਆਂ ਨਾਲ ਬੈਠਕ ਕਰਕੇ ਕਿਸੇ ਵੀ ਤਰ੍ਹਾਂ ਦੀ ਗੈਰ ਸਮਾਜਿਕ ਗਤੀਵਿਧੀ ਸਬੰਧੀ ਪੁਲਿਸ ਨੂੰ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ ਸਮਾਜਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Tags: DC Ferozepur , Deputy Commissioner Ferozepur , Ferozepur , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD