Monday, 20 May 2024

 

 

ਖ਼ਾਸ ਖਬਰਾਂ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ

 

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 30 Jan 2022

ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ - `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾਂਦਾ ਹੈ।ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD