Friday, 10 May 2024

 

 

ਖ਼ਾਸ ਖਬਰਾਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

 

ਡਿਪਟੀ ਕਮਿਸ਼ਨਰ ਦੀ ਅਪੀਲ ਤੋਂ ਬਾਅਦ ਅੱਜ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਕਰਵਾਇਆ ਆਪਣਾ ਟੀਕਾਕਰਣ

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਖਾਸ ਕਰਕੇ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 30 Jan 2022

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬੀਤੇ ਕੱਲ੍ਹ ਕੀਤੀ ਗਈ ਅਪੀਲ ਤੋਂ ਬਾਅਦ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 300 ਤੋਂ ਵੱਧ ਥਾਵਾਂ 'ਤੇ ਚਲਾਈ ਗਈ ਮੈਗਾ ਟੀਕਾਕਰਨ ਮੁਹਿੰਮ ਵਿੱਚ ਕੁੱਲ 50125 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਸਮਾਜ ਦੇ ਹਿੱਤ ਵਿੱਚ ਖਾਸ ਕਰਕੇ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਸ੍ਰੀ ਸ਼ਰਮਾ ਨੇ ਅੱਜ ਸਥਾਨਕ ਬਸੰਤ ਐਵੇਨਿਊ ਸਥਿਤ ਬੀ.ਸੀ.ਐਮ. ਸਕੂਲ ਵਿੱਚ ਕੋਵਿਡ ਟੀਕਾਕਰਨ ਕੈਂਪ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨਾ ਸਿਰਫ਼ ਬੱਚਿਆਂ ਨਾਲ ਗੱਲਬਾਤ ਕੀਤੀ, ਸਗੋਂ ਉਨ੍ਹਾਂ ਨੂੰ ਆਪਣੇ ਦੋਸਤਾਂ ਨੂੰ ਵੀ ਟੀਕਾਕਰਨ ਸਬੰਧੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ 15-18 ਸਾਲ ਦੀਆਂ ਦੋਵੇਂ ਲੜਕੀਆਂ ਦਾ ਵੀ ਟੀਕਾਕਰਨ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ 102 ਫੀਸਦੀ ਯੋਗ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਮਿਲੀ ਹੈ, ਉਥੇ ਸਿਰਫ 64 ਫੀਸਦੀ ਵਿਅਕਤੀਆਂ ਨੂੰ ਹੀ ਦੂਜੀ ਡੋਜ਼ ਮਿਲੀ ਹੈ, ਜਿਸ ਦਾ ਮਤਲਬ ਹੈ ਕਿ 36 ਫੀਸਦੀ (ਲਗਭਗ 10 ਲੱਖ ਵਿਅਕਤੀਆਂ) ਦਾ ਅਜੇ ਤੱਕ ਸੰਪੂਰਨ ਟੀਕਾਕਰਨ ਹੋਣਾ ਬਾਕੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ, ਨਹੀਂ ਤਾਂ ਨਾ ਸਿਰਫ਼ ਆਪਣੇ ਲਈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਖਤਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਹੋਈਆਂ 81 ਕੋਵਿਡ ਮੌਤਾਂ ਵਿੱਚੋਂ, 80% ਪੀੜਤਾਂ ਦਾ ਜਾਂ ਤਾਂ ਟੀਕਾਕਰਨ ਨਹੀਂ ਸੀ ਹੋਇਆ ਜਾਂ ਉਨ੍ਹਾਂ ਦੀ ਦੂਜੀ ਖੁਰਾਕ ਖੁੰਝ ਗਈ ਸੀ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD