Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਜਰੀਵਾਲ ਦਾ ਦਿੱਲੀ ਮਾਡਲ ਝੂਠ ਤੇ ਫਰੇਬ ਉਪਰ ਆਧਾਰਿਤ: ਸ੍ਰੀਨਿਵਾਸ

Congress, Indian National Congress, Punjab Congress, Pawan Khera

Web Admin

Web Admin

5 Dariya News

ਚੰਡੀਗੜ੍ਹ , 30 Jan 2022

Last updated on: Jan 30, 2022, 00:00 IST

ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਜੀ ਵੱਲੋਂ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਮੁੱਖ ਦਫਤਰ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚ ਦਿੱਲੀ ਮਾਡਲ ਦੇ ਪਿੱਟੇ ਜਾ ਰਹੇ ਢਿੰਡੋਰੇ ਦੀ ਅਸਲੀਅਤ ਨੂੰ ਲੋਕਾਂ ਸਾਹਮਣੇ ਰੱਖਿਆ। ਇਸ ਪ੍ਰੈੱਸ ਕਾਨਫਰੰਸ ਦਾ ਸੰਚਾਲਨ ਕਾਂਗਰਸ ਪਾਰਟੀ ਦੇ ਬੁਲਾਰੇ ਸ੍ਰੀ ਪਵਨ ਖੇੜਾ ਵੱਲੋਂ ਕੀਤਾ ਗਿਆ ਸੀ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਵਾਸ ਜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਚ ਪੇਸ਼ ਕੀਤੇ ਜਾ ਰਹੇ ਦਿੱਲੀ ਮਾਡਲ ਨੂੰ ਝੂਠ ਤੇ ਫਰੇਬ ਦਾ ਮਾਡਲ ਕਰਾਰ ਦਿੱਤਾ। ਇਸ ਮਾਡਲ ਚ ਕੇਜਰੀਵਾਲ ਨੂੰ ਚਮਕਾਉਣ ਲਈ ਹੀ ਕਰੀਬ 490 ਕਰੋੜ ਰੁਪਏ ਖਰਚ ਕਰ ਦਿੱਤੇ ਗਏ। ਉਨ੍ਹਾਂ ਖੁਲਾਸਾ ਕੀਤਾ ਕਿ ਕੋਰੋਨਾ ਵੇਲੇ ਦਿੱਲੀ ਚ ਲੋਕਾਂ ਲਈ ਨਾ ਤਾਂ ਬੈੱਡ ਮੌਜੂਦ ਸਨ ਤੇ ਨਾ ਹੀ ਆਕਸੀਜਨ ਸਿਲੰਡਰ। ਦਿੱਲੀ ਚ 25 ਹਜ਼ਾਰ ਮੌਤਾਂ ਦਾ ਸਰਕਾਰੀ ਅੰਕੜਾ ਹੈ। ਉਨ੍ਹਾਂ ਦੇ ਟੀਮ ਚ ਸ਼ਾਮਲ 500 ਤੋਂ ਵੱਧ ਲੋਕਾਂ ਵੱਲੋਂ ਲਾਸ਼ਾਂ ਦਾ ਸਸਕਾਰ ਕੀਤਾ ਜਾਂਦਾ ਸੀ ਤੇ ਇੱਥੋਂ ਤੱਕ ਕਿ ਲਾਸ਼ ਦਾ ਸਸਕਾਰ ਕਰਨ ਲਈ ਦੋ-ਦੋ ਦਿਨ ਤਕ ਇੰਤਜ਼ਾਰ ਕਰਨਾ ਪੈਂਦਾ ਸੀ। ਹਰ ਦਸ ਮਿੰਟ ਚ ਐਂਬੂਲੈਂਸ ਦਾ ਸਾਇਰਨ ਸੁਣਾਈ ਦਿੰਦਾ ਸੀ। ਪਰ ਇਨ੍ਹਾਂ ਹਾਲਾਤਾਂ ਚ ਕੇਜਰੀਵਾਲ  ਆਪਣੇ ਘਰ ਚ ਵੜੇ ਹੋਏ ਸੀ।

ਉਨ੍ਹਾਂ ਖੁਲਾਸਾ ਕੀਤਾ ਕਿ ਦਿੱਲੀ ਦੇ ਮੁਕਾਬਲੇ ਉਨ੍ਹਾਂ ਹਾਲਾਤਾਂ ਚ ਪੰਜਾਬ ਚ ਸਿਰਫ 16 ਹਜ਼ਾਰ ਲੋਕ ਕਰੋਨਾ ਦੇ ਕਾਰਨ ਮਰੇ। ਕੇਜਰੀਵਾਲ ਦਿੱਲੀ ਮਾਡਲ ਨੂੰ ਲੈ ਕੇ ਹਰ ਦਿਨ ਪੰਜਾਬ ਵਿੱਚ ਝੂਠ ਬੋਲ ਰਹੇ ਹਨ। ਦਿੱਲੀ ਚ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਚ ਥਾਂ ਨਾ ਮਿਲਣ ਕਾਰਨ ਪ੍ਰਾਈਵੇਟ ਹਸਪਤਾਲਾਂ ਚ ਦਾਖ਼ਲ ਹੋਣਾ ਪਿਆ। ਜਦਕਿ ਪੰਜਾਬ ਚ ਸਰਕਾਰੀ ਹਸਪਤਾਲਾਂ ਚ ਲੋਕਾਂ ਦਾ ਵਧੀਆ ਇਲਾਜ ਹੋਇਆ। ਇੱਥੋਂ ਤੱਕ ਕਿ ਪਰਵਾਸੀ ਦਿੱਲੀ ਤੋਂ ਪਲਾਇਨ ਕਰਨ ਲਈ ਮਜਬੂਰ ਹੋ ਗਏ। ਇਸ ਤਰ੍ਹਾਂ ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੀ ਆਪ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਤੇ ਦੱਸਿਆ ਕਿ ਉਹ ਡਾਕਟਰ ਅਤੇ ਨਰਸਾਂ ਨਾ ਹੋ ਕੇ ਆਮ ਆਦਮੀ ਪਾਰਟੀ ਦੇ ਵਰਕਰ ਰਹਿੰਦੇ ਹਨ। ਆਮ ਆਦਮੀ ਪਾਰਟੀ ਨੇ ਲੋਕਾਂ ਨੰ ਰੁਜ਼ਗਾਰ, ਸਿੱਖਿਆ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਦਲਿਤ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ।ਇਸ ਦੌਰਾਨ ਉਨ੍ਹਾਂ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਬਜਾਏ ਕਾਂਗਰਸ ਦੇ ਪੰਜਾਬ ਮਾਡਲ ਤੇ ਵਿਸ਼ਵਾਸ ਕਰਨ ਦੀ ਅਪੀਲ ਕੀਤੀ, ਜਿਹੜਾ ਸੱਚਾਈ ਤੇ ਆਧਾਰਿਤ ਹੈ।

 

Tags: Congress , Indian National Congress , Punjab Congress , Pawan Khera

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD