Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਚੋਣਾਂ-2022 : ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਟੀਮ ਨੇ ਰਾਹੋਂ ਵਿੱਚ ਨਾਜਾਇਜ਼ ਤੌਰ ’ਤੇ ਸਟੋਰ ਕੀਤੀ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ

ਲਗਪਗ ਇੱਕ ਕਰੋੜ ਰੁਪਏ ਦੀ ਮੁੱਲ ਦੀ ਸ਼ਰਾਬ ਦੇ 1616 ਡੱਬੇ ਬਰਾਮਦ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ/ਰਾਹੋਂ , 30 Jan 2022

Last updated on: Jan 30, 2022, 00:00 IST

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਟੀਮ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਲ੍ਹਿੇ ਦੇ ਰਾਹੋਂ ਕਸਬੇ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਲਗਪਗ ਇੱਕ ਕਰੋੜ ਰੁਪਏ ਦੀ ਕੀਮਤ ਦੀ ਨਿੱਜੀ ਜਗ੍ਹਾ ’ਤੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ 1616 ਡੱਬੇ, ਇੰਗਲਿਸ਼ ਵਿਸਕੀ ਦੇ ਬਰਾਮਦ ਕੀਤੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ, ਸੀ.ਆਈ.ਏ.ਸਟਾਫ਼ ਅਤੇ ਰਾਹੋਂ ਥਾਣਾ ਦੀ ਪੁਲਿਸ ਦੀ ਸਾਂਝੀ ਟੀਮ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਰਾਹੋਂ ਕਸਬੇ ਵਿੱਚ ਦਾਣਾ ਮੰਡੀ ਨੇੜੇ ਸਥਿਤ ਇੱਕ ਰਿਹਾਇਸ਼ੀ ਕਮ ਵਪਾਰਕ ਥਾਂ ਦੀ ਤਲਾਸ਼ੀ ਲਈ।ਛਾਪੇਮਾਰੀ ਦੌਰਾਨ ਟੀਮ ਨੂੰ 1616 ਕੇਸ ਸ਼ਰਾਬ ਦੇ ਮਿਲੇ ਜਿਨ੍ਹਾਂ ਵਿੱਚ ਪਟਿਆਲਾ ਪੈਗ, ਮੈਕਡੌਵਲ ਨੰਬਰ 1 ਅਤੇ ਆਫਿਸਰਜ਼ ਚੁਆਇਸ ਬਲੂ ਦੇ ਲੇਬਲ ਵਾਲੇ ਸ਼ਰਾਬ ਦੇ ਡੱਬੇ ਸਟੋਰ ਕੀਤੇ ਬਰਾਮਦ ਹੋਏ।

ਐਸ ਐਸ ਪੀ ਕੰਵਰਦੀਪ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਰਿਕਾਰਡ ਅਨੁਸਾਰ ਕੁੱਲ 1616 ਕੇਸ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ ਪਟਿਆਲਾ ਪੈੱਗ (ਪੰਜਾਬ ਵਿੱਚ ਵਿਕਰੀ ਲਈ) ਦੇ 730 ਕੇਸ, ਮੈਕਡੌਵਲ ਨੰਬਰ 1 (ਪੰਜਾਬ ਵਿੱਚ ਵਿਕਰੀ ਲਈ) ਦੇ 390 ਕੇਸ ਅਤੇ ਅਫਸਰ ਚੁਆਇਸ ਬਲੂ (ਪੰਜਾਬ ਵਿੱਚ ਵਿਕਰੀ ਲਈ) ਦੇ 496 ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਇਮਾਰਤ ਦੇ ਮਾਲਕ ਸਤੀਸ਼ ਕੁਮਾਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਈਟੀਓ ਰਾਜ ਕੁਮਾਰ ਅਤੇ ਆਬਕਾਰੀ ਇੰਸਪੈਕਟਰ ਮਨਜੀਤ ਸਿੰਘ ਅਤੇ ਹਰਜਿੰਦਰ ਸਿੰਘ ਸਮੇਤ ਪੁਲੀਸ ਟੀਮਾਂ ਵਿੱਚ ਸੀ ਆਈ ਏ ਸਟਾਫ਼ ਇੰਚਾਰਜ ਦਲਬੀਰ ਸਿੰਘ ਅਤੇ ਰਾਹੋਂ ਥਾਣਾ ਦੇ ਐਸ ਐਚ ਓ ਬਖਸ਼ੀਸ਼ ਸਿੰਘ ਸ਼ਾਮਲ ਸਨ।ਡਿਪਟੀ ਕਮਿਸ਼ਨਰ ਸਾਰੰਗਲ ਨੇ ਆਬਕਾਰੀ ਅਤੇ ਪੁਲਿਸ ਵਿਭਾਗ ਵੱਲੋਂ ਇਨ੍ਹਾਂ ਸ਼ਰਾਬ ਦੇ ਡੱਬਿਆਂ ਦੀ ਬਰਾਮਦਗੀ ਲਈ ਸ਼ਲਾਘਾ ਕੀਤੀ ਜੋ ਕਿ ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣੇ ਸਨ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ  ਜ਼ਿਲ੍ਹਾ ਪ੍ਰਸ਼ਾਸਨ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੇਗਾ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD