Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਆਨੰਦਪੁਰ ਸਾਹਿਬ ਦੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਦੁਆਰਾ ਵੋਟਰ ਜਾਗਰੂਕਤਾ ਉੱਤੇ ਗਾਇਆ ਗੀਤ ਸ਼ਲਾਘਾਯੋਗ ਉਪਰਾਲਾ- ਡੀ.ਸੀ ਸੋਨਾਲੀ ਗਿਰਿ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 31 Jan 2022

Last updated on: Jan 31, 2022, 00:00 IST

ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਦੇ ਅੰਦਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਅਲੱਗ ਅਲੱਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਦੇ ਦੁਆਰਾ ਲਿਖੇ ਅਤੇ ਗਾਏ ਗੀਤ ਦਾ ਵੀਡੀਓ ਅੱਜ ਜ਼ਿਲ੍ਹਾ ਚੋਣਕਾਰ ਅਫ਼ਸਰ ਡੀ ਸੀ ਸੋਨਾਲੀ ਗਿਰੀ ਦੀ ਅਗਵਾਈ ਵਿੱਚ ਵੱਖ ਵੱਖ ਅਧਿਕਾਰੀਆਂ ਵੱਲੋਂ ਦੇਖਿਆ ਗਿਆ। ਸਵੀਪ ਨੋਡਲ ਅਫਸਰ ਰਣਜੀਤ ਸਿੰਘ ਵੱਲੋਂ ਕੀਤੇ ਇਸ ਉਪਰਾਲੇ ਦੀ ਜ਼ਿਲ੍ਹਾ ਚੋਣਕਾਰ ਅਫਸਰ ਡੀ ਸੀ ਸੋਨਾਲੀ ਗਿਰੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹੋ ਜਿਹੇ ਉਪਰਾਲੇ ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ, ਬਿਨਾਂ ਕਿਸੇ ਲੋਭ ਅਤੇ ਡਰ ਦੇ ਆਪਣੀ ਆਪਣੀ ਵੋਟ ਪਾਉਣ, ਦਿਵਿਆਂਗ ਅਤੇ 80 ਸਾਲ ਤੋਂ ਉੱਪਰ ਦੇ ਵੋਟਰਾਂ ਨੂੰ ਆਪਣੇ ਮਤਦਾਨ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਵਿੱਚ ਇਸ ਤਰ੍ਹਾਂ ਦੇ ਗੀਤ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹੋ ਜਿਹੇ ਜਾਗਰੂਕਤਾ ਗੀਤਾਂ ਨੂੰ ਲੋਕਲ ਕੇਬਲ ਚੈਨਲ ਦੇ ਉੱਤੇ ਅਤੇ ਹੋਰ ਪ੍ਰਮੁੱਖ ਥਾਵਾਂ ਦੇ ਉੱਤੇ ਐਲਈਡੀ ਦੁਆਰਾ ਦਰਸਾਇਆ ਜਾਵੇ  ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਗੌਰਤਲਬ ਹੈ ਕਿ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਦੇ ਦੁਆਰਾ ਇਸ ਤੋਂ ਪਹਿਲਾਂ ਵੀ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਦੇ ਲਈ, ਸਵੱਛ ਭਾਰਤ ਅਭਿਆਨ ਦੇ ਤਹਿਤ, ਬਿਮਾਰੀ ਦੀ ਰੋਕਥਾਮ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਲਈ, ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਕਈ ਹੋਰ ਸਮਾਜਿਕ ਮੁੱਦਿਆਂ ਉਤੇ ਜਾਗਰੂਕਤਾ ਪੈਦਾ ਕਰਨ ਦੇ ਲਈ ਗੀਤ ਗਾਏ ਹਨ। ਇਸ ਮੌਕੇ ਏਡੀਸੀ ਦੀਪਸ਼ਿਖਾ ਸਹਾਇਕ ਕਮਿਸ਼ਨਰ(ਜ) , ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਵੀਪ, ਸਵੀਪ ਆਈਕੌਨ ਖੁਸ਼ੀ ਸੈਣੀ, ਨਵਤੇਜ ਸਿੰਘ ਚੀਮਾ, ਡੀ ਐਸ ਓ ਰੂਪੇਸ਼ ਕੁਮਾਰ ਸਮੇਤ ਵੱਡੀ ਗਿਣਤੀ ਦੇ ਵਿਚ ਅਧਿਕਾਰੀ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD