Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖਲ

ਵੱਖ ਵੱਖ ਪਿੰਡਾਂ ਵਿਚ ਕੀਤਾ ਚੋਣ ਪ੍ਰਚਾਰ ਤੇਜ

Sanyukt Samaj Morcha, Ravneet Brar, Punjab Assembly Elections

Web Admin

Web Admin

5 Dariya News

ਮੋਹਾਲੀ , 31 Jan 2022

Last updated on: Jan 31, 2022, 00:00 IST

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਆਗਾਮੀ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਗਾਈਆਂ ਕਰੋਨਾ ਪਾਬੰਦੀਆਂ ਦੇ ਚਲਦਿਆਂ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਰਾਡ਼ ਨੇ ਬਹੁਤ ਘੱਟ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਐਸਡੀਐਮ ਦਫਤਰ ਵਿਖੇ ਨਾਮਜ਼ਦਗੀ ਕਾਗਜ ਦਾਖ਼ਲ ਕੀਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ ਅਤੇ ਸੰਯੁਕਤ ਸਮਾਜ ਮੋਰਚਾ ਅਗਾਮੀ  ਵਿਧਾਨ ਸਭਾ ਚੋਣਾਂ ਵਿੱਚ ਨਿਰਣਾਇਕ ਭੂਮਿਕਾ ਨਿਭਾਵੇਗਾ।ਨਾਮਜ਼ਦਗੀ ਪੇਪਰ ਦਾਖ਼ਲ ਕਰਨ ਤੋਂ ਮਗਰੋਂ ਬਰਾਡ਼ ਨੇ ਹਲਕੇ ਦੇ ਪਿੰਡ ਕੈਲੋਂ ਚੱਪੜਚਿੜੀ, ਬਲਿਆਲੀ ਅਤੇ ਲਖਨੌਰ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਮੋਹਾਲੀ ਹਲਕੇ ਨੂੰ ਇਕ ਅਜਿਹਾ ਉਮੀਦਵਾਰ ਦਿੱਤਾ ਹੈ ਜਿਸ ਦਾ ਇੰਨਾ ਭਰੋਸਾ ਵੀ ਨਹੀਂ ਕਿ ਉਹ ਚੋਣਾਂ ਮਗਰੋਂ ਕਿਹੜੀ ਪਾਰਟੀ ਵਿੱਚ ਜਾ ਵੜੇ। 

ਉਨ੍ਹਾਂ ਆਸ ਪ੍ਰਗਟਾਈ ਕਿ ਮੋਹਾਲੀ ਹਲਕੇ ਦੇ ਲੋਕ ਬਲਬੀਰ ਸਿੱਧੂ ਅਤੇ ਕੁਲਵੰਤ ਸਿੰਘ ਦੀਆਂ ਕੋਝੀਆਂ ਚਾਲਾਂ ਨੂੰ ਬਾਖੂਬੀ ਸਮਝਦੇ ਹਨ ਅਤੇ ਇਸ ਵਾਰੀ ਰਵਾਇਤੀ ਪਾਰਟੀਆਂ ਨੂੰ ਨਕਾਰਦੇ ਹੋਏ ਸੰਯੁਕਤ ਸਮਾਜ ਮੋਰਚੇ ਨੂੰ ਇੱਕ ਮੌਕਾ ਦੇਣਗੇ।ਇਸ ਦੇ ਨਾਲ ਹੀ ਬਰਾਡ਼ ਨੇ ਸੰਯੁਕਤ ਸਮਾਜ ਮੋਰਚੇ ਵੱਲੋਂ 31 ਜਨਵਰੀ ਨੂੰ ਮਨਾਏ ਜਾਣ ਵਾਲੇ ਵਿਸ਼ਵਾਸ਼ਘਾਤ ਦਿਵਸ ਮੌਕੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਾਰਪੋਰੇਟ ਵਰਸਿਜ਼ ਕਿਸਾਨੀ ਦੀ ਲੜਾਈ ਹੈ। ਇਕ ਪਾਸੇ ਵੱਡੇ ਕਾਰਪੋਰੇਟ ਘਰਾਣੇ ਹਨ ਜੋ ਕਿਸਾਨਾਂ ਨੂੰ ਆਪਣੇ ਗੁਲਾਮ ਬਣਾਉਂਣ ਲਈ ਜ਼ੋਰ ਲਗਾ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਖੜ੍ਹੇ ਹਨ। ਬਰਾੜ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਕਿਸੇ ਵੀ ਹਾਲਤ ਵਿੱਚ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨ ਦੀਆਂ ਕੁਝ ਕੋਝੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਵੇਗਾ।ਬਰਾੜ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਸਰਕਾਰ ਨੇ ਕਿਸਾਨਾਂ ਦੇ ਨਾਲ ਵਿਸਵਾਸ਼ਘਾਤ ਕੀਤਾ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ਤੋਂ ਮੋਦੀ ਸਰਕਾਰ ਪਿੱਛੇ ਹਟ ਰਹੀ ਹੈ। ਅਜਿਹੇ ਵਿੱਚ ਜੇਕਰ ਭਵਿੱਖ ਵਿੱਚ ਮੁੜ ਤੋਂ ਕਿਸਾਨ ਮੋਰਚਾ ਲਗਾਉਣਾ ਪਿਆ ਤਾਂ ਉਸ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

 

Tags: Sanyukt Samaj Morcha , Ravneet Brar , Punjab Assembly Elections

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD