Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਦੇ ਜ਼ਮੀਨੀ ਪੱਧਰ ਤੋਂ ਸੁਝਾਵਾਂ ਨਾਲ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਦਾਅਵੇ ਨੂੰ ਡਰਾਮੇਬਾਜ਼ੀ ਐਲਾਨਦਿਆਂ ਖਾਰਜ ਕੀਤਾ

ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੱਧੂ ਦੀ ਭਿਆਨਕ ਹਾਰ ਦੀ ਕੀਤੀ ਭਵਿੱਖਬਾਣੀ, ਮਜੀਠੀਆ ਦੀ ਉਮੀਦਵਾਰੀ ਵਿੱਚ ਹੱਥ ਹੋਣ ਦੇ ਦੋਸ਼ਾਂ ਦਾ ਮਜ਼ਾਕ ਉਡਾਇਆ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਪਟਿਆਲਾ , 31 Jan 2022

Last updated on: Jan 31, 2022, 00:00 IST

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਦੇ ਜ਼ਮੀਨੀ ਪੱਧਰ ਤੋਂ ਮਿਲੇ ਸੁਝਾਵਾਂ ਨਾਲ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਦੇ ਦਾਅਵਿਆਂ ਨੂੰ ਨਿਰ੍ਹਾ ਝੂਠ ਕਰਾਰ ਦਿੱਤਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਲਈ ਭਿਆਨਕ ਹਾਰ ਦੀ ਭਵਿੱਖਬਾਣੀ ਕੀਤੀ, ਜਿਸ ਨੂੰ ਓਹਨਾਂ ਮੁਤਾਬਕ ਸਿੱਧੂ ਪਹਿਲਾਂ ਸਿਰਫ਼ ਭਾਜਪਾ ਦੀ ਹਮਾਇਤ ਸਦਕਾ ਹੀ ਜਿੱਤ ਸਕਿਆ ਸੀ।ਪਟਿਆਲਾ ਸ਼ਹਿਰੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਸ਼ਹਿਰ ਵਿੱਚ ਆਪਣੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਸਿੱਧੂ ਵੱਲੋਂ ਉਨ੍ਹਾਂ (ਕੈਪਟਨ ਅਮਰਿੰਦਰ) ਉੱਪਰ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ ਦਾ ਸਿੱਧੂ ਖ਼ਿਲਾਫ਼ ਖੜ੍ਹੇ ਹੋਣ ਵਿੱਚ ਹੱਥ ਹੋਣ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਉਹ ਮਜੀਠੀਆ ਦਾ ਚਾਚਾ ਨਹੀਂ ਹਨ। ਪੀ.ਐਲ.ਸੀ ਆਗੂ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਵਿੱਚ 38% ਵੋਟਰ ਹਿੰਦੂ ਅਤੇ 32% ਅਨੁਸੂਚਿਤ ਜਾਤੀਆਂ ਦੇ ਹੋਣ ਕਾਰਨ ਸਿੱਧੂ ਦੀ ਹਾਰ ਯਕੀਨੀ ਸੀ।  ਉਨ੍ਹਾਂ ਕਿਹਾ ਕਿ ਭਾਜਪਾ ਨੇ ਪੀ.ਐੱਲ.ਸੀ ਅਤੇ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਨਾਲ ਏਸ ਹਲਕੇ ਤੋਂ ਮਜ਼ਬੂਤ ਉਮੀਦਵਾਰ ਖੜ੍ਹਾ ਕੀਤਾ ਹੈ।

ਰਾਹੁਲ ਗਾਂਧੀ ਦੇ ਬਿਆਨ ਕਿ ਕਾਂਗਰਸ ਜ਼ਮੀਨੀ ਪੱਧਰ ਤੋਂ ਸੁਝਾਅ ਲੈਣ ਤੋਂ ਬਾਅਦ ਉਹ ਸੂਬੇ ਵਿੱਚ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗੀ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਨੇ ਇਸ ਨੂੰ ਮਹਿਜ਼ ਨਾਟਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋਕ ਆਪਣੇ ਵਿਧਾਇਕਾਂ ਦੀ ਚੋਣ ਕਰਦੇ ਹਨ ਅਤੇ ਫਿਰ ਸੀ.ਐਲ.ਪੀ ਮੁੱਖ ਮੰਤਰੀ ਦੀ ਚੋਣ ਕਰਦੀ ਹੈ ਅਤੇ ਇਸ ਕਾਰਨ ਓਹਨਾਂ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਦੀਆਂ ਸਾਰੀਆਂ ਗੱਲਾਂ ਨੂੰ ਸਿਰਫ਼ "ਨੌਟੰਕੀ" ਕਰਾਰ ਦਿੱਤਾ।ਕਿਸਾਨਾਂ ਦੇ ਚੋਣ ਲੜਨ ਦੇ ਫੈਸਲੇ ਦੇ ਸਵਾਲ 'ਤੇ ਟਿੱਪਣੀ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਲੜਨਾ ਉਨ੍ਹਾਂ ਦਾ ਅਧਿਕਾਰ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਕਿਸਾਨਾਂ ਦਾ ਹਮੇਸ਼ਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਆਪਣੀ ਸਰਕਾਰ ਦੇ ਕਾਰਜਕਾਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਰਨ ਵਾਲੇ ਹਰੇਕ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀਆਂ ਅਤੇ 5 ਲੱਖ ਰੁਪਏ ਦੇਣ ਦਾ ਐਲਾਨ ਓਹਨਾਂ ਦੀ ਸਰਕਾਰ ਨੇ ਹੀ ਕੀਤਾ ਸੀ।ਪੰਜਾਬ ਵਿੱਚ ਪੀ.ਐਲ.ਸੀ-ਭਾਜਪਾ-ਅਕਾਲੀ ਦਲ (ਸੰਯੁਕਤ) ਗਠਜੋੜ ਦੀ ਹੀ ਅਗਲੀ ਸਰਕਾਰ ਬਣਨ ਦਾ ਭਰੋਸਾ ਜਤਾਉਂਦੇ ਹੋਏ ਕੈਪਟਨ ਅਮਰਿੰਦਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੀ.ਐਲ.ਸੀ ਦੇ ਕੁਝ ਉਮੀਦਵਾਰਾਂ ਨੂੰ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦੀ ਇਜਾਜ਼ਤ ਦੇਣ ਦਾ ਫੈਸਲਾ ਵੋਟਰ ਜਨਸੰਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਚਾਰ ਪੀ.ਐਲ.ਸੀ ਉਮੀਦਵਾਰ ਸ਼ਹਿਰੀ ਹਲਕਿਆਂ ਵਿੱਚ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ ਅਤੇ ਦੋ ਉਮੀਦਵਾਰ ਪੇਂਡੂ ਹਲਕਿਆਂ ਵਿੱਚ ਪੀ.ਐਲ.ਸੀ ਦੇ ਚੋਣ ਨਿਸ਼ਾਨ ’ਤੇ ਹੀ ਚੋਣ ਲੜਨਗੇ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD