ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਦੋ ਦਿੱਗਜ ਆਗੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਚੁੱਕੇ ਹਨ। ਮੰਗਲਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ" /> ਸਾਬਕਾ ਮੰਤਰੀ ਅਤੇ ਦਿੱਗਜ ਕਾਂਗਰਸੀ ਨੇਤਾ ਜਗਮੋਹਨ ਸਿੰਘ ਕੰਗ 'ਆਪ' 'ਚ ਸਾਮਲ
Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਬਕਾ ਮੰਤਰੀ ਅਤੇ ਦਿੱਗਜ ਕਾਂਗਰਸੀ ਨੇਤਾ ਜਗਮੋਹਨ ਸਿੰਘ ਕੰਗ 'ਆਪ' 'ਚ ਸਾਮਲ

'ਆਪ' ਨੇ ਕਾਂਗਰਸ ਨੂੰ ਦਿੱਤਾ ਕਰਾਰਾ ਝਟਕਾ, ਚੋਣ ਜਾਬਤਾ ਲੱਗਣ ਤੋਂ ਬਾਅਦ ਕਾਂਗਰਸ ਦੇ ਦੋ ਦਿੱਗਜ ਨੇਤਾ 'ਆਪ' 'ਚ ਹੋ ਚੁੱਕੇ ਹਨ ਸਾਮਲ

Arvind Kejriwal, Jagmohan Singh Kang, Raghav Chadha, AAP, Aam Aadmi Party, Aam Aadmi Party Punjab, AAP Punjab, Yadvinder Singh Kang, Bani Kang, Amarinder Singh Kang

Web Admin

Web Admin

5 Dariya News

ਚੰਡੀਗੜ੍ਹ , 01 Feb 2022

Last updated on: Feb 01, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਦੋ ਦਿੱਗਜ ਆਗੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਚੁੱਕੇ ਹਨ। ਮੰਗਲਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਰਹੇ ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ 'ਚ ਸਾਮਲ ਹੋ ਗਏ। ਉਨਾਂ ਦੇ ਨਾਲ ਉਨਾਂ ਦੇ ਦੋਵੇਂ ਬੇਟੇ ਯਾਦਵਿੰਦਰ ਸਿੰਘ ਕੰਗ ਉਰਫ ਬਨੀ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ 'ਆਪ' ਵਿੱਚ ਸਾਮਲ ਹੋ ਗਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਹ ਤਿੰਨੇ ਨੇਤਾ 'ਆਪ' ਵਿੱਚ ਸਾਮਲ ਹੋਏ।ਜਗਮੋਹਨ ਸਿੰਘ ਕੰਗ ਪੰਜਾਬ ਕਾਂਗਰਸ ਪ੍ਰਦੇਸ ਕਮੇਟੀ ਦੇ ਮੀਤ ਪ੍ਰਧਾਨ ਦੇ ਅਹੁਦੇ 'ਤੇ ਸਨ। ਉਹ 1992-97, 2002 ਤੋਂ 2007 ਅਤੇ 2012 ਤੋਂ 2017 ਤੱਕ ਤਿੰਨ ਵਾਰ ਵਿਧਾਇਕ ਰਹੇ ਅਤੇ 1992 ਤੋਂ 1995 ਤੱਕ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ। ਕੰਗ ਨੂੰ ਪੰਜਾਬ ਵਿਚ ਕਾਂਗਰਸ ਦਾ ਵੱਡਾ ਨੇਤਾ ਮੰਨਿਆ ਜਾਂਦਾ ਹੈ ਅਤੇ ਖਰੜ ਅਤੇ ਆਨੰਦਪੁਰ ਸਾਹਿਬ ਖੇਤਰ ਦੇ ਲੋਕਾਂ ਵਿਚ ਉਨਾਂ ਦੀ ਡੂੰਘੀ ਪਕੜ ਹੈ। ਉਨਾਂ ਦਾ ਛੋਟਾ ਪੁੱਤਰ ਅਮਰਿੰਦਰ ਸਿੰਘ ਕੰਗ ਪੰਜਾਬ ਕਾਂਗਰਸ ਦੇ ਸੋਸਲ ਮੀਡੀਆ ਵਿੰਗ ਦਾ ਸੂਬਾ ਜਨਰਲ ਸਕੱਤਰ ਸੀ। ਉਨਾਂ ਨੇ ਦੇਸ ਦੇ ਪ੍ਰਸਿੱਧ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਇੰਜਨੀਅਰਿੰਗ ਦੀ ਪੜਾਈ ਕੀਤੀ ਹੈ ਅਤੇ ਖਰੜ ਵਿਧਾਨ ਸਭਾ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਰਾਜਨੀਤੀ ਵਿੱਚ ਪਿਛਲੇ 19 ਸਾਲਾਂ ਤੋਂ ਸਰਗਰਮ ਹਨ। ਇਸ ਦੇ ਨਾਲ ਹੀ ਉਨਾਂ ਦਾ ਵੱਡਾ ਪੁੱਤਰ ਯਾਦਵਿੰਦਰ ਸਿੰਘ ਕੰਗ ਜਲਿਾ ਪ੍ਰੀਸਦ (ਖਿਜਰਾਬਾਦ) ਦਾ ਮੈਂਬਰ ਹੈ ਅਤੇ ਇਲਾਕੇ ਦਾ ਸਰਗਰਮ ਕਾਂਗਰਸੀ ਨੇਤਾ ਹੈ।ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਤੋਂ ਬਾਅਦ ਜਗਮੋਹਨ ਕੰਗ ਨੇ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਕਾਂਗਰਸ ਹੁਣ ਮੌਕਾਪ੍ਰਸਤ ਅਤੇ ਸੱਤਾ ਦੇ ਲਾਲਚੀ ਲੋਕਾਂ ਦੀ ਪਾਰਟੀ ਬਣ ਗਈ ਹੈ। ਕੁਰਸੀ ਲਈ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਦਾ ਖਮਿਆਜਾ ਪੰਜਾਬ ਦੇ ਗਰੀਬਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪੂਰੀ ਤਰਾਂ ਨਾਲ ਆਪਣੇ ਆਦਰਸਾਂ ਅਤੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।

 

Tags: Arvind Kejriwal , Jagmohan Singh Kang , Raghav Chadha , AAP , Aam Aadmi Party , Aam Aadmi Party Punjab , AAP Punjab , Yadvinder Singh Kang , Bani Kang , Amarinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD