Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਨੇ ਕੀਤਾ ਵੋਟਰ ਲਿਸਟ 'ਚ ਫਰਜ਼ੀਵਾੜਾ : ਆਪ

ਹਾਰ ਦੇ ਡਰ ਕਾਰਨ ਕਾਂਗਰਸ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ - ਜਰਨੈਲ ਸਿੰਘ

Jarnail Singh, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 01 Feb 2022

Last updated on: Feb 01, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ 'ਤੇ ਫਰਜ਼ੀ ਵੋਟਰ ਤਿਆਰ ਕਰਨ ਦਾ ਦੋਸ਼ ਲਗਾਇਆ ਹੈ।  ਮੰਗਲਵਾਰ ਨੂੰ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ 24000 ਤੋਂ ਵੱਧ ਜਾਅਲੀ ਵੋਟਰ ਤਿਆਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਬੌਖਲਾ ਗਈ ਹੈ।  ਹਾਰ ਦੇ ਡਰੋਂ ਘਬਰਾਏ ਕਾਂਗਰਸੀ ਆਗੂ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਾਅਲੀ ਵੋਟਰਾਂ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ।  ਇਸ ਦੌਰਾਨ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਅਤੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਵੀ ਮੌਜੂਦ ਸਨ। ‘ਆਪ’ ਆਗੂ ਨੇ ਚੋਣ ਕਮਿਸ਼ਨ ਤੋਂ  ਲੁਧਿਆਣਾ ਪੱਛਮੀ ਅਤੇ ਹੋਰ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਅਤੇ ਜਾਅਲੀ ਵੋਟਰਾਂ ਦੇ ਮੁੱਦੇ ’ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣਾਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ।  

‘ਆਪ’ ਆਗੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਜਾਅਲੀ ਵੋਟਰਾਂ ਦੀ ਸੂਚੀ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।  ਇਸ ਮਾਮਲੇ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਪਣੇ ਰਿਕਾਰਡ ਵਿੱਚੋਂ ਸਾਰੇ ਫਰਜ਼ੀ ਨਾਵਾਂ ਨੂੰ ਹਟਾ ਦਿੱਤਾ ਸੀ, ਪਰ ਫਿਰ ਵੀ ਇਲਾਕੇ ਵਿੱਚ 24 ਹਜ਼ਾਰ ਤੋਂ ਵੱਧ ਫਰਜ਼ੀ ਵੋਟਰਾਂ ਦੇ ਨਾਂ ਸਾਹਮਣੇ ਆਏ ਹਨ। ਜਰਨੈਲ ਸਿੰਘ ਨੇ ਇਸ ਸਾਰੀ ਘਟਨਾ ਲਈ ਕਾਂਗਰਸੀ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਠਹਿਰਾਇਆ।  ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅਤੇ ਸਰਕਾਰੀ ਤੰਤਰ 'ਤੇ ਦਬਾਅ ਪਾ ਕੇ ਵੋਟਰ ਸੂਚੀ ਵਿੱਚ ਵੱਡੀ ਗੜਬੜੀ ਕੀਤੀ ਹੈ।  ‘ਆਪ’ ਆਗੂ ਨੇ ਕਿਹਾ ਕਿ ਮੰਤਰੀ ਆਸ਼ੂ ਨੂੰ ਆਪਣੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ, ਇਸ ਲਈ ਉਹ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਤਮਾਮ ਨਾਪਾਕ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇ।  ਉਨ੍ਹਾਂ ਲੋਕਾਂ ਨੂੰ ਅਜਿਹੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਦੀ  ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੀ ਹੈ।  ਇਸ ਲਈ ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ  'ਆਪ' ਦੀ ਸਰਕਾਰ ਬਣਾਉਣਗੇ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD