Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

'ਪੰਜਾਬ ਦੀ ਸੁਰੱਖਿਆ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਸਮਝੌਤਾ ਕਰਨ ਦੇ ਇੱਛੁਕ ਲੋਕਾਂ ਦੇ ਹੱਥਾਂ 'ਚ ਇੱਕ ਅਹਿਮ ਸਰਹੱਦੀ ਸੂਬੇ ਦੀ ਵਾਗਡੋਰ ਨਹੀਂ ਛੱਡੀ ਜਾ ਸਕਦੀ' : ਕੈਪਟਨ ਅਮਰਿੰਦਰ ਸਿੰਘ

ਕਿਹਾ ਕਿ ਭਾਜਪਾ-ਪੀ.ਐੱਲ.ਸੀ-ਅਕਾਲੀ ਦਲ (ਸੰਯੁਕਤ) ਗਠਜੋੜ ਦੇ ਪ੍ਰਚਾਰ ਲਈ ਮੋਦੀ ਅਤੇ ਸ਼ਾਹ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ

Captain Amarinder Singh, Amarinder Singh, Punjab Lok Congress, Patiala

Web Admin

Web Admin

5 Dariya News

ਪਟਿਆਲਾ , 01 Feb 2022

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਫੌਜ ਦੇ ਮੁਖੀ, ਜਿਸ ਦੇ ਨਿਰਦੇਸ਼ਾਂ ਅਤੇ ਕਮਾਨ ਹੇਠ ਤਕਰੀਬਨ ਹਰ ਰੋਜ਼ ਸਰਹੱਦਾਂ ਉੱਤੇ ਭਾਰਤੀ ਫੌਜੀ ਸ਼ਹੀਦ ਹੋ ਰਹੇ ਹਨ, ਨੂੰ ਜੱਫੀ ਪਾਉਣ 'ਤੇ ਸਖ਼ਤ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਸੂਬੇ ਦਾ ਸ਼ਾਸਨ ਇਹਨਾਂ ਸਵਾਰਥੀ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ ਜੋ ਸਿਰਫ਼ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨੋਂ ਗੁਰੇਜ਼ ਨਹੀਂ ਕਰਦੇ।ਸਾਬਕਾ ਮੁੱਖ ਮੰਤਰੀ ਨੇ ਰਾਮਲੀਲਾ ਮੈਦਾਨ ਵਿਖੇ ਇੱਕ ਜਨਤਕ ਮੀਟਿੰਗ ਦੌਰਾਨ ਪਟਿਆਲਾ ਦੇ ਲੋਕਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਜ਼ਿਆਦਾ ਨਫ਼ਰਤ ਕਰਦੇ ਹੋ? ਗੋਲ਼ੀ ਮਾਰਨ ਵਾਲੇ ਸਿਪਾਹੀ ਨੂੰ ਜਾਂ ਗੋਲ਼ੀ ਮਾਰਨ ਦਾ ਹੁਕਮ ਦੇਣ ਵਾਲੇ ਨੂੰ?”। ਕੈਪਟਨ ਨੇ ਕਿਹਾ ਕਿ ਸਿੱਧੂ ਦਾ ਜਨਰਲ ਬਾਜਵਾ ਨੂੰ ਗਲ਼ ਲਾਉਣਾ ਅਤੇ ਫ਼ੇਰ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਸਿੱਧੂ ਨੂੰ ਰਾਜ ਮੰਤਰੀ ਮੰਡਲ ਵਿੱਚ ਮੁੜ ਸ਼ਾਮਲ ਕਰਨ ਦੀ ਸਿਫਾਰਸ਼ ਕਰਨਾ ਸਪੱਸ਼ਟ ਦਿਖਾਉਂਦਾ ਹੈ ਕਿ ਪੰਜਾਬ ਨੂੰ ਅਤੇ ਭਾਰਤ ਨੂੰ ਸਰਹੱਦ ਪਾਰ ਦੇ ਦੁਸ਼ਮਣ ਤੋਂ ਬਚਾਉਣ ਲਈ ਸਿੱਧੂ ਉੱਪਰ ਭਰੋਸਾ ਨਹੀਂ ਕੀਤਾ ਜਾ ਸਕਦਾ।ਕੈਪਟਨ ਅਮਰਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਸ਼ਾਂਤੀ ਚਾਹੁੰਦਾ ਹੈ ਪਰ ਉਸ ਅੱਗੇ ਝੁਕੇਗਾ ਨਹੀਂ ਤੇ ਭਾਰਤੀ ਫੌਜ ਹਰ ਤਰ੍ਹਾਂ ਦੀ ਲੜਾਈ ਲਈ ਅਤੇ ਪਾਕਿਸਤਾਨ ਨੂੰ ਕਰੜੇ ਹੱਥੀਂ ਲੈਣ ਲਈ ਤਿਆਰ ਹੈ।

ਸਰਹੱਦੀ ਸੂਬੇ ਪੰਜਾਬ ਦੀ ਉੱਚ ਪੱਧਰੀ ਮੁਹਾਫਿਜ਼ਤ ਦੀ ਜ਼ਰੂਰਤ ਦਾ ਹਵਾਲਾ ਦਿੰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਦੇਸ਼ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ, ਜੋ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਸਮਰਥਨ ਨਾਲ ਸਿਰਫ਼ ਪੀ.ਐਲ.ਸੀ. ਹੀ ਯਕੀਨੀ ਬਣਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਹਾਲਾਂਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਫਿਲਹਾਲ ਕੋਈ ਟਕਰਾਅ ਨਹੀਂ ਹੈ ਪਰ ਪਾਕਿਸਤਾਨ ਦਾ ਵਿਰੋਧੀ ਸ਼ਾਸਨ ਅਤੀਤ ਵਿੱਚ ਕਈ ਗੰਭੀਰ ਖ਼ਤਰੇ ਖੜ੍ਹਾ ਕਰ ਚੁੱਕਾ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮਾਰਚ 2017 ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਵੱਲੋਂ ਸਰਹੱਦ 'ਤੇ 83 ਪੰਜਾਬੀ ਫੌਜੀ ਮਾਰੇ ਜਾ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੇ ਮ੍ਰਿਤਕ ਫੌਜੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਨੌਕਰੀ ਦਿੱਤੀ ਸੀ।ਇਹ ਐਲਾਨ ਕਰਦਿਆਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਪੀ.ਐੱਲ.ਸੀ-ਭਾਜਪਾ-ਅਕਾਲੀ ਦਲ (ਸੰਯੁਕਤ) ਗੱਠਜੋੜ ਦੇ ਪ੍ਰਚਾਰ ਕਰਨ ਲਈ ਜਲਦੀ ਹੀ ਪੰਜਾਬ ਆਉਣਗੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਅਤੇ ਦੇਸ਼ ਦੇ ਹਿੱਤਾਂ ਖ਼ਾਤਰ ਹੀ ਬਣਾਇਆ ਗਿਆ ਸੀ। ਸੂਬੇ ਦੀ ਅਰਥਵਿਵਸਥਾ, ਜੋ ਕਿ ਪੂਰੀ ਤਰ੍ਹਾਂ ਡਾਵਾਂਡੋਲ ਹੈ, ਨੂੰ ਅੱਗੇ ਵਧਣ ਲਈ ਕੇਂਦਰ ਦੇ ਸਹਿਯੋਗ ਦੀ ਸਖ਼ਤ ਲੋੜ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ 70000 ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ ਅਤੇ ਚਰਨਜੀਤ ਸਿੰਘ ਚੰਨੀ ਨੇ ਸਿਰਫ਼ 111 ਵਿੱਚ ਹੀ 33000 ਕਰੋੜ ਰੁਪਏ ਦੇ ਕਰਜ਼ਾ ਵਧਾ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਹੋਂਦ ਲਈ ਇਹ ਜ਼ਰੂਰੀ ਹੈ ਕਿ ਸੂਬਾ ਅਤੇ ਕੇਂਦਰ ਮਿਲ ਕੇ ਕੰਮ ਕਰਨ। ਓਹਨਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਨਿੱਜੀ ਤੌਰ 'ਤੇ ਮੋਦੀ ਨਾਲ ਚੰਗੇ ਸਬੰਧ ਰਹੇ ਹਨ ਕਿਉਂਕਿ ਉਹ (ਮੋਦੀ) ਗੁਜਰਾਤ ਦੇ ਮੁੱਖ ਮੰਤਰੀ ਅਤੇ ਪੰਜਾਬ ਲਈ ਆਰਐਸਐਸ ਪ੍ਰਭਾਰੀ ਸਨ।

ਪੀ.ਐਲ.ਸੀ ਮੁਖੀ ਨੇ ਰਾਜ ਦੇ ਵਿਕਾਸ ਅਤੇ ਸੁਰੱਖਿਆ ਲਈ ਆਪਣੀਆਂ ਭਵਿੱਖਤ ਯੋਜਨਾਵਾਂ ਦੀ ਨਕਾਬ ਕੋਸ਼ੀ ਕੀਤੀ, ਜੋ ਕਿ ਕੈਪਟਨ ਮੁਤਾਬਕ ਕਾਂਗਰਸ ਨੇ ਅਸੈਂਬਲੀ ਚੋਣਾਂ ਤੋਂ 6 ਮਹੀਨੇ ਤੋਂ ਵੀ ਘੱਟ ਸਮੇਂ ਪਹਿਲਾਂ ਸਰਕਾਰੀ ਅਹੁਦਿਆਂ ਦੇ ਅਚਨਚੇਤ ਅਤੇ ਗੈਰ-ਕਾਨੂੰਨੀ ਤਬਾਦਲੇ ਨਾਲ ਤਬਾਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਟਿਆਲੇ ਵਿੱਚ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕਈ ਵਿਕਾਸ ਪ੍ਰੋਜੈਕਟਾਂ ਨੂੰ ਚੰਨੀ ਸਰਕਾਰ ਨੇ ਠੱਪ ਕਰ ਦਿੱਤਾ ਹੈ।ਸੂਬੇ ਲਈ ਆਪਣੀਆਂ ਤਰਜੀਹਾਂ ਨੂੰ ਸੂਚੀਬੱਧ ਕਰਦੇ ਹੋਏ, ਕੈਪਟਨ ਨੇ ਕਿਹਾ ਕਿ ਭਾਂਵੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜ਼ਮੀਨੀ ਪੱਧਰ 'ਤੇ 22 ਲੱਖ ਨਵੀਆਂ ਨੌਕਰੀਆਂ ਅਤੇ 1 ਲੱਖ ਕਰੋੜ ਰੁਪਏ ਦੇ ਨਿਵੇਸ਼ ਨੂੰ ਯਕੀਨੀ ਬਣਾਇਆ ਸੀ ਤਾਂ ਪਰ ਹੋਰ ਵੀ ਬਹੁਤ ਕੁਝ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਓਹ ਇਹ ਨਿਸ਼ਚਿਤ ਬਣਾਉਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਬੱਚੇ ਉੱਚ ਸਿੱਖਿਆ ਅਤੇ ਨੌਕਰੀਆਂ ਲਈ ਵਿਦੇਸ਼ ਨਾ ਜਾਣ।ਸਾਬਕਾ ਮੁੱਖ ਮੰਤਰੀ ਨੇ ਸੂਬੇ ਦੀ ਪਾਣੀ ਦੀ ਸਥਿਤੀ ਅਤੇ ਖੇਤੀਬਾੜੀ ਨੂੰ ਸੁਧਾਰਨ ਨੂੰ ਆਪਣੀ ਪਾਰਟੀ ਲਈ ਮੁੱਖ ਤਰਜੀਹਾਂ ਵਜੋਂ ਪਛਾਣਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਟਿਆਲਾ ਸਮੇਤ 5 ਵੱਡੇ ਸ਼ਹਿਰਾਂ ਲਈ ਦਰਿਆਈ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਨੂੰ ਯੋਜਨਾਬੱਧ ਕੀਤਾ ਸੀ ਅਤੇ ਹਾਲ ਹੀ ਦੇ ਅੰਦੋਲਨ ਵਿੱਚ ਮਾਰੇ ਗਏ 460 ਕਿਸਾਨਾਂ ਵਿੱਚੋਂ ਹਰੇਕ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।ਪਟਿਆਲਾ ਦਿਹਾਤੀ ਤੋਂ ਪੀ.ਐਲ.ਸੀ. ਦੇ ਉਮੀਦਵਾਰ ਸੰਜੀਵ ਸ਼ਰਮਾ ਬਿੱਟੂ ਨੇ ਜ਼ੋਰ ਦਿੰਦਿਆਂ ਕਿਹਾ ਕਿ 'ਡਬਲ ਇੰਜਣ' ਸ਼ਾਸਨ ਪਟਿਆਲਾ ਅਤੇ ਪੰਜਾਬ ਦੋਵਾਂ ਨੂੰ ਬਦਲ ਦੇਵੇਗਾ, ਅਕਾਲੀ ਸ਼ਾਸਨ ਦੌਰਾਨ 10 ਸਾਲਾਂ ਤੱਕ ਪਟਿਆਲਾ ਨਾਲ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਅਗਵਾਈ ਵਿੱਚ ਇੱਥੇ ਕੀਤੇ ਗਏ ਵਿਕਾਸ ਕਾਰਜ ਇਸ ਖੇਤਰ ਦੀ ਪ੍ਰਾਪਤੀ ਦੀ ਸਿਰਫ਼ ਸ਼ੁਰੂਆਤ ਸੀ।ਕੈਪਟਨ ਅਮਰਿੰਦਰ ਨਾਲ ਭਾਜਪਾ ਦੇ ਸਥਾਨਕ ਆਗੂ ਵੀ ਸ਼ਾਮਲ ਹੋਏ ਜਿਨ੍ਹਾਂ ਨੇ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਤੋਂ ਉਨ੍ਹਾਂ ਦੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਪੂਰਾ ਸਮਰਥਨ ਦਿੱਤਾ।

 

Tags: Captain Amarinder Singh , Amarinder Singh , Punjab Lok Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD