Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੋਣ ਕਮਿਸ਼ਨ ਪੰਜਾਬ ਦਾ ਮਸਕਟ 'ਸ਼ੇਰਾ' ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

DC Patiala, Deputy Commissioner Patiala, Sandeep Hans

Web Admin

Web Admin

5 Dariya News

ਪਟਿਆਲਾ , 01 Feb 2022

Last updated on: Feb 01, 2022, 00:00 IST

ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸ਼ੇਰਾ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਜਾਰੀ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਉਕਤ ਮਸਕਟ ਤਿਆਰ ਕੀਤਾ ਗਿਆ ਹੈ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਚੋਣ ਮਸਕਟ 'ਸ਼ੇਰਾ' ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

  ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ 'ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ 'ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, 'ਸ਼ੇਰਾ' ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ 'ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਦਿਖਾਇਆ ਜਾਂਦਾ ਹੈ। ਇਸ ਮੌਕੇ ਏ.ਡੀ.ਸੀ. (ਜਨਰਲ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD