Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਲ ਇੰਡੀਆ ਕਾਂਗਰਸ ਬ੍ਰਿਗੇਡ ਦੇ ਅਹੁਦੇਦਾਰ ਅਤੇ ਵਰਕਰ 'ਆਪ' ਵਿੱਚ ਹੋਏ ਸ਼ਾਮਲ

ਜਰਨੈਲ ਸਿੰਘ, ਪ੍ਰਦੀਪ ਛਾਬੜਾ ਅਤੇ ਮਾਲਵਿੰਦਰ ਸਿੰਘ ਕੰਗ ਨੇ ਕੀਤਾ ਸਵਾਗਤ

Jarnail Singh, AAP, Aam Aadmi Party, AAP Punjab, Aam Aadmi Party Punjab, Malwinder Singh Kang

Web Admin

Web Admin

5 Dariya News

ਚੰਡੀਗੜ , 01 Feb 2022

Last updated on: Feb 01, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਕਾਫ਼ਲਾ ਹਰ ਦਿਨ ਵਧਦਾ ਜਾ ਰਿਹਾ ਹੈ। ਸੂਬੇ ਵਿਚੋਂ ਹੋਰਨਾਂ ਪਾਰਟੀਆਂ ਦੇ ਵੱਡੇ ਆਗੂਆਂ ਤੋਂ ਲੈ ਕੇ ਆਮ ਵਰਕਰ ਵੀ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਆਮ ਆਦਮੀ ਪਾਰਟੀ ਨੂੰ ਹੋਰ ਵੱਡਾ ਬਲ਼ ਮਿਲਿਆ, ਜਦੋਂ ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ਤੋਂ ਕਾਂਗਰਸ ਪਾਰਟੀ ਦੇ ਵਰਕਰ ਯੂਥ ਆਗੂ ਹਰੀਸ਼ ਸ਼ਰਮਾ (ਪ੍ਰਧਾਨ ਆਲ ਇੰਡੀਆ ਕਾਂਗਰਸ ਬ੍ਰਿਗੇਡ, ਪੰਜਾਬ) ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਨੂੰ 'ਆਪ' ਪੰਜਾਬ ਤੇ ਚੰਡੀਗੜ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਚੰਡੀਗੜ ਮਾਮਲਿਆਂ ਦੇ ਸਹਿ ਇੰਚਾਰਜ ਪ੍ਰਦੀਪ ਛਾਬੜਾ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਆਲ ਇੰਡੀਆ ਕਾਂਗਰਸ ਬ੍ਰਿਗੇਡ ਦੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ।

 ਇਸ ਲਈ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਉਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਬ੍ਰਿਗੇਡ ਦੇ ਸੂਬਾ ਪ੍ਰਧਾਨ ਹਰੀਸ਼ ਸ਼ਰਮਾ ਦੀ ਰਹਿਨੁਮਾਈ ਵਿੱਚ ਜ਼ਿਲਾ ਮੋਹਾਲੀ ਦੇ ਪ੍ਰਧਾਨ ਮਨੀਸ਼ ਸ਼ਰਮਾ, ਪੰਜਾਬ ਯੂਥ ਇੰਚਾਰਜ ਪ੍ਰੀਤ ਅਹਰੂ (ਸਨੌਰ), ਪਵਨ ਕੁਮਾਰ, ਜਗਦੀਪ ਸ਼ਰਮਾ, ਕਰਮਵੀਰ ਸਿੰਘ, ਸਤੀਸ਼ ਸਿੰਘ, ਗੁਲਜ਼ਾਰ ਸਿੰਘ, ਸੁਰਜੀਤ ਸਿੰਘ, ਉਪ ਪ੍ਰਧਾਨ ਜ਼ਿਲਾ ਮੋਹਾਲੀ ਰਜਿੰਦਰ ਸਿੰਘ, ਤਰੁਨ ਮੰਗਲੀ, ਰਾਹੁਲ, ਅਕਾਸ਼, ਗੁਰਦੇਵ ਸਿੰਘ, ਬਲਰਾਜ ਸਿੰਘ, ਗੁਰਮੀਤ ਸਿੰਘ, ਵਿਕਾਸ ਸ਼ਰਮਾ, ਰਜਤ ਸ਼ਰਮਾ, ਕੁਲਵੰਤ ਸਿੰਘ, ਪ੍ਰਿੰਸ ਸ਼ਰਮਾ ਅਤੇ ਸੁਹਿਲ ਕੁਮਾਰ ਆਦਿ ਵਰਕਰ ਅਤੇ ਅਹੁਦੇਦਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਵਿਧਾਇਕ ਜਰਨੈਲ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਨਿਸ਼ਚਿਤ ਹੈ, ਕਿਉਂਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੀ ਸੌੜੀ ਅਤੇ ਲੋਟੂ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਸੂਬੇ ਦੇ ਲੋਕ ਰਾਜਨੀਤਿਕ ਤਬਦੀਲੀ ਲਿਆਉਣਾ ਚਾਹੁੰਦੇ ਹਨ, ਜਿਸ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਨ ਦਾ ਸੰਕਲਪ ਕੀਤਾ ਹੈ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab , Malwinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD