Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਨਰਲ ਅਤੇ ਪੁਲਿਸ ਆਬਜ਼ਰਵਰ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਨਿਰਪੱਖ ਤੇ ਨਿਆਂਪੂਰਣ ਢੰਗ ਨਾਲ ਚੋਣਾਂ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇ: ਪੰਧਾਰੀ ਯਾਦਵ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Feb 2022

Last updated on: Feb 02, 2022, 00:00 IST

ਜਨਰਲ ਆਬਜ਼ਰਵਰ ਸ਼੍ਰੀ ਪੰਧਾਰੀ ਯਾਦਵ ਆਈ.ਏ.ਐਸ ਅਤੇ ਪੁਲਿਸ ਆਬਜ਼ਰਵਰ ਸ਼੍ਰੀ ਧਰਮਿੰਦਰ ਸਿੰਘ ਆਈ.ਪੀ.ਐਸ ਨੇ ਵਿਧਾਨ ਸਭਾ ਚੋਣਾਂ-2022 ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਕਮੇਟੀ ਰੂਮ ਵਿੱਚ ਉਚ ਪੱਧਰੀ ਮੀਟਿੰਗ ਕੀਤੀ ਗਈ।ਜਨਰਲ ਆਬਜ਼ਰਵਰ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਵਿਖੇ ਕੀਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਮੀਟਿੰਗ ਵਿੱਚ ਹਾਜ਼ਿਰ ਰਿਟਰਨਿੰਗ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਦਿਵਿਆਂਗਜਨਾਂ ਅਤੇ 80 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਨੂੰ ਵੋਟ ਪਾਉਣ ਸਬੰਧੀ ਪ੍ਰਬੰਧ ਹਰ ਪੱਧਰ ਤੇ ਮੁਕੰਮਲ ਹੋਣ। ਉਨ੍ਹਾਂ ਵਲੋਂ ਗੰਭੀਰ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਵੀ ਲਈ ਗਈ ਅਤੇ ਚੋਣਾਂ ਲਈ ਡਿਊਟੀ ਉਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਵਿਡ ਵੈਕਸੀਨੇਸ਼ਨ ਦੇ ਆਂਕੜਿਆ ਦਾ ਜਾਇਜ਼ਾ ਵੀ ਲਿਆ।ਸ਼੍ਰੀ ਪੰਧਾਰੀ ਯਾਦਵ ਨੇ ਰਿਟਰਨਿੰਗ ਅਫਸਰਾਂ ਨੂੰ ਅੱਜ ਹੀ ਨਾਮਜ਼ਦਗੀ ਪ੍ਰਕਿਰਿਆ ਅਧੀਨ ਰੱਦ ਕੀਤੇ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਜਿਸ ਉਪਰੰਤ ਜਨਰਲ ਆਬਜ਼ਰਵਰ ਵਲੋਂ ਈ.ਵੀ.ਐਮ ਮਸ਼ੀਨਾਂ ਦੇ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਜਿਨ੍ਹਾਂ ਵਾਹਨਾਂ ਵਿੱਚ ਈ.ਵੀ.ਐਮ ਮਸ਼ੀਨਾਂ ਨੂੰ ਲਿਆਇਆ ਜਾਣਾ ਹੈ ਉਨ੍ਹਾਂ ਵਿੱਚ ਜੀ.ਪੀ.ਐਸ ਸਿਸਟਮ ਦੀ ਸੁਵਿਧਾ ਪਹਿਲਾਂ ਹੀ ਯਕੀਨੀ ਕਰਨ ਲਈ ਕਿਹਾ।ਸ਼੍ਰੀ ਯਾਦਵ ਵਲੋਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਰਾਜਨਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਇਹ ਯਕੀਨੀ ਕੀਤਾ ਜਾਵੇ ਕਿ ਵਿਗਿਆਪਨਾਂ/ਬੈਨਰ/ਪੈਮਫਲੈਟ ਆਦਿ ਸਬੰਧੀ ਪੂਰਵ ਪ੍ਰਵਾਨਗੀ ਮੀਡਿਆ ਸਰਟੀਫਿਕੇਸ਼ਨ ਅਤੇ ਮੀਡਿਆ ਮੋਨੀਟਰਿੰਗ ਕਮੇਟੀ ਵਲੋਂ ਯਕੀਨੀ ਤੌਰ ਤੇ ਲਈ ਜਾਵੇ।

ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਿਤ ਪਾਰਟੀ ਵਲੋਂ ਘੱਟੋਂ-ਘੱਟ ਤਿੰਨ ਵਾਰ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਅਪਰਾਧਿਕ ਪਿਛੋਕੜ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਇਟ ਉਤੇ ਵੀ ਪਾਈ ਜਾਵੇ।ਪੁਲਿਸ ਆਬਜ਼ਰਵਰ ਸ਼੍ਰੀ ਧਰਮਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਚੋਣਾਂ ਦੌਰਾਨ ਹਰ ਪੱਧਰ ਤੇ ਅਮਨ ਅਤੇ ਸ਼ਾਂਤੀ ਬਰਕਾਰ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਅੰਤਰਰਾਜੀ ਨਾਕਿਆਂ ਉਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਹਰ ਵਾਹਨ ਦੀ ਚੈਕਿੰਗ ਬਾਰੀਕੀ ਨਾਲ ਕੀਤੀ ਜਾਵੇ। ਉਨ੍ਹਾਂ ਵਲੋਂ ਪਿਛਲੇ 6 ਮਹੀਨਿਆਂ ਦੌਰਾਨ ਆਰਮ ਐਕਟ ਅਤੇ ਐਨ.ਡੀ.ਸੀ.ਪੀ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਮੁਲਜ਼ਿਮਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਮੌਜੂਦਾ ਸਮੇਂ ਦੀਆਂ ਗਤੀਵਿਧੀਆ ਉਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਆਬਜ਼ਰਵਰਾਂ ਵਲੋਂ ਕੰਟਰੋਲ ਰੂਮ ਦਾ ਜਾਇਜ਼ਾ ਵੀ ਲਿਆ ਗਿਆ।ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫਸਰ ਸੋਨਾਲੀ ਗਿਰਿ, ਐਸ.ਐਸ.ਪੀ ਵਿਵੇਕਸ਼ੀਲ ਸੋਨੀ, ਵਧੀਕ ਜ਼ਿਲ੍ਹਾ ਚੋਣ ਅਫਸਰ ਦੀਪਸ਼ਿਖਾ ਸ਼ਰਮਾ, ਐਸ.ਪੀ. ਅੰਕੁਰ ਗੁਪਤਾ, ਰਿਟਰਨਿੰਗ ਅਫਸਰ ਗੁਰਵਿੰਦਰ ਸਿੰਘ ਜੌਹਲ, ਰਿਟਰਨਿੰਗ ਅਫਸਰ ਪਰਮਜੀਤ ਸਿੰਘ, ਰਿਟਰਨਿੰਗ ਅਫਸਰ ਕੇਸ਼ਵ ਗੋਇਲ, ਏ.ਡੀ.ਸੀ. (ਡੀ) ਦਿਨੇਸ਼ ਵਸ਼ਿਸ਼ਟ, ਏ.ਈ.ਟੀ.ਸੀ. ਹਰਵੀਰ ਕੌਰ, ਡੀ.ਆਰ.ਓ. ਗਰਜਿੰਦਰ ਸਿੰਘ, ਡੀ.ਡੀ.ਪੀ.ਓ. ਅਮਰਿੰਦਰ ਪਾਲ ਸਿੰਘ, ਡੀ.ਐਸ.ਪੀ.ਆਰ. ਰਵਿੰਦਰਪਾਲ ਸਿੰਘ, ਡੀ.ਐਸ.ਪੀ. ਗੁਰਿੰਦਰ ਸਿੰਘ, ਤਹਿਸੀਲਦਾਰ ਚੋਣਾਂ ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਿਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD