Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਨ ਸਭਾ ਚੋਣਾਂ-2022 : ਸਾਰੇ 14 ਚੋਣ ਅਬਜ਼ਰਵਰਾਂ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਮੀਟਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀਜ., ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਤੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਰਹੇ ਮੌਜੂਦ

DC Ludhiana, Varinder Sharma, Varinder Kumar Sharma, Ludhiana, Deputy Commissioner Ludhiana, Government of Punjab, Punjab Government, Punjab

Web Admin

Web Admin

5 Dariya News

ਲੁਧਿਆਣਾ , 02 Feb 2022

Last updated on: Feb 02, 2022, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਚੋਣ ਅਬਜ਼ਰਵਰਾਂ ਨੇ ਅੱਜ ਸ਼ਾਮ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।ਮੀਟਿੰਗ ਵਿੱਚ ਵਿਧਾਨ ਸਭਾ ਹਲਕਿਆਂ 57-ਖੰਨਾ ਅਤੇ 67-ਪਾਇਲ ਲਈ ਖਰਚਾ ਨਿਗਰਾਨ ਅਵੀਜੀਤ ਮਿਸ਼ਰਾ, ਹਲਕਾ 58-ਸਮਰਾਲਾ ਅਤੇ 59-ਸਾਹਨੇਵਾਲ ਲਈ ਅਭਿਜੀਤ ਕੁੰਡੂ, ਹਲਕਾ 60-ਲੁਧਿਆਣਾ (ਪੂਰਬੀ), 61-ਲੁਧਿਆਣਾ (ਦੱਖਣੀ) ਅਤੇ 65-ਲੁਧਿਆਣਾ (ਉੱਤਰੀ) ਲਈ ਅਮਿਤ ਕੁਮਾਰ ਸ਼ਰਮਾ, ਹਲਕਾ 62-ਆਤਮ ਨਗਰ 63-ਲੁਧਿਆਣਾ (ਸੈਂਟਰਲ) ਅਤੇ 64-ਲੁਧਿਆਣਾ (ਪੱਛਮੀ) ਲਈ ਸਰੋਜ ਕੁਮਾਰ ਬੇਹੜਾ, ਹਲਕਾ 66-ਗਿੱਲ ਅਤੇ 68-ਦਾਖਾ ਲਈ ਸਵਾਤੀ ਸ਼ਾਹੀ ਜਦਕਿ ਹਲਕਾ 69-ਰਾਏਕੋਟ ਅਤੇ 70-ਜਗਰਾਉ ਲਈ ਅਲਕਾ ਗੌਤਮ, ਹਲਕਾ 57-ਖੰਨਾ, 58-ਸਮਰਾਲਾ ਅਤੇ 67-ਪਾਇਲ ਲਈ ਜਨਰਲ ਅਬਜ਼ਰਵਰ ਅੰਨਾਵੀ ਦਿਨੇਸ਼ ਕੁਮਾਰ, ਹਲਕਾ 59-ਸਾਹਨੇਵਾਲ, 60-ਲੁਧਿਆਣਾ (ਪੂਰਬੀ) ਅਤੇ 63-ਲੁਧਿਆਣਾ (ਸੈਂਟਰਲ) ਲਈ ਪ੍ਰਭਾਂਸ਼ੂ ਕੁਮਾਰ ਸ੍ਰੀਵਾਸਤਵ, ਹਲਕਾ  61-ਲੁਧਿਆਣਾ (ਦੱਖਣੀ) ਅਤੇ 64-ਲੁਧਿਆਣਾ (ਪੱਛਮੀ) ਲਈ ਦੇਵ ਰਾਜ ਦੇਵ, ਹਲਕਾ 62-ਆਤਮ ਨਗਰ, 65-ਲੁਧਿਆਣਾ (ਉੱਤਰੀ) ਅਤੇ 66-ਗਿੱਲ (ਐਸਸੀ) ਲਈ ਸ਼ੀਸ਼ ਨਾਥ ਜਦਕਿ ਹਲਕਾ 68-ਦਾਖਾ, 69-ਰਾਏਕੋਟ ਅਤੇ 70-ਜਗਰਾਉਂ ਲਈ ਟੀ.ਐਨ. ਵੈਂਕਟੇਸ਼, ਵਿਧਾਨ ਸਭਾ ਹਲਕਿਆਂ 57-ਖੰਨਾ, 58-ਸਮਰਾਲਾ ਅਤੇ 67-ਪਾਇਲ ਲਈ ਪੁਲਿਸ ਅਬਜ਼ਰਵਰ ਆਰ.ਚਿਨਾਸਵਾਮੀ, ਹਲਕਾ 59-ਸਾਹੇਂਵਾਲ, 60-ਲੁਧਿਆਣਾ (ਪੂਰਬੀ), 61-ਲੁਧਿਆਣਾ (ਦੱਖਣੀ), 62-ਆਤਮ ਨਗਰ, 63-ਲੁਧਿਆਣਾ (ਕੇਂਦਰੀ), 64-ਲੁਧਿਆਣਾ (ਪੱਛਮੀ), 65-ਲੁਧਿਆਣਾ (ਉੱਤਰੀ) ਅਤੇ 66-ਗਿੱਲ ਲਈ ਪ੍ਰਹਿਲਾਦ ਸਹਾਏ ਮੀਨਾ ਜਦਕਿ ਹਲਕਾ 68-ਦਾਖਾ, 69-ਰਾਏਕੋਟ ਅਤੇ 70-ਜਗਰਾਉਂ ਲਈ ਕੇ.ਵੀ.ਸ਼ਰਤ ਚੰਦਰਾ ਵੱਲੋਂ ਸ਼ਮੂਲੀਅਤ ਕੀਤੀ ਗਈ।ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD