Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸਐਸਪੀ ਨੇ ਅੰਤਰਰਾਜੀ ਨਾਕਿਆਂ ਦੀ ਕੀਤੀ ਚੈਕਿੰਗ

ਨਾਕੇ 'ਤੇ ਤਾਇਨਾਤ ਪੁਲਿਸ, ਅਰਧ ਸੈਨਿਕ ਬਲਾਂ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਊਟੀ ਨੂੰ ਸਾਵਧਾਨੀ ਨਾਲ ਕਰਨ ਦੀਆਂ ਦਿੱਤੀਆਂ ਹਦਾਇਤਾਂ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ/ਗੜ੍ਹਸ਼ੰਕਰ , 02 Feb 2022

Last updated on: Feb 02, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ ਸ੍ਰੀ ਧਰੂਮਨ ਐਚ.ਨਿੰਬਾਲੇ ਨੇ ਅੱਜ ਸਾਂਝੇ ਤੌਰ 'ਤੇ ਜ਼ਿਲ੍ਹੇ ਦੇ ਅੰਤਰਰਾਜੀ ਨਾਕਿਆਂ ਦਾ ਦੌਰਾ ਕਰਕੇ ਚੈਕਿੰਗ ਦਾ ਜਾਇਜ਼ਾ ਲਿਆ । ਇਸ ਦੌਰਾਨ ਉਨ੍ਹਾਂ ਜਿੱਥੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ, ਅਰਧ ਸੈਨਿਕ ਬਲਾਂ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫਜਾਈ ਕੀਤੀ, ਉੱਥੇ ਹੀ ਉਨ੍ਹਾਂ ਨੂੰ ਡਿਊਟੀ ਸਾਵਧਾਨੀ ਨਾਲ ਕਰਨ ਦੀ ਹਦਾਇਤ ਵੀ ਕੀਤੀ । ਇਸ ਦੌਰਾਨ ਉਨਾਂ ਨੇ ਜੈਜੋਂ ਅਤੇ ਮਹਿੰਦਵਾਣੀ ਨਾਕਿਆਂ ਦਾ ਦੌਰਾ ਕੀਤਾ ।ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ  ਵਿੱਚ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮਾਂ ਤੋਂ ਇਲਾਵਾ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਵਿਭਾਗ ਦੀਆਂ ਟੀਮਾਂ ਵੀ ਦਿਨ-ਰਾਤ ਕੰਮ ਕਰ ਰਹੀਆਂ ਹਨ।  

ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੁਐਡ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ 24 ਘੰਟੇ ਸ਼ਿਫਟ ਦੇ ਆਧਾਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸਾਂਝੇ ਤੌਰ ’ਤੇ 12 ਅੰਤਰਰਾਜੀ ਨਾਕੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲਗਾਏ ਗਏ ਨਾਕਿਆਂ ਤੋਂ 40 ਲੱਖ ਰੁਪਏ ਤੋਂ ਵੱਧ ਦੀ ਬਰਾਮਦਗੀ ਹੋਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਚੈਕਿੰਗ ਦੌਰਾਨ 3092 ਕੁਇੰਟਲ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ। ਬੀਤੇ ਦਿਨੀ 28 ਅਤੇ 29 ਜਨਵਰੀ ਨੂੰ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਅਤੇ ਦਰਿਆ ਬਿਆਸ ਦੇ ਨਾਲ ਲੱਗਦੇ ਮੰਡ ਖੇਤਰ ਵਿੱਚ ਤਿੱਖੀ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ 1,46,640 ਕਿਲੋ ਲਾਹਣ ਬਰਾਮਦ ਹੋਈ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ 11 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ 8 ਜਨਵਰੀ ਤੋਂ ਹੁਣ ਤੱਕ 246 ਬੋਤਲਾਂ ਦੇਸੀ, 1557 ਅੰਗਰੇਜ਼ੀ ਅਤੇ  86 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ  ਹੈ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD