Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕਾਂਗਰਸ ਦਿੱਲੀ ਵਿੱਚ ਬੈਠੀ ਹਾਈਕਮਾਨ ਦੇ ਇਸ਼ਾਰੇ 'ਤੇ ਨੱਚਣ ਵਾਲੀ ਪਾਰਟੀ : ਜਰਨੈਲ ਸਿੰਘ

ਮਾਤਰ ਦੋ ਵਿਧਾਇਕਾਂ ਦੇ ਸਮਰਥਨ ਵਾਲੇ ਚੰਨੀ ਨੂੰ ਸੋਨੀਆ ਅਤੇ ਰਾਹੁਲ ਗਾਂਧੀ ਨੇ ਬਣਾਇਆ ਮੁੱਖ ਮੰਤਰੀ: ਜਰਨੈਲ ਸਿੰਘ

Jarnail Singh, AAP, Aam Aadmi Party, AAP Punjab, Aam Aadmi Party Punjab, Bhartiya Jan Jagriti Party, Malwinder Singh Kang

Web Admin

Web Admin

5 Dariya News

ਚੰਡੀਗੜ , 02 Feb 2022

Last updated on: Feb 02, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਦੇ ਮੁੱਖ ਮੰਤਰੀ ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਬਿਆਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਦਿੱਲੀ ਵਿੱਚ ਬੈਠੀ ਆਪਣੀ ਹਾਈਕਮਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਇਸ਼ਾਰੇ 'ਤੇ ਨੱਚਣ ਵਾਲੀ ਪਾਰਟੀ ਹੈ। ਗਾਂਧੀ ਪਰਿਵਾਰ ਨੇ ਰਿਮੋਟ ਕੰਟਰੋਲ ਦੀ ਤਰਾਂ ਪੰਜਾਬ ਦੀ ਸਰਕਾਰ ਚਲਾਉਣ ਲਈ ਵਿਧਾਇਕ ਦਲ ਦੀ ਸਿਫ਼ਾਰਸ਼ ਦੇ ਖ਼ਿਲਾਫ਼ ਆਪਣੀ ਮਨਮਰਜੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਸੁਨੀਲ ਜਾਖੜ ਦੇ ਬਿਆਨ, ਜਿਸ ਵਿੱਚ ਉਨਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਵਿਧਾਇਕ ਦਲ ਦੀ ਹੋਈ ਬੈਠਕ ਵਿੱਚ ਜਾਖੜ ਨੂੰ 42 ਵਿਧਾਇਕਾਂ ਨੇ ਸਮਰਥਨ ਦਿੱਤਾ ਸੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ 16, ਪਰਨੀਤ ਕੌਰ ਨੂੰ 12, ਨਵਜੋਤ ਸਿੰਘ ਸਿੱਧੂ ਨੂੰ 6 ਅਤੇ ਮੁੱਖ ਮੰਤਰੀ ਚੰਨੀ ਨੂੰ ਕੇਵਲ ਦੋ ਵਿਧਾਇਕਾਂ ਨੇ ਸਮਰਥਨ ਦਿੱਤਾ ਸੀ, ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਆਪਣੇ ਵਿਧਾਇਕਾਂ ਦੀ ਮਰਜੀ ਖਿਲਾਫ਼ ਸਿਰਫ਼ ਆਪਣੀ ਸੰਤੁਸ਼ਟੀ ਲਈ ਦੋ ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੀ ਜਨਤਾ 'ਤੇ ਥੋਪ ਦਿੱਤਾ।

ਉਨਾਂ ਕਿਹਾ ਕਿ ਕਾਂਗਰਸ ਦੇ ਆਗੂ ਆਮ ਆਦਮੀ ਪਾਰਟੀ 'ਤੇ ਦਿੱਲੀ ਤੋਂ ਚਲਾਏ ਜਾਣ ਦੇ ਦੋਸ਼ ਲਾਉਂਦੇ ਹਨ, ਜਦੋਂਕਿ ਅਸਲੀਅਤ ਇਹ ਹੈ ਕਾਂਗਰਸ ਪਾਰਟੀ ਦਿੱਲੀ ਦੇ ਇਸ਼ਾਰੇ 'ਤੇ ਚੱਲਦੀ ਹੈ। ਮੁੱਖ ਮੰਤਰੀ ਚੰਨੀ ਇਸ ਦਾ ਸਬੂਤ ਹੈ। ਉਨਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਹਾਈਕਮਾਨ ਹਰੇਕ ਰਾਜ ਵਿੱਚ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾ ਕੇ ਲੋਕਾਂ ਦੇ ਸਿਰ ਮੜਦੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਉਣ ਲਈ ਲੋਕਾਂ ਤੋਂ ਰਾਇ ਲਈ ਅਤੇ ਪੰਜਾਬ ਦੇ ਲੋਕਾਂ ਦੀ ਪਸੰਦ ਦੇ ਅਨੁਸਾਰ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ।ਜਰਨੈਲ ਸਿੰਘ ਨੇ ਮੁੱਖ ਮੰਤਰੀ ਲਈ ਕਾਂਗਰਸ ਦੇ ਸਰਵੇ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਵੇ 'ਤੇ ਕਾਂਗਰਸ ਦੇ ਆਗੂ ਸਵਾਲ ਚੁੱਕਦੇ ਸਨ। ਹੁਣ ਉਹ ਖੁਦ ਸਰਵੇ ਕਰਵਾ ਰਹੇ ਹਨ। ਕਾਂਗਰਸ ਹਰ ਮਾਮਲੇ ਵਿੱਚ ਪਹਿਲਾ ਸਵਾਲ ਕਰਦੀ ਹੈ, ਫਿਰ ਆਮ ਆਦਮੀ ਪਾਰਟੀ ਦੀ ਨਕਲ ਕਰਦੀ ਹੈ। ਉਨਾਂ ਕਿਹਾ ਕਿ ਆਪਣੇ ਸਰਵੇ ਵਿੱਚ ਕਾਂਗਰਸ ਤਿੰਨ ਵਿਕਲਪ ਦੇ ਰਹੀ ਹੈ, ਪਹਿਲਾ ਚਰਨਜੀਤ ਸਿੰਘ ਚੰਨੀ, ਦੂਜਾ ਨਵਜੋਤ ਸਿੰਘ ਸਿੱਧੂ ਅਤੇ ਤੀਜਾ ਇਨਾਂ ਵਿੱਚ ਕੋਈ ਨਹੀਂ। ਪਰ 'ਆਪ' ਨੇ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਲਈ ਖੁੱਲਾ ਵਿਕਲਪ ਦਿੱਤਾ ਸੀ। ਦਰਅਸਲ ਕਾਂਗਰਸ ਪਾਰਟੀ ਹਾਰ ਦੇ ਡਰ ਤੋਂ ਬੁਖਲਾ ਗਈ ਹੈ। ਹਾਰ ਦੇ ਡਰ ਤੋਂ ਹੀ ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਪਰ ਉਹ ਦੋਵਾਂ ਥਾਵਾਂ ਤੋਂ ਚੋਣ ਹਾਰ ਜਾਣਗੇ। ਇਸ ਵਾਰ ਲੋਕਾਂ ਨੇ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ 20 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੀ ਝੂਠ ਅਤੇ ਲੁੱਟ ਦਾ ਜਵਾਬ ਦੇਣਗੇ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab , Bhartiya Jan Jagriti Party , Malwinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD