Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਨਾਮ ਯਾਦ ਪੱਤਰ ਰਾਹੀਂ ਵੋਟ ਪਾਉਣ ਸਬੰਧੀ ਅਪੀਲ ਕੀਤੀ: ਸੋਨਾਲੀ ਗਿਰਿ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Feb 2022

Last updated on: Feb 02, 2022, 00:00 IST

ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਅੱਜ ਜਿਲ੍ਹੇ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਅਤੇ ਸਰਕਲ ਸੁਪਰਵਾਈਜ਼ਰਾਂ ਦੀ ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ 100% ਵੋਟਿੰਗ ਕਰਵਾਉਣ ਲਈ ਮੀਟਿੰਗ ਕੀਤੀ ਗਈ।ਉਨ੍ਹਾਂ ਵਲੋਂ ਕਿਹਾ ਗਿਆ ਕਿ ਜਿਲ੍ਹੇ ਵਿਚ ਇਸ ਸਮੇਂ ਕੁਲ 3944 ਦਿਵਿਆਂਗਜਨ ਵੋਟਰ ਅਤੇ 12889 ਵੋਟਰ  80 ਸਾਲ ਤੋਂ ਵਧ ਉਮਰ ਦੇ ਹਨ। ਇਸ ਪ੍ਰਕਾਰ ਇਨ੍ਹਾਂ ਕੁਲ 16833 ਵੋਟਰਾਂ ਦਾ ਸੰਪੂਰਨ ਮਤਦਾਨ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਦੀ ਜਿੰਮੇਵਾਰੀ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਸਰਕਲ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਹੈ ਕਿ ਉਹ ਵਿਭਾਗ ਦੇ ਫ਼ੀਲਡ ਫੰਕਸ਼ਨਰੀਜ਼ ਆਂਗਨਵਾੜੀ ਵਰਕਰਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਮਤਦਾਨ ਕਰਵਾਉਣ। ਇਸ ਮੌਕੇ ਉਨ੍ਹਾਂ ਵਲੋਂ ਦਿਵਿਆਂਗਜਨ ਵੋਟਰਾਂ ਅਤੇ 80 ਸਾਲ ਤੋਂ ਵਧ ਉਮਰ ਦੇ ਵੋਟਰਾਂ ਨੂੰ ਪੋਲਿੰਗ ਬੂਥਾਂ ਤੇ ਦਿਤੀਆਂ ਜਾਣ ਵਾਲੀਆਂ ਵਿਸ਼ੇਸ਼ ਸਹੂਲਤਾਂ ਬਾਰੇ ਵੀ ਦਸਿਆ ਗਿਆ।ਉਨ੍ਹਾਂ ਵਲੋਂ ਕਿਹਾ ਗਿਆ ਕਿ ਸਰਕਲ ਸੁਪਰਵਾਈਜ਼ਰਾਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਵਲੋਂ ਕਰੌਨਾ ਦੀ ਮਹਾਂਮਾਰੀ ਦੌਰਾਨ ਵੀ ਆਪਣਾ ਰੋਲ ਬਹੁਤ ਜਿੰਮੇਵਾਰੀ ਨਾਲ ਨਿਭਾਇਆ ਗਿਆ ਸੀ ਅਤੇ ਜੋ ਵੀ ਕੰਮ ਪ੍ਰਸ਼ਾਸਨ ਵਲੋਂ ਸੌਂਪਿਆ ਜਾਂਦਾ ਹੈ ਉਸ ਨੂੰ ਮੁਕੰਮਲ ਕੀਤਾ ਜਾਂਦਾ ਹੈ ਅਤੇ ਹੁਣ ਦਿਵਿਆਂਗਜਨ ਅਤੇ 80 ਸਾਲ ਤੋਂ ਵਧ ਉਮਰ ਵਾਲੇ ਵੋਟਰਾਂ ਦੀ ਸੰਪੂਰਨ ਵੋਟ ਕਰਾਉਣ ਦੀ ਜਿੰਮੇਵਾਰੀ ਵੀ ਦਿਤੀ ਗਈ ਹੈ। 

ਇਸ ਮੌਕੇ ਉਨ੍ਹਾਂ ਵਲੋਂ ਜਿਲ੍ਹੇ ਦੇ ਸਮੂਹ ਸਰਕਲ ਸੁਪਰਵਾਈਜ਼ਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿਤੇ ਗਏ ਅਤੇ ਨਾਲ ਉਨ੍ਹਾਂ ਵਲੋਂ ਸਮੂਹ ਦਿਵਿਆਂਗਜਨ ਅਤੇ 80 ਸਾਲ ਤੋਂ ਵਧ ਉਮਰ ਦੇ ਵੋਟਰਾਂ ਦੇ ਨਾਮ ਤੇ ਇਕ ਯਾਦ ਪੱਤਰ ਵੀ ਜਾਰੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਵਲੋਂ ਸਮੂਹ ਦਿਵਿਆਂਗਜਨ ਅਤੇ 80 ਸਾਲ ਤੋਂ ਵਧ ਉਮਰ ਦੇ ਵੋਟਰਾਂ ਨੂੰ 20 ਫ਼ਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਪੀਲ ਕੀਤੀ ਗਈ। ਇਸ ਯਾਦ ਪੱਤਰ ਤੇ 3 ਤਰ੍ਹਾਂ ਦੇ QR CODE ਵੀ ਬਣਾਏ ਗਏ ਹਨ ਜਿਨ੍ਹਾਂ ਨੂੰ ਵੋਟਰ ਆਪਣੇ ਫੋਨ ਰਾਹੀਂ ਸਕੈਨ ਕਰਕੇ ਨੈਸ਼ਨਲ ਵੋਟਰਜ਼ ਸਰਵਿਸ ਪੋਰਟਲ ਤੇ ਜਾ ਕੇ ਆਪਣੇ ਬੀ.ਐਲ.ਓ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਦੂਸਰੇ QR CODE ਰਾਹੀਂ ਜੇਕਰ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਹਾਇਤਾ ਜਿਵੇਂ ਕਿ ਵੀਲ ਚੇਅਰ, ਸਹਾਇਕ ਜਾਂ ਵਲੰਟੀਅਰ ਜਾਂ ਕਿਸੇ ਹੋਰ ਪ੍ਰਕਾਰ ਦੀ ਸਹਾਇਤਾ ਦੀ ਜਰੂਰਤ ਹੈ ਤਾਂ  ਉਹ ਸਹਾਇਤਾ ਬੇਨਤੀ ਫਾਰਮ ਰਾਹੀਂ ਭਰਕੇ ਕੇ ਸਬਮਿਟ ਕਰ ਸਕਦੇ ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਉਸ ਤੇ ਕਾਰਵਾਈ ਕੀਤੀ ਜਾਵੇਗੀ। ਤੀਸਰਾ QR CODE ਕਰੌਨਾ ਵਾਇਰਸ ਨਾਲ ਸਬੰਧੀ ਹਦਾਇਤਾਂ ਦਾ ਹੈ।ਉਨ੍ਹਾ ਵਲੋਂ ਇਸ ਯਾਦ ਪੱਤਰ ਰਾਹੀਂ ਸਮੂਹ ਵੋਟਰਾਂ ਨੰ 20 ਫਰਵਰੀ, 2022 ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜ), ਰੂਪਨਗਰ ਸਹਾਇਕ ਕਮਿਸ਼ਨਰ(ਜ), ਰੂਪਨਗਰ, ਜ਼ਿਲ੍ਹਾ ਖੇਡ ਅਫਸਰ, ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸੀਜ਼, ਜ਼ਿਲ੍ਹਾ ਸਿਸਟਮ ਮੈਨੇਜਰ, ਪੰਜਾਬ ਲੈਂਡ ਰਿਕਾਰਡ ਸੋਸਾਇਟੀ, ਰੂਪਨਗਰ, ਜ਼ਿਲ੍ਹਾ ਵਿਕਾਸ ਫੈਲੋਂ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਰੂਨਪਗਰ, ਸਵੀਪ ਇੰਚਾਰਜ਼ ਹਲਕਾ ਅਨੰਦਪੁਰ ਸਾਹਿਬ, ਜ਼ਿਲ੍ਹਾ ਦਿਵਿਆਂਗ ਸਵੀਪ ਆਈਕਨ-ਪ੍ਰੋ. ਜਤਿੰਦਰ ਕੁਮਾਰ, ਜ਼ਿਲ੍ਹਾ ਨੌਜਵਾਨ ਸਵੀਪ ਆਈਕਨ-ਖੁਸ਼ੀ ਸੈਣੀ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਅਨੰਦਪੁਰ ਸਾਹਿਬ, ਨੂਰਪੁਰਬੇਦੀ, ਰੋਪੜ ਅਤੇ ਸਮੂਹ ਸਰਕਲ ਸੁਪਵਾਈਜ਼ਰ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD