Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਵਨੀਤ ਬਰਾੜ ਨੇ ਮੋਹਾਲੀ ਦੇ ਵੱਖ ਵੱਖ ਸੈਕਟਰਾਂ ਵਿੱਚ ਕੀਤਾ ਚੋਣ ਪ੍ਰਚਾਰ

ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵੱਲੋਂ ਮਾਨਤਾ ਮਿਲਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

Ravneet Brar, Sanyukt Samaj Morcha, SSM

Web Admin

Web Admin

5 Dariya News

ਮੋਹਾਲੀ , 02 Feb 2022

Last updated on: Feb 02, 2022, 00:00 IST

ਸੰਯੁਕਤ ਸਮਾਜ ਮੋਰਚੇ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾਡ਼ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚੇ ਮਾਨਤਾ ਦੇਣ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਇਹ ਫ਼ੈਸਲਾ ਸੰਯੁਕਤ ਸਮਾਜ ਮੋਰਚੇ ਦੇ ਚਾਹੁਣ ਵਾਲਿਆਂ ਲਈ ਵੱਡੀ ਖੁਸ਼ੀ ਦੀ ਖਬਰ ਹੈ। ਮੋਹਾਲੀ ਦੇ ਮਟੌਰ ਅਤੇ ਸੈਕਟਰ 70, 71 ਸਮੇਤ ਵੱਖ ਵੱਖ ਸੈਕਟਰਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਰਵਨੀਤ ਬਰਾਡ਼ ਨੇ ਕਿਹਾ ਕਿ ਸਮੂਹ ਕਿਸਾਨ ਭਾਈਚਾਰੇ ਦਾ ਸਮਰਥਨ ਉਨ੍ਹਾਂ ਨੂੰ ਮਿਲ ਰਿਹਾ ਹੈ ਅਤੇ ਸ਼ਹਿਰਾਂ ਚੋਂ ਵੀ ਪੜ੍ਹੇ ਲਿਖੇ ਲੋਕ ਉਨ੍ਹਾਂ ਦਾ ਡੱਟ ਕੇ ਸਾਥ ਦੇ ਰਹੇ ਹਨ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੇਵਲ ਰਵਨੀਤ ਬਰਾੜ ਹੀ ਨਹੀਂ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰ ਵੀ ਮੋਹਾਲੀ ਹਲਕੇ ਵਿੱਚ ਵੱਖ ਵੱਖ ਜਗ੍ਹਾ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਹਲਕਾ ਵਾਸੀਆਂ ਨੂੰ ਸੰਯੁਕਤ ਸਮਾਜ ਮੋਰਚੇ ਦੀਆਂ ਨੀਤੀਆਂ ਨੂੰ ਲੈ ਕੇ ਲਾਮਬੰਦ ਕਰ ਰਹੇ ਹਨ।

ਚੋਣ ਪ੍ਰਚਾਰ ਦੋਰਾਨ ਬਰਾੜ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਤੰਜ ਕਰਦਿਆਂ ਕਿਹਾ ਕਿ ਕੇਜਰੀਵਾਲ ਦੀ ਚਲਾਕੀ ਦੇਖੋ ਕਿ ਦਿੱਲੀ ਦੇ ਲੋਕਾਂ ਖਾਸ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੀਕੈਂਡ ਲਾਕਡਾਊਨ ਵਿੱਚ ਡੱਕ ਕੇ ਆਪ ਕੁਰਸੀ ਦੇ ਲਾਲਚ ਵਿੱਚ ਵੀਕੈਂਡ ਮਨਾਉਣ ਪੰਜਾਬ ਆ ਜਾਂਦੇ ਹਨ। ਵੱਡੀਆਂ ਵੱਡੀਆਂ ਗੱਲਾਂ ਮਾਰਨੀਆਂ ਅਤੇ ਜ਼ਿੰਮੇਵਾਰੀ ਤੋਂ ਭੱਜਣਾ ਕੋਈ ਅਰਵਿੰਦ ਕੇਜਰੀਵਾਲ ਤੋਂ ਸਿੱਖੇ।ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਅੰਦਰੂਨੀ ਫੁੱਟ ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਰਅਸਲ ਕਨਫਿਊਜ਼ ਪਾਰਟੀ ਬਣ ਕੇ ਰਹਿ ਗਈ ਹੈ। ਕਿਸੇ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਕੌਣ ਕਿਸ ਦੀ ਗੱਲ ਸੁਣੇ। ਕਾਂਗਰਸ ਹਾਈਕਮਾਂਡ ਵੀ ਪੰਜਾਬ ਕਾਗਰਸ ਨੂੰ ਸੰਭਾਲਣ ਵਿੱਚ ਨਾਕਾਮ ਹੋ ਗਈ।  ਅਕਾਲੀ ਦਲ ਤੇ ਤੰਜ ਕਰਦਿਆਂ ਬਰਾਡ਼ ਨੇ ਕਿਹਾ ਕਿ ਅਕਾਲੀ ਦਲ ਬਾਦਲ ਪਰਿਵਾਰ ਦੀ ਪ੍ਰਾਈਵੇਟ ਪ੍ਰਾਪਰਟੀ ਬਣ ਕੇ ਰਹਿ ਗਈ ਹੈ। ਜਿੱਥੇ ਕੁਰਸੀ ਦਾ ਤਾਂ ਕੋਈ ਰੌਲਾ ਤਾਂ ਨਹੀਂ ਪੈ ਸਕਦਾ ਕਿਉਂਕਿ ਬਾਦਲਾਂ ਖਿਲਾਫ ਬੋਲਣ ਦੀ ਕਿਸੇ ਅਕਾਲੀ ਦੀ ਹਿੰਮਤ ਨਹੀਂ, ਪਰ ਅਕਾਲੀ ਦਲ ਦੇ ਕਾਰਨਾਮੇ ਹੀ ਅਕਾਲੀ ਦਲ ਦੀ ਬੇੜੀ ਵਿੱਚ ਵੱਟੇ ਪਾ ਰਹੇ ਹਨ।

 

Tags: Ravneet Brar , Sanyukt Samaj Morcha , SSM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD