Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਧਾਨ ਸਭਾ ਚੋਣਾਂ-2022: ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜ਼ਨਰਲ ਅਬਜ਼ਰਬਰਾਂ ਦੀ ਹਾਜ਼ਰੀ 'ਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਜ਼ਿਲ੍ਹੇ ਦੇ 907 ਪੋਲਿੰਗ ਬੂਥਾਂ 'ਤੇ 5300 ਪੋਲਿੰਗ ਸਟਾਫ ਹੋਵੇਗਾ ਤਾਇਨਾਤ : ਈਸ਼ਾ ਕਾਲੀਆ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ. ਨਗਰ , 02 Feb 2022

Last updated on: Feb 02, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜਨਰਲ ਅਬਜ਼ਰਬਰਾਂ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ, ਆਈ.ਏ.ਐਸ ਸ੍ਰੀ ਕੇ.ਮਹੇਸ਼  ਅਤੇ ਆਈ.ਏ.ਐਸ ਸ੍ਰੀ ਅਜੇ ਗੁਪਤਾ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜ਼ੇਸ਼ਨ ਕਰਵਾਈ ਗਈ । ਡਿਪਟੀ ਕਮਿਸ਼ਨਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਸੋਧੇ ਚੋਣ ਸ਼ਡਿਊਲ ਸਬੰਧੀ ਦੱਸਿਆ ਕਿ ਹੁਣ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ 2 ਫਰਵਰੀ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੀ ਹੋਵੇਗੀ। ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਚੋਣਾਂ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਨੇ ਜਨਰਲ ਅਬਜ਼ਰਬਰਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡਮਾਈਜ਼ੇਸ਼ਨ ਮੁੱਖ ਚੋਣ ਦਫ਼ਤਰ ਦੇ ਸਾਫ਼ਟਵੇਅਰ 'DISE' ਤਕਨੀਕ ਦੀ ਵਰਤੋਂ ਰਾਹੀਂ ਕਰਵਾਈ ਗਈ ਹੈ, ਜਿਸ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਂਦੇ ਸਟਾਫ਼ ਦੀ ਵੰਡ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 907 ਪੋਲਿੰਗ ਬੂਥ ਸਥਾਪਤ ਹੋਣਗੇ , ਉਨ੍ਹਾਂ ਦੱਸਿਆ ਕਿ 907 ਪੋਲਿੰਗ ਪਾਰਟੀਆਂ ਦੇ ਨਾਲ ਨਾਲ 231 ਪੋਲਿੰਗ ਪਾਰਟੀਆਂ ਰਿਜ਼ਰਵ ਰੱਖੀਆ ਗਈਆਂ ਹਨ। ਇਸ ਦੇ ਨਾਲ ਹੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਫੀਸਦੀ ਸਟਾਫ ਵੀ ਰਿਜ਼ਰਵ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ19 ਹਦਾਇਤਾਂ ਦੇ ਮੱਦੇਨਜ਼ਰ ਆਪਸੀ ਦੂਰੀ ਨੂੰ ਧਿਆਨ ਵਿੱਚ ਰੱਖਦਿਆ ਜ਼ਿਲ੍ਹੇ ਅੰਦਰ 52 ਖਰੜ ਹਲਕੇ ਲਈ ਪੋਲੀਟੈਕਨੀਕਲ ਕਾਲਜ ਖੂਨੀਮਾਜਰਾ, 53 ਐਸ.ਏ.ਐਸ. ਨਗਰ ਹਲਕੇ ਲਈ ਸਰਕਾਰੀ ਮਾਡਲ ਸੀਨੀਅਰ, ਸੈਕੰਡਰੀ ਸਕੂਲ, ਫੇਸ 3ਬੀ1 ਮੋਹਾਲੀ  ਅਤੇ 112 ਡੇਰਾਬੱਸੀ ਹਲਕੇ ਲਈ ਸਰਕਾਰੀ ਕਾਲਜ ਡੇਰਾਬੱਸੀ ਵਿਖੇ  3 ਬੈਚਾਂ ਵਿੱਚ ਮਿਤੀ 6 ਅਤੇ 13 ਫਰਵਰੀ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। 3 ਬੈਂਚਾਂ ਦਾ ਸਮਾਂ ਸਵੇਰੇ 9.30 ਤੋਂ 11 ਵਜੇ ਤੱਕ, ਦੁਪਿਹਰ 12 ਤੋਂ 2 ਵਜੇ ਅਤੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀਮਤੀ ਕੋਮਲ ਮਿੱਤਲ , ਜ਼ਿਲ੍ਹਾ ਚੋਣ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।


 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD