Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਦੇ ਦਿੱਗਜ ਆਗੂ ਐਚ.ਐਸ. ਹੰਸਪਾਲ ਅਤੇ ਅਕਾਲੀ ਆਗੂ ਬੱਬੀ ਬਾਦਲ ਸਮੇਤ ਮੁਲਾਜ਼ਮ ਆਗੂ ਸਹਿਗਲ ਹੋਏ 'ਆਪ' ਵਿੱਚ ਸ਼ਾਮਲ

ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਕੀਤਾ ਸਵਾਗਤ

Bhagwant Mann, AAP, Aam Aadmi Party, Aam Aadmi Party Punjab, AAP Punjab, Jagmohan Singh Kang, Harchand Singh Barsat, Harsukhinder Singh Babbi Badal, Anmol Gagan Mann

Web Admin

Web Admin

5 Dariya News

ਚੰਡੀਗੜ੍ਹ , 03 Feb 2022

Last updated on: Feb 03, 2022, 00:00 IST

ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ (ਐਚ.ਐਸ. ਹੰਸਪਾਲ), ਅਕਾਲੀ ਦਲ ਸੰਯੁਕਤ (ਢੀਡਸਾ) ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਆਪਣੇ ਸਾਥੀਆਂ ਸਮੇਤ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ.ਕੇ. ਸਹਿਗਲ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਨਾਂ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ।ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ, ''ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਹਿਤੈਸ਼ੀ ਅਤੇ ਰਾਜਨੀਤਿਕ ਦਿੱਗਜਾਂ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਐਚ.ਐਸ. ਹੰਸਪਾਲ (ਸਾਬਕਾ ਰਾਜ ਸਭਾ ਮੈਂਬਰ ਅਤੇ ਨਾਮਧਾਰੀ ਸੰਪਰਦਾ ਦੇ ਆਗੂ), ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਮੁਲਾਜ਼ਮ ਆਗੂ ਕੇ. ਕੇ. ਸਹਿਗਲ ਆਦਿ ਦਾ 'ਆਪ' ਵਿੱਚ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਰਾਜਨੀਤਿਕ ਤਬਦੀਲੀ ਦੀ ਹਵਾ ਨਹੀਂ, ਸਗੋਂ ਹਨੇਰੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ। ਪੰਜਾਬ ਨੂੰ ਬਚਾਉਣ ਦੀ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਆਪਣਾ ਯੋਗਦਾਨ ਪਾ ਰਿਹਾ ਹੈ ਅਤੇ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਚੰਮ ਲਹਿਰਾਏਗਾ।''ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ 'ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।

ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਾਲ ਨਾਲ ਹਲਕਾ ਭਦੌੜ ਅਤੇ ਖਰੜ ਵਿੱਚ ਆਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਚਲਾਉਣਗੇ ਤਾਂ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ਰਾਬ ਦੇ ਕਾਰੋਬਾਰੀ ਟਿੰਕੂ ਸ਼ਰਮਾ ਨੂੰ ਹਰਾਇਆ ਜਾ ਸਕੇ।ਚੱਢਾ ਨੇ ਦੱਸਿਆ ਕਿ ਅੱਜ ਜਗਮੋਹਨ ਸਿੰਘ ਕੰਗ ਨਾਲ ਉਨਾਂ ਦੇ ਦੋਵੇਂ ਪੁੱਤਰ ਜ਼ਿਲਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜਦੋਂ ਕਿ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਉਨਾਂ ਦੇ ਸਾਥੀ ਤੇ ਅਕਾਲੀ ਦਲ ਢੀਂਡਸਾ ਦੇ ਆਗੂ ਜਗਤਾਰ ਸਿੰਘ ਘੜੂੰਆਂ ਜ਼ਿਲਾ ਪ੍ਰਧਾਨ ਯੂਥ ਵਿੰਗ, ਰਣਜੀਤ ਸਿੰਘ ਬਰਾੜ ਕੌਮੀ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਪੱਤੋਂ ਸਰਕਲ ਪ੍ਰਧਾਨ ਯੂਥ ਵਿੰਗ, ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਝਾਂਮਪੁਰ ਸਰਕਲ ਪ੍ਰਧਾਨ ਬਲੌਗੀ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਸੁਰਿੰਦਰ ਸਿੰਘ ਕੰਡਾਲਾ ਜਨਰਲ ਸਕੱਤਰ, ਤਿਲਕ ਰਾਜ ਸਰਕਲ ਪ੍ਰਧਾਨ ਸ਼ਹਿਰੀ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਹੇਮਕੁੰਡ ਜਨਰਲ ਸਕੱਤਰ, ਹਰਪਾਲ ਸਿੰਘ ਸਮਾਜ ਸੇਵੀ, ਇਕਬਾਲ ਸਿੰਘ ਮੀਤ ਪ੍ਰਧਾਨ, ਨਰਿੰਦਰ ਸਿੰਘ ਮੋਨੀ ਮੀਤ ਪ੍ਰਧਾਨ, ਹਰਜੀਤ ਸਿੰਘ ਜੀਤੀ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਿੰਦਰ ਸਰਕਲ ਪ੍ਰਧਾਨ, ਕਰਤਾਰ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਝਿਊਰਹੇੜੀ, ਲਖਵੀਰ ਸਿੰਘ ਸੰਯੁਕਤ ਸਕੱਤਰ, ਬੀਬੀ ਇੰਦਰਜੀਤ ਕੌਰ ਸਾਬਕਾ ਕੌਂਸਲਰ, ਬੀਬੀ ਮਨਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਵਾਲਾ ਸਿੰਘ ਬੁਲਾਰਾ ਯੂਥ ਵਿੰਗ, ਰਵਿੰਦਰ ਸਿੰਘ ਸਰਕਲ ਪ੍ਰਧਾਨ ਖਰੜ, ਕਮਲਜੀਤ ਸਿੰਘ ਅਤੇ ਮਨਜੋਤ ਸਿੰਘ ਵੀ 'ਆਪ' ਵਿੱਚ ਸ਼ਾਮਲ  ਹੋਏ ਹਨ।ਇਸ ਮੌਕੇ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ, ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਬੁਲਾਰਾ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Jagmohan Singh Kang , Harchand Singh Barsat , Harsukhinder Singh Babbi Badal , Anmol Gagan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD