Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਉਮੀਦਵਾਰ ਸੰਜੀਵ ਵਿਸ਼ਿਸ਼ਟ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਜਾਰੀ, ਬਲੌਂਗੀ ਵਿਚ ਲੋਕਾਂ ਨਾਲ ਮੀਟਿੰਗ ਕੀਤੀ

ਭਾਜਪਾ ਦੀ ਸਰਕਾਰ ਬਣਦੇ ਹੀ ਬਲੌਂਗੀ ਵਾਸੀਆਂ ਨੂੰ ਸਿਹਤ, ਸਕੂਲ ਅਤੇ ਨਾਲਾ ਪੱਕਾ ਕਰਨ ਦੀ ਸੌਗਾਤ ਦੇਵਾਂਗਾ- ਸੰਜੀਵ ਵਿਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Sukhwinder Singh Goldy, Lakhwinder Kaur Garcha

5 Dariya News

5 Dariya News

5 Dariya News

ਮੋਹਾਲੀ , 03 Feb 2022

Last updated on: Feb 03, 2022, 00:00 IST

ਵੀਰਵਾਰ ਦੇ ਦਿਨ  ਸਾਰਾ ਦਿਨ ਪੈਂਦੇ ਰਹੇ ਮੀਂਹ ਵਿਚ ਭਾਜਪਾ ਉਮੀਦਵਾਰ ਸੰਜੀਵ ਵਿਸ਼ਿਸ਼ਟ ਵੱਲੋਂ ਬਲੋਂਗੀ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਭਾਰੀ ਗਿਣਤੀ ਵਿਚ ਲੋਕਾਂ  ਨੇ ਸੰਜੀਵ ਵਿਸ਼ਿਸ਼ਟ ਨਾਲ ਮੁਲਾਕਾਤ ਕਰਦੇ ਹੋਏ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਬਲੌਂਗੀ ਵਾਸੀਆਂ ਨੇ ਦੱਸਿਆਂ ਕਿ ਉਨ੍ਹਾਂ ਦੇ ਇਲਾਕੇ ਵਿਚ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਦੀ ਭਲਾਈ ਲਈ ਕੁੱਝ ਨਹੀਂ ਕੀਤਾ। ਅੱਜ ਵੀ ਉਹ ਉਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜੋ ਸਮੱਸਿਆਵਾਂ ਪੰਜ ਸਾਲ ਪਹਿਲਾਂ ਸਨ। ਬੱਸ ਉਨ੍ਹਾਂ ਦੇ ਇਲਾਕੇ ਵਿਚ ਪੇਵਰ ਬਲਾਕ ਲੱਗੇ ਹਨ, ਜੋ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅ੍ਰਮਿਤ ਯੋਜਨਾ ਅਧੀਨ ਭੇਜੇ ਚਾਰ ਕਰੋੜ ਰੁਪਏ ਨਾਲ ਬਣੇ ਹਨ।ਭਾਜਪਾ ਉਮੀਦਵਾਰ ਸੰਜੀਵ ਵਿਸ਼ਿਸ਼ਟ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿਹਤ ਮੰਤਰੀ ਰਹੇ ਬਲਬੀਰ ਸਿੱਧੂ ਨੇ ਮੋਹਾਲੀ ਦੇ ਗ਼ਰੀਬਾਂ ਦੀ ਸਿਹਤ ਸੁਵਿਧਾਵਾਂ ਲਈ ਕੋਈ ਉਪਰਾਲਾ ਨਹੀਂ ਕੀਤਾ। ਅੱਜ ਵੀ ਇਕ ਗਰੀਬ ਨੂੰ ਆਪਣੇ ਬਿਹਤਰੀਨ ਇਲਾਜ ਲਈ ਭਾਜਪਾ ਵੱਲੋਂ ਚਲਾਈ ਜਾ ਰਹੇ ਚੰਡੀਗੜ੍ਹ ਜਾਣਾ ਪੈਂਦਾ ਹੈ। ਕਾਂਗਰਸੀ ਉਮੀਦਵਾਰ ਬਲਬੀਰ ਸਿੱਧੂ ਨੇ ਸਿਹਤ ਮੰਤਰੀ ਹੁੰਦੇ ਹੋਏ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਦੀ ਸਿਹਤ ਦਾ ਕੋਈ ਧਿਆਨ ਨਹੀਂ ਕੀਤਾ।ਦੂਜੇ ਪਾਸੇ ਗ਼ਰੀਬਾਂ ਲਈ ਪੰਜ ਲੱਖ ਰੁਪਏ ਦੀ ਸਿਹਤ ਯੋਜਨਾ ਵੀ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਹੀ ਜਾਰੀ ਕੀਤੀ ਗਈ ਹੈ, ਜਿਸ ਦਾ ਫ਼ਾਇਦਾ ਅੱਜ ਗਰੀਬ ਲੋਕ ਅਮੀਰਾਂ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਜਾ ਕੇ ਲੈ ਸਕਦੇ ਹਨ।

ਸੰਜੀਵ ਵਿਸ਼ਿਸ਼ਟ ਨੇ ਬਲੌਂਗੀ ਵਾਸੀਆਂ ਨੂੰ ਵਾਅਦਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਨ ਤੇ ਉਹ ਬਲੌਂਗੀ ਲਈ ਤਿੰਨ ਅਹਿਮ ਕੰਮ ਪਹਿਲ ਦੇ ਆਧਾਰ ਤੇ ਕਰਨਗੇ। ਜਿਨ੍ਹਾਂ ਵਿਚ ਪਹਿਲਾ ਕੰਮ ਬਲੌਂਗੀ ਵਿਚ  ਬਿਹਤਰੀਨ ਸਿਹਤ ਸੇਵਾ ਕਾਇਮ ਕਰਨਾ ਤਾਂ ਕਿ ਇੱਥੋਂ ਦੇ ਵਸਨੀਕਾਂ ਨੂੰ ਘਰ ਬੈਠੇ ਹੀ ਬਿਹਤਰੀਨ ਇਲਾਜ ਮਿਲ ਸਕੇ। ਦੂਜਾ ਕੰਮ ਬਲੌਂਗੀ ਵਾਸੀਆਂ ਲਈ ਸਿੱਖਿਆਂ ਸੁਵਿਧਾਵਾਂ ਵਿਚ ਵਾਧਾ ਕਰਦੇ ਹੋਏ ਇੱਥੇ ਇਕ ਬਿਹਤਰੀਨ ਸਕੂਲ ਦੀ ਸਥਾਪਨਾ ਕਰਨਾ।ਜਦ ਕਿ ਤੀਜਾ ਕੰਮ ਜੋ ਕਿ ਕਾਂਗਰਸੀ ਵਿਧਾਇਕ ਕਦੀ ਵੀ ਨਹੀਂ ਕਰਨਗੇ ਉਹ ਇਹ ਰਹੇਗਾ ਕਿ ਉਹ ਬਲੌਂਗੀ ਦੇ ਨਾਲ ਪੈਂਦੇ ਨਾਲੇ ਨੂੰ ਪੱਕਾ ਕਰਾਉਂਦੇ ਹੋਏ ਇੱਥੇ ਸਫ਼ਾਈ ਸੁਵਿਧਾਵਾਂ ਦਾ ਬਿਹਤਰੀਨ ਪ੍ਰਬੰਧ ਕਰਨਗੇ।ਸਾਬਕਾ ਕੌਂਸਲਰ ਅਸ਼ੋਕ ਝਾਅ ਨੇ ਲੋਕਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੰਜੀਵ ਵਿਸ਼ਿਸ਼ਟ ਉੱਘੇ ਸਨਅਤਕਾਰ, ਪੜੇ ਲਿਖੇ ਇਨਸਾਨ ਅਤੇ ਸਮਾਜਸੇਵੀ ਹਨ ਜਿਨ੍ਹਾਂ ਨੇ ਰਾਜਨੀਤਿਕ ਸਫ਼ਰ ਤੋਂ ਪਹਿਲਾਂ ਹੀ ਲੋੜਵੰਦਾਂ ਲਈ ਬਹੁਤ ਕੰਮ ਕੀਤੇ ਹੋਏ ਹਨ। ਜਿਸ ਇਨਸਾਨ ਦਾ ਫ਼ਰਜ਼ ਹੀ ਸਮਾਜ ਸੇਵਾ ਹੋਏ,ੇ ਅਜਿਹੇ ਇਨਸਾਨ ਹੀ ਸਾਡੇ ਨੁਮਾਇੰਦੇ ਹੋਣੇ ਚਾਹੀਦੇ ਹਨ ਤਾਂ ਕਿ ਉਹ ਮੋਹਾਲੀ ਨੂੰ ਬਿਹਤਰੀਨ ਵਿਕਾਸ ਕਰ ਸਕਣ। ਅਸ਼ੋਕ ਝਾਅ ਨੇ ਕਾਂਗਰਸੀਆਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਬਲੌਂਗੀ ਵਿਚ ਲੱਗੇ ਹੋਏ ਪੇਵਰ ਬਲਾਕ ਵੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅੰਮ੍ਰਿਤ ਮਿਸ਼ਨ ਰਾਹੀਂ  ਭੇਜੇ ਗਏ ਚਾਰ ਕਰੋੜ ਰੁਪਏ ਦੇ ਬਜਟ ਰਾਹੀ ਲਗਾਏ ਗਏ ਹਨ । ਪਰ ਕਾਂਗਰਸੀ ਲੋਕਾ ਨੂੰ ਗੁਮਰਾਹ ਕਰ ਰਹੇ ਹਨ ਕਿ ਇਹ ਪੇਵਰ ਬਲਾਕ ਉਨ੍ਹਾਂ ਦੀ ਕਾਂਗਰਸੀ ਸਰਕਾਰ ਵੱਲੋਂ ਲਗਾਏ ਗਏ ਹਨ, ਜੋ ਕਿ ਸਰਾਸਰ ਗਲਤ ਹੈ। ਇਸ ਮੌਕੇ ਤੇ ਸੁਖਵਿੰਦਰ ਗੋਲਡੀ, ਲਖਵਿੰਦਰ ਕੌਰ ਗਰਚਾ, ਗਾਇਕ ਮਦਨ ਸ਼ੌਕ, ਗਾਇਕ ਬਾਬੂ ਚੰਡੀਗੜ੍ਹੀਆਂ, ਲਗਨ ਸਿੰਘ, ਚੰਦਨ, ਸੁਭਾਸ਼ ਸਮੇਤ ਹੋ ਕਈ ਭਾਜਪਾ ਦੇ ਲੀਡਰਾਂ ਨੇ  ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Sukhwinder Singh Goldy , Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD