Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਨਿਰਪੱਖ ਤੇ ਨਿਆਂਪੂਰਣ ਢੰਗ ਨਾਲ ਚੋਣਾਂ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇ: ਜਨਰਲ ਆਬਜ਼ਰਵਰ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 03 Feb 2022

Last updated on: Feb 03, 2022, 00:00 IST

ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ,ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼, ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ, ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਆਈ.ਆਰ.ਐਸ ਸ੍ਰੀ ਜਨਾਰਧਨ ਸਨਾਥਨ ਖਰਚਾ ਅਬਜ਼ਰਵਰ ਨੇ ਵਿਧਾਨ ਸਭਾ ਚੋਣਾਂ-2022 ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਕਮੇਟੀ ਰੂਮ ਵਿੱਚ ਉਚ ਪੱਧਰੀ ਮੀਟਿੰਗ ਕੀਤੀ ਗਈ।ਜਨਰਲ ਆਬਜ਼ਰਵਰਾਂ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਵਿਖੇ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ  ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਮੀਟਿੰਗ ਵਿੱਚ ਹਾਜ਼ਿਰ ਰਿਟਰਨਿੰਗ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਦਿਵਿਆਂਗਜਨਾਂ ਅਤੇ 80 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਨੂੰ ਵੋਟ ਪਾਉਣ ਸਬੰਧੀ ਪ੍ਰਬੰਧ ਹਰ ਪੱਧਰ ਤੇ ਮੁਕੰਮਲ ਹੋਣ। ਉਨ੍ਹਾਂ ਵਲੋਂ ਸੰਜੀਦਾ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਵੀ ਲਈ ਗਈ ਅਤੇ ਚੋਣਾਂ ਲਈ ਡਿਊਟੀ ਉਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਵਿਡ ਵੈਕਸੀਨੇਸ਼ਨ ਦੇ ਆਂਕੜਿਆ ਦਾ ਜਾਇਜ਼ਾ ਵੀ ਲਿਆ।ਇਸ ਮੌਕੇ ਜਨਰਲ ਆਬਜ਼ਰਵਰ ਵਲੋਂ ਈ.ਵੀ.ਐਮ ਮਸ਼ੀਨਾਂ ਦੇ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਜਿਨ੍ਹਾਂ ਵਾਹਨਾਂ ਵਿੱਚ ਈ.ਵੀ.ਐਮ ਮਸ਼ੀਨਾਂ ਨੂੰ ਲਿਆਇਆ ਜਾਣਾ ਹੈ ਉਨ੍ਹਾਂ ਵਿੱਚ ਜੀ.ਪੀ.ਐਸ ਸਿਸਟਮ ਦੀ ਸੁਵਿਧਾ ਪਹਿਲਾਂ ਹੀ ਯਕੀਨੀ ਕਰਨ ਲਈ ਕਿਹਾ।

ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਰਾਜਨਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਇਹ ਯਕੀਨੀ ਕੀਤਾ ਜਾਵੇ ਕਿ ਵਿਗਿਆਪਨਾਂ/ਬੈਨਰ/ਪੈਮਫਲੈਟ ਆਦਿ ਸਬੰਧੀ ਪੂਰਵ ਪ੍ਰਵਾਨਗੀ ਮੀਡਿਆ ਸਰਟੀਫਿਕੇਸ਼ਨ ਅਤੇ ਮੀਡਿਆ ਮੋਨੀਟਰਿੰਗ ਕਮੇਟੀ ਵਲੋਂ ਯਕੀਨੀ ਤੌਰ ਤੇ ਲਈ ਜਾਵੇ।ਉਨ੍ਹਾਂ ਸੀ-ਵੀਜ਼ਲ ਐਪ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਡਿਸਪੋਜ ਕਰਨ ਲਈ ਵੀ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦਿੱਤੀ।ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਚੋਣਾਂ ਦੌਰਾਨ ਹਰ ਪੱਧਰ ਤੇ ਅਮਨ ਅਤੇ ਸ਼ਾਂਤੀ ਬਰਕਾਰ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਅੰਤਰਰਾਜੀ ਨਾਕਿਆਂ ਉਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਹਰ ਵਾਹਨ ਦੀ ਚੈਕਿੰਗ ਬਾਰੀਕੀ ਨਾਲ ਕੀਤੀ ਜਾਵੇ। ਉਨ੍ਹਾਂ ਵਲੋਂ ਪਿਛਲੇ 6 ਮਹੀਨਿਆਂ ਦੌਰਾਨ ਆਰਮ ਐਕਟ ਅਤੇ ਐਨ.ਡੀ.ਸੀ.ਪੀ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਮੁਲਜ਼ਿਮਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਮੌਜੂਦਾ ਸਮੇਂ ਦੀਆਂ ਗਤੀਵਿਧੀਆ ਉਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਗਈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਕਾਲੀਆ , ਐਸ.ਐਸ.ਪੀ ਹਰਜੀਤ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ, ਸਮੂਹ ਰਿਟਰਨਿੰਗ ਅਫਸਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਿਰ ਸਨ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD