Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

800 ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ

ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Feb 2022

Last updated on: Feb 03, 2022, 00:00 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ 'ਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ । ਰੈਂਡਮਾਈਜੇਸ਼ਨ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਆਈ.ਏ.ਐਸ. ਨਵੀਨ ਕੁਮਾਰ, ਆਈ.ਏ.ਐਸ. ਅਮਰਨਾਥ ਆਰ. ਤਲਵੜੇ, ਆਈ.ਏ.ਐਸ ਪ੍ਰਕਾਸ਼ ਬਿੰਦੂ ਅਤੇ ਆਈ.ਏ.ਐਸ ਡਾ: ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 800 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 279 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ ਅਤੇ ਬਾਕੀ ਅਬਜ਼ਰਵਰਾਂ ਨੂੰ ਵੀ ਡਿਊਟੀ ਆਰਡਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਅਬਜ਼ਰਵਰ ਜ਼ਿਲ੍ਹੇ ਦੇ 173 ਨਾਜ਼ੁਕ, ਸੰਵੇਦਨਸ਼ੀਲ, ਸ਼ੈਡੋ ਏਰੀਆ ਅਤੇ ਤਿੰਨ ਤੋਂ ਵੱਧ ਪੋਲਿੰਗ ਬੂਥਾਂ ਵਾਲੀ ਇਮਾਰਤਾਂ ਦੀ ਨਿਗਰਾਨੀ ਕਰਨਗੇ ।

ਉਨ੍ਹਾਂ ਦੱਸਿਆ ਕਿ ਸਮੂਹ ਮਾਈਕਰੋ ਅਬਜ਼ਰਵਰਾਂ ਨੂੰ ਮਿਤੀ 10 ਫਰਵਰੀ ਨੂੰ ਸ਼ਾਮ 4 ਵਜੇ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ ਚੋਣ (ਵੋਟਿੰਗ)ਅਮਲੇ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਇਸ ਗੱਲ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ (ਵੋਟ) ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 04 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ. ਕਮੇਟੀ ਬਣਾ ਕੇ ਪੇਡ ਨਿਊਜ਼ 'ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਹੀ  ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਸ਼ਿਕਾਇਤ ਸੈੱਲ ਅਤੇ ਸੀ-ਵਿਜੀਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਆਈ.ਓ. ਪ੍ਰਦੀਪ ਸਿੰਘ, ਏ.ਡੀ. ਆਈ. ਓ ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD