Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਪਾਤੜਾਂ ਤੋ 500 ਸ਼ਰਾਬ ਦੀਆਂ ਪੇਟੀਆਂ ਸਮੇਤ ਸਮੱਗਲਰ ਤੇ ਕੈਟਰ ਕਾਬੂ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਾਤੜਾਂ (ਪਟਿਆਲਾ) , 03 Feb 2022

ਸੰਦੀਪ ਕੁਮਾਰ ਗਰਗ ,ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪਟਿਆਲਾ ਪੁਲਿਸ ਅਤੇ ਆਬਕਾਰੀ ਵਿਭਾਗ ਪੰਜਾਬ ਪੁਲਿਸ ਵਿੰਗ ਪਟਿਆਲਾ ਵੱਲੋਂ ਇੱਕ ਸਾਂਝਾ ਅਪਰੇਸ਼ਨ ਚਲਾਇਆ ਜਾ ਰਿਹਾ ਸੀ ,ਜਿਸ ਦੀ ਅਗਵਾਈ ਸ੍ਰੀ ਹਰਮੀਤ ਸਿੰਘ ਹੁੰਦਲ ,ਏ.ਆਈ.ਜੀ. ਆਬਕਾਰੀ ਤੇ ਕਰ ਵਿਭਾਗ ਪੰਜਾਬ ਪਟਿਆਲਾ ਅਤੇ ਡਾ: ਮਹਿਤਾਬ ਸਿੰਘ ਆਈ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ,ਸ੍ਰੀ ਇੰਦਰਜੀਤ ਸਿੰਘ ਨਾਗਪਾਲ ਸਹਾਇਕ ਕਮਿਸ਼ਨਰ ਆਬਕਾਰੀ ਪਟਿਆਲਾ ਰੇਂਜ ਪਟਿਆਲਾ , ਸ੍ਰੀ ਅਜੈਪਾਲ ਸਿੰਘ , ਉਪ ਕਪਤਾਨ ਪੁਲਿਸ , ਡਿਟੈਕਟਿਵ ਪਟਿਆਲਾ ਵੱਲੋਂ ਕੀਤੀ ਜਾ ਰਹੀ ਸੀ, ਜਿੰਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ਼ ਪਟਿਆਲਾ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਪਾਤੜਾਂ ਵਿਖੇ ਦਿੜ੍ਹਬਾ  (ਸੰਗਰੂਰ ) ਕੈਚੀਆਂ ਟੀ-ਪੁਆਇੰਟ ਪਰ ਨਾਕਾਬੰਦੀ ਦੌਰਾਨ " ਹਜ਼ੂਰਾ ਸਿੰਘ ਉਰਫ਼ ਕਾਕਾ ਪੁੱਤਰ ਗੁਰਦਿਆਲ ਸਿੰਘ ਵਾਸੀ ਮਕਾਨ ਨੰਬਰ 19 ਨਿਊ ਪ੍ਰੋਫੈਸਰ ਕਲੋਨੀ ਜਲਾਲਪੁਰ ਰੋਡ ਪਟਿਆਲਾ ਥਾਣਾ ਸਦਰ ਪਟਿਆਲਾ" ਨੂੰ ਸਮੇਤ ਕੈਟਰ ਨੰਬਰ PB65-AS-5935 ਪਰ ਕਾਬੂ ਕਰਕੇ ਇਸ ਦੇ ਕਬਜ਼ਾ ਵਾਲੇ ਕੈਟਰ ਵਿੱਚੋਂ 500 ਪੇਟੀਆਂ ਸ਼ਰਾਬ ਦੇਸੀ ਠੇਕਾ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

ਐਸ.ਐਸ.ਪੀ.ਪਟਿਆਲਾ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 03.02.2022 ਨੂੰ ਸਾਂਝੇ ਅਪਰੇਸ਼ਨ ਦੌਰਾਨ ਗੁਰਪ੍ਰੀਤ ਸਿੰਘ ਢੀਂਡਸਾ ਅਤੇ ਸੰਦੀਪ ਸਾਹੀ  ਇੰਸਪੈਕਟਰ ਐਕਸਾਈਜ਼ ਪਟਿਆਲਾ, ਏ.ਐਸ.ਆਈ.ਸੂਰਜ ਪ੍ਰਕਾਸ਼ ਸੀ.ਆਈ.ਏ.ਪਟਿਆਲਾ ਦੀ ਟੀਮ ਵੱਲੋਂ ਪਾਤੜਾਂ ਪਟਿਆਲਾ ਰੋਡ ਸੰਗਰੂਰ ਕੈਚੀਆਂ ਟੀ-ਪੁਆਇੰਟ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਜਿਥੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸੇ ਦੌਰਾਨ ਗੁਪਤ ਸੂਚਨਾ ਪਰ ਨਾਕਾਬੰਦੀ ਦੌਰਾਨ " ਹਜ਼ੂਰਾ ਸਿੰਘ ਉਰਫ਼ ਕਾਕਾ ਪੁੱਤਰ ਗੁਰਦਿਆਲ ਸਿੰਘ ਵਾਸੀ ਮਕਾਨ ਨੰਬਰ 19 ਨਿਊ ਪ੍ਰੋਫੈਸਰ ਕਲੋਨੀ ਜਲਾਲਪੁਰ ਰੋਡ ਪਟਿਆਲਾ ਥਾਣਾ ਸਦਰ ਪਟਿਆਲਾ" ਨੂੰ ਸਮੇਤ ਕੈਟਰ ਨੰਬਰ ਪੀਬੀ-65ਏਐਸ.5935 ਦੇ ਕਾਬੂ ਕੀਤਾ,ਜਦੋ ਕੈਟਰ ਦੀ ਤਲਾਸ਼ੀ ਕੀਤੀ ਗਈ ਤਾਂ ਕੈਟਰ ਵਿਚੋਂ 150 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਅਤੇ 350 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਰਕਾ ਫ਼ਸਟ ਚੁਆਇਸ (For sale in Haryana) ਕੁਲ 500 ਪੇਟੀਆਂ ਸ਼ਰਾਬ ਬਰਾਮਦ ਹੋਣ ਪਰ ਇਹਨਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 25 ਮਿਤੀ 03.02.2022 ਅ/ਧ 61/1/14 (78.2) ਐਕਸਾਈਜ਼ ਐਕਟ ਥਾਣਾ ਪਾਤੜਾਂ ਜ਼ਿਲ੍ਹਾ ਪਟਿਆਲਾ ਦਰਜ ਕੀਤਾ ਗਿਆ ।ਜੋ ਇਹ ਸ਼ਰਾਬ ਨੂੰ ਆਲੂ ਦੀ ਬੋਰੀਆਂ ਵਿੱਚ ਛੁਪਾਕੇ ਲਿਆਂਦੀ ਜਾ ਰਹੀ ਸੀ ਜੋ ਇਹ ਸ਼ਰਾਬ ਨੂੰ ਆਪਣੇ ਹੋਰ ਸਾਥੀਆਂ ਨਾਲ ਮਿਲਕੇ ਹਰਿਆਣਾ ਤੋ ਸਸਤੀ ਲਿਆਕੇ ਪੰਜਾਬ ਵਿੱਚ ਮਹਿੰਗੇ ਭਾਅ ਵੇਚ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸੀ।ਇਸ ਕੇਸ ਵਿੱਚ ਇਸ ਦੇ ਕੁਝ ਹੋਰ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ ਹਨ ਜਿੰਨਾ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ।ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਦੋਸ਼ੀ ਹਜ਼ੂਰਾ ਸਿੰਘ ਉਰਫ਼ ਕਾਕਾ ਉਕਤ ਦੇ ਖ਼ਿਲਾਫ਼ ਪਹਿਲਾ  ਵੀ ਥਾਣਾ ਸਦਰ ਪਟਿਆਲਾ ਵਿਖੇ ਕਤਲ ਕੇਸ ਦਰਜ ਹੋਇਆ ਸੀ ਜਿਸ ਵਿੱਚ 5 ਸਾਲ ਦੀ ਸਜਾ ਕੱਟਕੇ ਸਾਲ 2017 ਵਿੱਚ ਜੇਲ ਤੋ ਬਾਹਰ ਆਇਆ ਹੈ ਜਿਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਜੋ ਪਟਿਆਲਾ ਪੁਲਿਸ ਵੱਲੋਂ ਆਉਣ ਵਾਲੀਆ ਵਿਧਾਨ ਸਭਾ ਚੋਣਾ ਦੇ ਮੱਦੇ ਨਜ਼ਰ ਇੰਟਰ ਸਟੇਟ ਦੇ ਨਾਕਿਆਂ ਪਰ ਕਾਫ਼ੀ ਚੌਕਸੀ ਵਧਾਈ ਗਈ ਹੈ ਅਤੇ ਲਗਾਤਾਰ ਸਰਚ ਅਤੇ ਚੈਕਿੰਗ ਜਾਰੀ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD