Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਆਪ' ਵਿੱਚ ਸ਼ਾਮਲ ਹੋਏ ਨਵਾਂ ਗਰਾਂਓ ਕੌਸਲ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ

ਰਾਘਵ ਚੱਢਾ ਤੇ ਉਮੀਦਵਾਰ ਅਨਮੋਲ ਗਗਨ ਮਾਨ ਨੇ ਕੀਤਾ ਸਵਾਗਤ

Raghav Chadha, AAP, Aam Aadmi Party, Aam Aadmi Party Punjab, AAP Punjab, Naya Gaon

Web Admin

Web Admin

5 Dariya News

ਚੰਡੀਗੜ੍ਹ , 03 Feb 2022

Last updated on: Feb 03, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਹਲਕਾ ਖਰੜ ਦੀ ਉਮੀਦਵਾਰ ਅਨਮੋਲ ਗਗਨ ਮਾਨ ਦੀ ਚੋਣ ਮੁਹਿੰਮ ਨੂੰ ਹੋਰ ਬਲ ਮਿਲਿਆ, ਜਦੋਂ ਨਗਰ ਕੌਸਲ ਨਵਾਂ ਗਰਾਂਓ ਦੇ ਸਾਬਕਾ ਪ੍ਰਧਾਨ, ਕੌਸਲਰ ਅਤੇ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਸਮਾਜ ਸੇਵੀ 'ਆਪ' ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਅਤੇ ਸਮਾਜਸੇਵੀਆਂ ਦਾ 'ਆਪ' ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸਾਵਗਤ ਕੀਤਾ। ਇਸ ਮੌਕੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਕਿਸਾਨ ਵਿੰਗ ਮੋਹਾਲੀ ਦੇ ਪ੍ਰਧਾਨ ਮਾ. ਜਗਦੇਵ ਸਿੰਘ ਮਲੋਆ, ਮੈਡਮ ਕਾਂਤਾ ਵੀ ਹਾਜ਼ਰ ਸਨ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕੌਸਲਰਾਂ ਅਤੇ ਸਮਾਜਸੇਵੀਆਂ ਦਾ 'ਆਪ' ਵਿੱਚ ਸਵਾਗਤ ਕਰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਨਵਾਂ ਗਰਾਂਓ ਮਿਉਂਸਪਲ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਸਲਰ ਗੁਰਪ੍ਰੀਤ ਸਿੰਘ ਪੱਪੀ, ਸਾਬਕਾ ਐਮ.ਸੀ. ਜਗਤਾਰ ਸਿੰਘ ਭੱਟੀ, ਸਾਬਕਾ ਸਰਪੰਚ ਨਿਰਮਲ ਸਿੰਘ, ਪੰਜਾਬੀ ਗਾਇਕ ਲਖਬੀਰ ਸੈਣੀ, ਬਾਬਾ ਰਾਮ ਸਿੰਘ ਅਭੀਪੁਰ, ਜਗਤਾਰ ਨਾਡਾ, ਲਾਲੀ ਸੰਗਾਲਾ ਅਤੇ ਸੁਰਜੀਤ ਸਿੰਘ ਮਸਤਗੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੱਢਾ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ 'ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Naya Gaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD