Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਾਰਟੀ 'ਚ ਟੁੱਟ ਦੇ ਡਰ ਤੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ 'ਚ ਦੇਰੀ ਕਰ ਰਹੀ ਕਾਂਗਰਸ : ਭਗਵੰਤ ਮਾਨ

5 ਫਰਵਰੀ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ, ਕਾਂਗਰਸ ਨੂੰ ਡਰ ਹੈ ਕਿ ਜੇਕਰ ਮੁੱਖ ਮੰਤਰੀ ਚਿਹਰਾ ਐਲਾਨ ਕੀਤਾ ਤਾਂ ਵਿਰੋਧੀ ਧੜੇ ਦੇ ਉਮੀਦਵਾਰ ਨਾਮਜ਼ਦਗੀਆਂ ਵਾਪਸ ਲੈ ਲੈਣਗੇ- ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Jagmohan Singh Kang, Harchand Singh Barsat

Web Admin

Web Admin

5 Dariya News

ਚੰਡੀਗੜ੍ਹ , 03 Feb 2022

Last updated on: Feb 03, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ  ਕਿਹਾ ਕਿ ਕਾਂਗਰਸ ਪਾਰਟੀ 'ਚ ਟੁੱਟ ਦੇ ਡਰ ਕਾਰਨ ਪੰਜਾਬ 'ਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ 'ਚ ਦੇਰ ਕਰ ਰਹੀ ਹੈ। ਕਾਂਗਰਸ ਹਾਰ ਦੇ ਡਰ ਤੋਂ ਬੌਖਲਾ ਗਈ ਹੈ। ਉਨ੍ਹਾਂ ਨੂੰ ਕੁੱਝ ਵੀ ਸੁੱਝ ਨਹੀਂ ਰਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇ। ਕਾਂਗਰਸ ਹਾਈਕਮਾਂਡ ਅਜੇ ਵੀ ਇਸ ਸ਼ੰਕੇ ਵਿੱਚ ਹੈ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਜਾਂ ਦੂਜੇ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਦੋ-ਤਿੰਨ ਨੇਤਾਵਾਂ ਦੇ ਨਾਂ ’ਤੇ ਚੋਣ ਲੜੇ।ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਕਾਂਗਰਸ ਚਿੰਤਾ ਵਿੱਚ ਡੁੱਬ ਗਈ ਹੈ। ਸਾਰੇ ਮੀਡੀਆ ਸਰਵੇਖਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਦੇਖ ਕਾਂਗਰਸ ਬੌਖਲਾ ਗਈ ਹੈ ਅਤੇ ਪਾਰਟੀ 'ਚ ਫੁੱਟ ਕਾਰਨ ਆਪਣੇ ਕਿਸੇ ਵੀ ਆਗੂ ਨੂੰ ਸਿੱਧੇ ਤੌਰ 'ਤੇ ਅੱਗੇ ਨਹੀਂ ਕਰ ਰਹੀ।

ਮਾਨ ਨੇ ਕਿਹਾ ਕਿ 5 ਫਰਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੈ। ਇਸੇ ਲਈ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਲਈ 6 ਫਰਵਰੀ ਦਾ ਦਿਨ ਰੱਖਿਆ ਹੈ। ਕਾਂਗਰਸ ਨੂੰ ਡਰ ਹੈ ਕਿ ਜੇਕਰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਪਹਿਲਾਂ ਕਰ ਦਿੱਤਾ ਗਿਆ ਤਾਂ ਉਨ੍ਹਾਂ ਦੀ ਪਾਰਟੀ (ਕਾਂਗਰਸ) 'ਚ ਵਿਰੋਧੀ ਧੜਿਆਂ ਦੇ ਉਮੀਦਵਾਰ ਵੱਡੀ ਗਿਣਤੀ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲੈਣਗੇ ਅਤੇ ਉਮੀਦਵਾਰੀ ਛੱਡ ਦੇਣਗੇ।ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਲਈ ਕਾਂਗਰਸ ਦੇ ਸਰਵੇ 'ਤੇ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਆਮ ਆਦਮੀ ਪਾਰਟੀ ਵੱਲੋਂ ਜਨਤਾ ਤੋਂ ਲਈ ਗਈ ਰਾਇ 'ਤੇ ਕਾਂਗਰਸੀ ਆਗੂ ਸਵਾਲ ਚੁੱਕਦੇ ਸਨ ਅਤੇ ਇਸ ਨੂੰ ਫਰਜ਼ੀ ਦੱਸਦੇ ਸਨ। ਹੁਣ ਆਮ ਆਦਮੀ ਪਾਰਟੀ ਦੀ ਨਕਲ ਕਰਕੇ ਕਾਂਗਰਸ ਖੁਦ ਸਰਵੇ ਕਰਵਾ ਰਹੀ ਹੈ। ਕਾਂਗਰਸ ਹਰ ਮਾਮਲੇ ਵਿੱਚ ਪਹਿਲਾਂ ਸਾਡੇ 'ਤੇ ਸਵਾਲ ਕਰਦੀ ਹੈ, ਫਿਰ ਸਾਡੀ ਨਕਲ ਕਰਦੀ ਹੈ। ਮਾਨ ਨੇ ਕਿਹਾ ਕਿ ਹੁਣ ਲੋਕਾਂ ਨੇ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Jagmohan Singh Kang , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD